Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:17 am

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ਦੇ ਕੈਲੀਫੋਰਨੀਆ ਦੇ ਸੈਕਰਾਮੈਂਟੋ ਵਿੱਚ ਬਣੇ ਬੀਏਪੀਐਸ ਹਿੰਦੂ ਮੰਦਰ ਨੂੰ ਸਮਾਜ ਵਿਰੋਧੀ ਅਨਸਰਾਂ ਨਿਸ਼ਾਨਾ ਬਣਾਉਂਦਿਆਂ ਮੰਦਰ ਦੀ ਕੰਧ `ਤੇ ਲਿਖੇ `ਹਿੰਦੂਓ ਵਾਪਸ ਜਾਓ` ਦੇ ਨਾਅਰੇ

ਅਮਰੀਕਾ ਦੇ ਕੈਲੀਫੋਰਨੀਆ ਦੇ ਸੈਕਰਾਮੈਂਟੋ ਵਿੱਚ ਬਣੇ ਬੀਏਪੀਐਸ ਹਿੰਦੂ ਮੰਦਰ ਨੂੰ ਸਮਾਜ ਵਿਰੋਧੀ ਅਨਸਰਾਂ ਨਿਸ਼ਾਨਾ ਬਣਾਉਂਦਿਆਂ ਮੰਦਰ ਦੀ ਕੰਧ `ਤੇ ਲਿਖੇ `ਹਿੰਦੂਓ ਵਾਪਸ ਜਾਓ` ਦੇ ਨਾਅਰੇ

ਅਮਰੀਕਾ ਦੇ ਕੈਲੀਫੋਰਨੀਆ ਦੇ ਸੈਕਰਾਮੈਂਟੋ ਵਿੱਚ ਬਣੇ ਬੀਏਪੀਐਸ ਹਿੰਦੂ ਮੰਦਰ ਨੂੰ ਸਮਾਜ ਵਿਰੋਧੀ ਅਨਸਰਾਂ ਨਿਸ਼ਾਨਾ ਬਣਾਉਂਦਿਆਂ ਮੰਦਰ ਦੀ ਕੰਧ `ਤੇ ਲਿਖੇ `ਹਿੰਦੂਓ ਵਾਪਸ ਜਾਓ` ਦੇ ਨਾਅਰੇ
ਵਾਸਿੰਗਟਨ : ਅਮਰੀਕਾ ਦੇ ਕੈਲੀਫੋਰਨੀਆ ਦੇ ਸੈਕਰਾਮੈਂਟੋ ਵਿੱਚ ਸਥਿਤ ਬੀਏਪੀਐਸ ਹਿੰਦੂ ਮੰਦਰ ਨੂੰ ਸਮਾਜ ਵਿਰੋਧੀ ਅਨਸਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ। ਮੰਦਰ ਦੀ ਕੰਧ `ਤੇ `ਹਿੰਦੂਓ ਵਾਪਸ ਜਾਓ` ਦੇ ਨਾਅਰੇ ਲਿਖੇ ਹੋਏ ਸਨ। ਪਿਛਲੇ 10 ਦਿਨਾਂ ਵਿੱਚ ਹਿੰਦੂ ਮੰਦਰ ਨੂੰ ਨਿਸ਼ਾਨਾ ਬਣਾਉਣ ਦਾ ਇਹ ਦੂਜਾ ਮਾਮਲਾ ਹੈ । ਦੂਜੇ ਪਾਸੇ ਮੰਦਰ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਅਸੀਂ ਹਿੰਦੂਆਂ ਪ੍ਰਤੀ ਇਸ ਨਫ਼ਰਤ ਵਿਰੁੱਧ ਇਕਜੁੱਟ ਹਾਂ। 10 ਦਿਨ ਪਹਿਲਾਂ ਨਿਊਯਾਰਕ ਵਿੱਚ ਵੀ ਇੱਕ ਹਿੰਦੂ ਮੰਦਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਸ ਘਟਨਾ ਨੂੰ ਲੈ ਕੇ ਅਮਰੀਕੀ ਹਿੰਦੂਆਂ ਵਿੱਚ ਗੁੱਸਾ ਹੈ। ਮੰਦਰ ਪ੍ਰਸ਼ਾਸਨ ਨੇ ਕਿਹਾ ਕਿ ਉਹ ਇਸ ਘਟਨਾ ਨੂੰ ਲੈ ਕੇ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰ ਰਹੇ ਹਨ ਦਾ ਮੁੱਖ ਦਫ਼ਤਰ ਗੁਜਰਾਤ ਵਿੱਚ ਹੈ। ਉੱਤਰੀ ਅਮਰੀਕਾ ਵਿੱਚ ਇਸ ਦੇ 100 ਤੋਂ ਵੱਧ ਮੰਦਰ ਅਤੇ ਕੇਂਦਰ ਹਨ। ਪਿਛਲੇ ਸਾਲ ਸੰਸਥਾ ਨੇ ਨਿਊਜਰਸੀ ਵਿੱਚ ਅਕਸ਼ਰਧਾਮ ਮੰਦਿਰ ਖੋਲ੍ਹਿਆ ਸੀ। ਇਹ ਮੰਦਰ ਭਾਰਤ ਤੋਂ ਬਾਹਰ ਸਭ ਤੋਂ ਵੱਡਾ ਹਿੰਦੂ ਮੰਦਰ ਹੈ। ਇੱਕ ਗੈਰ-ਸਿਆਸੀ ਸੰਗਠਨ ਹੈ। ਅਮਰੀਕਾ `ਚ ਹਿੰਦੂ ਭਾਈਚਾਰੇ ਖ਼ਿਲਾਫ਼ ਨਫ਼ਰਤ ਤੇਜ਼ੀ ਨਾਲ ਵਧ ਰਹੀ ਹੈ। ਇਸ ਨੂੰ ਲੈ ਕੇ ਹੁਣ ਕੈਲੀਫੋਰਨੀਆ ਤੋਂ ਅਮਰੀਕੀ ਪ੍ਰਤੀਨਿਧੀ ਸਭਾ ਦੇ ਮੈਂਬਰ ਅਮਰੀਸ਼ ਬਾਬੂਲਾਲ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੈਕਰਾਮੈਂਟੋ ਕਾਉਂਟੀ ਵਿੱਚ ਧਾਰਮਿਕ ਕੱਟੜਤਾ ਅਤੇ ਨਫ਼ਰਤ ਲਈ ਕੋਈ ਥਾਂ ਨਹੀਂ ਹੈ। ਬਾਬੂਲਾਲ ਨੇ ਸਾਰਿਆਂ ਨੂੰ ਨਫ਼ਰਤ ਵਿਰੁੱਧ ਡਟਣ ਦੀ ਅਪੀਲ ਕੀਤੀ। ਕਾਂਗਰਸੀ ਮੈਂਬਰ ਰੋ ਖੰਨਾ ਨੇ ਵੀ ਇਸ ਘਟਨਾ ਨੂੰ ਵਹਿਸ਼ੀ ਅਤੇ ਗ਼ਲਤ ਦੱਸਿਆ। ਉਨ੍ਹਾਂ ਨੇ ਨਿਆਂ ਵਿਭਾਗ ਤੋਂ ਮੰਗ ਕੀਤੀ ਕਿ ਹਿੰਦੂਆਂ ਵਿਰੁੱਧ ਇਨ੍ਹਾਂ ਨਫ਼ਰਤ ਦੇ ਮਾਮਲਿਆਂ ਦੀ ਜਾਂਚ ਕੀਤੀ ਜਾਵੇ। ਭਾਰਤੀ-ਅਮਰੀਕੀ ਉਦਯੋਗਪਤੀ ਅਜੇ ਜੈਨ ਭੂਟੋਰੀਆ ਨੇ ਐਫਬੀਆਈ ਨੂੰ ਜਾਂਚ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਜੈਨ ਨੇ ਮੰਦਰਾਂ ਦੀ ਸੁਰੱਖਿਆ ਵਧਾਉਣ ਦੀ ਵੀ ਅਪੀਲ ਕੀਤੀ ।

Advertisement
Advertisement
Advertisement
Advertisement
Scroll to Top