Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:17 am

+91 90915 01313 , +91 90916 01313

punjabbanni@gmail.com
punjabbani@yahoo.com

ਡੇਂਗੂ ਦਾ ਲਾਰਵਾ ਲੱਭਣ ਵਾਲੇ ਵਿਦਿਆਰਥੀਆਂ ਨੂੰ ਮਿਲੇਗਾ ਪ੍ਰੀਖਿਆ ਵਿਚ ਇਕ ਵਾਧੂ ਨੰਬਰ

ਡੇਂਗੂ ਦਾ ਲਾਰਵਾ ਲੱਭਣ ਵਾਲੇ ਵਿਦਿਆਰਥੀਆਂ ਨੂੰ ਮਿਲੇਗਾ ਪ੍ਰੀਖਿਆ ਵਿਚ ਇਕ ਵਾਧੂ ਨੰਬਰ

ਡੇਂਗੂ ਦਾ ਲਾਰਵਾ ਲੱਭਣ ਵਾਲੇ ਵਿਦਿਆਰਥੀਆਂ ਨੂੰ ਮਿਲੇਗਾ ਪ੍ਰੀਖਿਆ ਵਿਚ ਇਕ ਵਾਧੂ ਨੰਬਰ
ਚੰਡੀਗੜ੍ਹ : ਪੰਜਾਬ `ਚ ਡੇਂਗੂ ਦਾ ਲਾਰਵਾ ਲੱਭਣ ਵਾਲੇ ਵਿਦਿਆਰਥੀਆਂ ਨੂੰ ਪ੍ਰੀਖਿਆ ’ਚ ਵਾਧੂ ਨੰਬਰ ਦੇਣ ਦਾ ਐਲਾਨ ਕਰਦਿਆਂ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਜਿਹਾ ਕਰਨ ਦਾ ਮੁੱਖ ਕਾਰਨ ਪੰਜਾਬ ਵਿਚ ਡੇਂਗੂ ਦੇ ਮਰੀਜ਼ਾਂ ਦੀ ਲਗਾਤਾਰ ਵਧਦੀ ਜਾ ਰਹੀ ਗਿਣਤੀ ਹੈ ਜੋ ਜਾਨਲੇਵਾ ਵੀ ਸਾਬਤ ਹੋ ਰਹੀ ਹੈ। ਡਾ. ਬਲਬੀਰ ਸਿੰਘ ਨੇ ਆਖਿਆ ਕਿ ਨਵੇਂ ਕੇਸਾਂ ਦੇ ਸਾਹਮਣੇ ਆਉਣ ਨਾਲ ਸਿਹਤ ਵਿਭਾਗ ਦੀ ਚਿੰਤਾ ਵਧ ਗਈ ਹੈ, ਜਿਸ ਲਈ ਹੁਣ ਨਵੀਂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੇ ਚੱਲਦਿਆਂ ਡੇਂਗੂ ਦਾ ਲਾਰਵਾ ਫੜਨ ਵਾਲੇ ਵਿਦਿਆਰਥੀਆਂ ਨੂੰ ਪ੍ਰੀਖਿਆ ’ਚ ਇੱਕ ਨੰਬਰ ਵਾਧੂ ਦਿੱਤਾ ਜਾਵੇਗਾ। ਸਿਹਤ ਮੰਤਰੀ ਨੇ ਦੱਸਿਆ ਕਿ ਇਸ ਬਿਮਾਰੀ ’ਤੇ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਦੱਸਣਯੋਗ ਹੈ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਭਾਵੇਂ ਡੇਂਗੂ ਦੇ ਮਾਮਲੇ ਘੱਟ ਆ ਰਹੇ ਹਨ ਪਰ ਫਿਰ ਵੀ ਇਸ ਨੂੰ ਹਲਕੇ ਵਿਚ ਨਹੀਂ ਲਿਆ ਜਾ ਸਕਦਾ।

Advertisement
Advertisement
Advertisement
Advertisement
Scroll to Top