Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:16 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਜੀਵ ਗਾਂਧੀ ਨੈਸ਼ਨਲ ਆਫ ਲਾਅ ਯੂਨੀਵਰਸਿਟੀ ਪਟਿਆਲਾ ਮਾਮਲੇ ਦੀ ਜਾਂਚ ਕਮੇਟੀ ਦੇ 3 ਮੈਂਬਰਾਂ ਦਿੱਤਾ ਅਸਤੀਫਾ

ਰਾਜੀਵ ਗਾਂਧੀ ਨੈਸ਼ਨਲ ਆਫ ਲਾਅ ਯੂਨੀਵਰਸਿਟੀ ਪਟਿਆਲਾ ਮਾਮਲੇ ਦੀ ਜਾਂਚ ਕਮੇਟੀ ਦੇ 3 ਮੈਂਬਰਾਂ ਦਿੱਤਾ ਅਸਤੀਫਾ

ਰਾਜੀਵ ਗਾਂਧੀ ਨੈਸ਼ਨਲ ਆਫ ਲਾਅ ਯੂਨੀਵਰਸਿਟੀ ਪਟਿਆਲਾ ਮਾਮਲੇ ਦੀ ਜਾਂਚ ਕਮੇਟੀ ਦੇ 3 ਮੈਂਬਰਾਂ ਦਿੱਤਾ ਅਸਤੀਫਾ
ਪਟਿਆਲਾ : ਪਟਿਆਲਾ ਭਾਦਸੋਂ ਰੋਡ ਤੇ ਬਣੀ ਰਾਜੀਵ ਗਾਂਧੀ ਨੈਸ਼ਨਲ ਆਫ ਲਾਅ ਯੂਨੀਵਰਸਟੀ ਪਟਿਆਲਾ ਦਾ ਰੌਲਾ ਰੱਪਾ ਖਤਮ ਕਰਨ ਲਈ ਬਣਾਈ ਗਈ 9 ਮੈਂਬਰਾਂ ਤੇ ਆਧਾਰਤ ਜਾਂਚ ਕਮੇਟੀ ਦੇ ਮੈਂਬਰਾਂ ਵਿਚੋਂ ਤਿੰਨ ਮੈਂਬਰਾਂ ਜਾਂਚ ਕਮੇਟੀ ਤੋਂ ਅਸਤੀਫਾ ਦੇ ਦਿੱਤਾ ਹੈ।ਦੱਸਣਯੋਗ ਹੈ ਕਿ ਵਿਦਿਆਰਥੀ ਜਿਥੇ ਵੀ. ਸੀ. ਦੇ ਅਸਤੀਫੇ ਦੀ ਮੰਗ ਤੇ ਅੜੇ ਹੋਏ ਹਨ ਦੇ ਚਲਦਿਆਂ ਅੱਜ ਧਰਨੇ ਨੂੰ ਪੰਜਵਾਂ ਦਿਨ ਵੀ ਹੋ ਚੁੱਕਿਆ ਹੈ।ਉਪਰੋਕਤ ਯੂਨੀਵਰਸਿਟੀ ਵਿਚ 22 ਸਤੰਬਰ ਨੂੰ ਯੂਨੀਵਰਸਿਟੀ ਦੇ ਵੀ. ਸੀ. ਵਲੋਂ ਲੜਕੀਆਂ ਦੇ ਹੋਸਟਲ ਅੰਦਰ ਬਣੇ ਕਮਰਿਆਂ ਵਿਚ ਜਿਥੇ ਅਚਨਚੇਤ ਚੈਕਿੰਗ ਕੀਤੀ ਸੀ, ਉਥੇ ਹੀ ਵਿਦਿਆਰਥਣਾ ਦੇ ਕੱਪੜੇ ਪਾਉਣ ਨੂੰ ਲੈ ਕੇ ਗੱਲ ਵੀ ਆਖੀ ਸੀ, ਜਿਸ ਦੇ ਚਲਦਿਆਂ ਵਿਦਿਆਰਥਣਾਂ ਇਸਨੂੰ ਗਲਤ ਕਰਾਰ ਦਿੱਤਾ ਤੇ ਰੋਸ ਧਰਨਾ ਦੇਣਾ ਸ਼ੁਰੂ ਕਰ ਦਿੱਤਾ। ਜਿਨ੍ਹਾਂ 9 ਮੈਂਬਰਾਂ ਵਿਚੋਂ ਤਿੰਨ ਵਲੋਂ ਅਸਤੀਫਾ ਦਿੱਤਾ ਗਿਆ ਹੈ ਵਿਚ ਕੰਟਰੋਲਰ ਪ੍ਰੀਖਿਆ ਡਾ. ਸ਼ਰਨਜੀਤ ਕੌਰ, ਡੀਨ ਵਿਦਿਆਰਥੀ ਭਲਾਈ ਡਾ. ਮਨੋਜ ਸ਼ਰਮਾ ਅਤੇ ਸਹਾਇਕ ਪ੍ਰੋਫੈਸਰ ਡਾ. ਜਸਲੀਨ ਕੇਵਲਾਨੀ ਸ਼ਾਮਲ ਹਨ। ਹਾਲਾਂਕਿ ਰਜਿਸਟਰਾਰ ਨੇ ਕਿਹਾ ਕਿ ਕੁਝ ਗਲਤਫਹਿਮੀ ਸੀ ਤੇ ਅਸੀਂ ਉਨ੍ਹਾਂ ਦਾ ਅਸਤੀਫਾ ਰੱਦ ਕਰ ਦਿੱਤਾ ਹੈ, ਜਦੋਂ ਕਿ ਬੁੱਧਵਾਰ ਨੂੰ ਗਰਮੀ ਕਾਰਨ ਪ੍ਰਦਰਸ਼ਨ ਕਰ ਰਹੇ ਤਿੰਨ ਵਿਦਿਆਰਥੀਆਂ ਦੀ ਹਾਲਤ ਵਿਗੜ ਗਈ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੀ ਪਟਿਆਲਾ ਵਿਖੇ ਯੂਨੀਵਰਸਿਟੀ ਪਹੁੰਚੇ ਸਨ ਨੇ ਪੂਰੇ ਮਾਮਲੇ ਦੀ ਜਾਣਕਾਰੀ ਵੀ ਪ੍ਰਾਪਤ ਕੀਤੀ ਤੇ ਨਾਲ ਹੀ ਵਿਦਿਆਰਥੀਆਂ ਅਤੇ ਵੀ. ਸੀ. ਨਾਲ ਗੱਲਬਾਤ ਕੀਤੀ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਇਸ ਮਾਮਲੇ ਨੂੰ ਜਲਦੀ ਹੱਲ ਕਰ ਲਿਆ ਜਾਵੇਗਾ।

Advertisement
Advertisement
Advertisement
Advertisement
Scroll to Top