Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 10:26 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਜੀ-4 ਮੁਲਕਾਂ ਦੇ ਵਿਦੇਸ਼ ਮੰਤਰੀਆਂ ਨਾਲ ਮੁਲਾਕਾਤ ਕਰਕੇ ਲਿਖਤੀ ਦਸਤਾਵੇਜ਼ ਆਧਾਰਤ ਵਾਰਤਾ ਰਾਹੀਂ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ’ਚ ਤੁਰੰਤ ਸੁਧਾਰ ਲਈ ਇਸ ਸਮੂਹ ਦੀ ਪ੍ਰਤੀਬੱਧਤਾ ਦੁਹਰਾਈ

ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਜੀ-4 ਮੁਲਕਾਂ ਦੇ ਵਿਦੇਸ਼ ਮੰਤਰੀਆਂ ਨਾਲ ਮੁਲਾਕਾਤ ਕਰਕੇ ਲਿਖਤੀ ਦਸਤਾਵੇਜ਼ ਆਧਾਰਤ ਵਾਰਤਾ ਰਾਹੀਂ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ’ਚ ਤੁਰੰਤ ਸੁਧਾਰ ਲਈ ਇਸ ਸਮੂਹ ਦੀ ਪ੍ਰਤੀਬੱਧਤਾ ਦੁਹਰਾਈ

ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਜੀ-4 ਮੁਲਕਾਂ ਦੇ ਵਿਦੇਸ਼ ਮੰਤਰੀਆਂ ਨਾਲ ਮੁਲਾਕਾਤ ਕਰਕੇ ਲਿਖਤੀ ਦਸਤਾਵੇਜ਼ ਆਧਾਰਤ ਵਾਰਤਾ ਰਾਹੀਂ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ’ਚ ਤੁਰੰਤ ਸੁਧਾਰ ਲਈ ਇਸ ਸਮੂਹ ਦੀ ਪ੍ਰਤੀਬੱਧਤਾ ਦੁਹਰਾਈ
ਨਿਊਯਾਰਕ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਜੀ-4 ਮੁਲਕਾਂ ਦੇ ਵਿਦੇਸ਼ ਮੰਤਰੀਆਂ ਨਾਲ ਮੁਲਾਕਾਤ ਕੀਤੀ ਅਤੇ ਲਿਖਤੀ ਦਸਤਾਵੇਜ਼ ਆਧਾਰਿਤ ਵਾਰਤਾ ਰਾਹੀਂ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ’ਚ ਤੁਰੰਤ ਸੁਧਾਰ ਲਈ ਇਸ ਸਮੂਹ ਦੀ ਪ੍ਰਤੀਬੱਧਤਾ ਦੁਹਰਾਈ। ਲਿਖਤੀ ਦਸਤਾਵੇਜ਼ ਆਧਾਰਿਤ ਵਾਰਤਾ ਤੋਂ ਭਾਵ ਕਿਸੇ ਸਮਝੌਤੇ ਦੀ ਅਜਿਹੀ ਵਿਸ਼ਾ ਵਸਤੂ ਤਿਆਰ ਕਰਨ ਦੀ ਪ੍ਰਕਿਰਿਆ ਤੋਂ ਹੈ, ਜਿਸ ਨੂੰ ਸਵੀਕਾਰ ਕਰਨ ਅਤੇ ਜਿਸ ’ਤੇ ਦਸਤਖ਼ਤ ਕਰਨ ਲਈ ਸਾਰੀਆਂ ਧਿਰਾਂ ਸਹਿਮਤ ਹੋਣ। ਜੀ-4 ਮੁਲਕਾਂ ’ਚ ਬ੍ਰਾਜ਼ੀਲ, ਜਰਮਨੀ, ਭਾਰਤ ਤੇ ਜਪਾਨ ਸ਼ਾਮਲ ਹਨ।ਅਧਿਕਾਰਤ ਯਾਤਰਾ ’ਤੇ ਅਮਰੀਕਾ ਆਏ ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਆਮ ਸਭਾ ਦੇ 79ਵੇਂ ਸੈਸ਼ਨ ਦੇ ਇੱਕ ਪਾਸੇ ਜਪਾਨ ਦੀ ਵਿਦੇਸ਼ ਮੰਤਰੀ ਯੋਕੋ ਕਾਮੀਕਾਵਾ, ਜਰਮਨੀ ਦੀ ਵਿਦੇਸ਼ ਮੰਤਰੀ ਐਨਾਲੇਨਾ ਬੇਅਰਬਾਕ ਅਤੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮਾਓਰੋ ਵਿਏਰਾ ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਨੇ ਐਕਸ ’ਤੇ ਲਿਖਿਆ, ‘ਅੱਜ ਨਿਊਯਾਰਕ ’ਚ ਆਪਣੇ ਹਮਰੁਤਬਿਆਂ ਐਨਾਲੇਨਾ ਬੇਅਰਬਾਕ, ਯੋਕੋ ਕਾਮੀਕਾਵਾ ਅਤੇ ਮਾਓਰੋ ਵਿਏਰਾ ਨਾਲ ਜੀ-4 ਵਿਦੇਸ਼ ਮੰਤਰੀਆਂ ਦੀ ਰਵਾਇਤੀ ਮੀਟਿੰਗ ’ਚ ਸ਼ਾਮਲ ਹੋ ਕੇ ਖੁਸ਼ੀ ਹੋਈ। ਜੀ-4 ਨੇ ਲਿਖਤੀ ਦਸਤਾਵੇਜ਼ ਆਧਾਰਿਤ ਵਾਰਤਾ ਰਾਹੀਂ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ’ਚ ਤੁਰੰਤ ਸੁਧਾਰ ਦੀ ਆਪਣੀ ਪ੍ਰਤੀਬੱਧਤਾ ਦੁਹਰਾਈ।’ ਭਾਰਤ, ਸੁਰੱਖਿਆ ਕੌਂਸਲ ’ਚ ਸੁਧਾਰ ਲਈ ਸਾਲਾਂ ਤੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ’ਚ ਮੋਹਰੀ ਰਿਹਾ ਹੈ ਅਤੇ ਉਸ ਦਾ ਕਹਿਣਾ ਹੈ ਕਿ 1945 ’ਚ ਸਥਾਪਤ 15 ਦੇਸ਼ਾਂ ਦੀ ਕੌਂਸਲ 21ਵੀਂ ਸਦੀ ਦੇ ਮਕਸਦ ਪੂਰੇ ਕਰਨ ਲਈ ਢੁੱਕਵੀਂ ਨਹੀਂ ਹੈ। ਉਸ ਦਾ ਮੰਨਣਾ ਹੈ ਕਿ ਇਹ ਸਮਕਾਲੀ ਭੂ-ਰਾਜਨੀਤਕ ਸੱਚਾਈਆਂ ਦੀ ਨਿਸ਼ਾਨਦੇਹੀ ਨਹੀਂ ਕਰਦੀ। ਧੜਿਆਂ ’ਚ ਵੱਡੀ ਹੋਈ ਸੁਰੱਖਿਆ ਕੌਂਸਲ ਸ਼ਾਂਤੀ ਤੇ ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ’ਚ ਨਾਕਾਮ ਰਹੀ ਹੈ। ਉਸ ਦੇ ਮੈਂਬਰ ਯੂਕਰੇਨ ਜੰਗ ਤੇ ਇਜ਼ਰਾਈਲ-ਹਮਾਸ ਜੰਗ ਜਿਹੇ ਮੁੱਦਿਆਂ ’ਤੇ ਵੰਡੇ ਹੋਏ ਹਨ। ਜੈਸ਼ੰਕਰ ਨੇ ਵੈਨੇਜ਼ੁਏਲਾ ਤੋਂ ਆਪਣੇ ਹਮਰੁਤਬਾ ਯਵਾਨ ਗਿਲ ਨਾਲ ਵੀ ਊਰਜਾ ਤੇ ਆਰਥਿਕ ਸਹਿਯੋਗ ਤੇ ਹੋਰ ਮੁੱਦਿਆਂ ’ਤੇ ਗੱਲਬਾਤ ਕੀਤੀ। ਵਿਦੇਸ਼ ਮੰਤਰੀ ਨੇ ਬੰਗਲਾਦੇਸ਼ ਦੇ ਵਿਦੇਸ਼ ਮਾਮਲਿਆਂ ਬਾਰੇ ਸਲਾਹਕਾਰ ਤੌਹੀਦ ਹੁਸੈਨ ਨਾਲ ਮੁਲਾਕਾਤ ਕਰਕੇ ਦੋਵਾਂ ਦੇਸ਼ਾਂ ਦੇ ਦੁਵੱਲੇ ਸਬੰਧਾਂ ਬਾਰੇ ਵੀ ਚਰਚਾ ਕੀਤੀ।

Advertisement
Advertisement
Advertisement
Advertisement
Scroll to Top