Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 4:06 am

+91 90915 01313 , +91 90916 01313

punjabbanni@gmail.com
punjabbani@yahoo.com

ਜਲੰਧਰ ਲੋਕ ਸਭਾ ਉਪ ਚੋਣ: ਪੰਜਾਬ ਸਰਕਾਰ ਵੱਲੋਂ 10 ਮਈ ਨੂੰ ਸਥਾਨਕ ਛੁੱਟੀ ਦਾ ਐਲਾਨ

ਜਲੰਧਰ ਲੋਕ ਸਭਾ ਉਪ ਚੋਣ: ਪੰਜਾਬ ਸਰਕਾਰ ਵੱਲੋਂ 10 ਮਈ ਨੂੰ ਸਥਾਨਕ ਛੁੱਟੀ ਦਾ ਐਲਾਨ

ਇਹ ਛੁੱਟੀ ਅਧਿਕਾਰੀ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ
ਚੰਡੀਗੜ੍ਹ, 08 ਮਈ

ਪੰਜਾਬ ਸਰਕਾਰ ਨੇ ਜਲੰਧਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਕਾਰਨ ਇਸ ਹਲਕੇ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 10 ਮਈ 2023 ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਤਹਿਤ ਵੀ ਇਹ ਛੁੱਟੀ ਐਲਾਨੀ ਗਈ ਹੈ।

ਪੰਜਾਬ ਸਰਾਕਰ ਵਲੋਂ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਜਲੰਧਰ ਲੋਕ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 10 ਮਈ, 2023 (ਬੁੱਧਵਾਰ) ਦੀ ਵਿਸੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਇਸ ਦੇ ਨਾਲ ਹੀ ਜਲੰਧਰ ਲੋਕ ਸਭਾ ਹਲਕੇ ਵਿਚ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135-ਬੀ ਦੀ ਉਪ ਧਾਰਾ 1 ਦੀ ਪ੍ਰੋਵੀਜਨ ਅਨੁਸਾਰ (ਕਿਸੇ ਕਾਰੋਬਾਰ, ਵਪਾਰ, ਉਦਯੋਗਿਕ ਇਕਾਈ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਸਾਰੇ ਵਿਅਕਤੀਆਂ ਦੇ ਸਬੰਧ ਵਿੱਚ) ਮਿਤੀ 10 ਮਈ, 2023 (ਬੁੱਧਵਾਰ) ਦੀ ਤਨਖਾਹ ਸਮੇਤ (ਪੇਡ) ਛੁੱਟੀ ਘੋਸ਼ਿਤ ਕੀਤੀ ਗਈ ਹੈ।

Advertisement
Advertisement
Advertisement
Advertisement
Scroll to Top