Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:15 am

+91 90915 01313 , +91 90916 01313

punjabbanni@gmail.com
punjabbani@yahoo.com

ਮਲੇਰਕੋਟਲਾ ਦੇ 21 ਸਾਲਾ ਨੌਜਵਾਨ ਗੁਰਮਹਿਕਪ੍ਰੀਤ ਸਿੰਘ ਦੀ ਹੋਈ ਕੈਨੇਡਾ ਵਿਖੇ ਸੜਕ ਹਾਦਸੇ ਵਿਚ ਮੌਤ

ਮਲੇਰਕੋਟਲਾ ਦੇ 21 ਸਾਲਾ ਨੌਜਵਾਨ ਗੁਰਮਹਿਕਪ੍ਰੀਤ ਸਿੰਘ ਦੀ ਹੋਈ ਕੈਨੇਡਾ ਵਿਖੇ ਸੜਕ ਹਾਦਸੇ ਵਿਚ ਮੌਤ

ਮਲੇਰਕੋਟਲਾ ਦੇ 21 ਸਾਲਾ ਨੌਜਵਾਨ ਗੁਰਮਹਿਕਪ੍ਰੀਤ ਸਿੰਘ ਦੀ ਹੋਈ ਕੈਨੇਡਾ ਵਿਖੇ ਸੜਕ ਹਾਦਸੇ ਵਿਚ ਮੌਤ
ਕੈਨੇਡਾ : ਪੰਜਾਬ ਸੰਗਰੂਰ ਜ਼ਿਲ੍ਹੇ ਦੇ ਮਲੇਰਕੋਟਲਾ ਦੇ 21 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ । ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਗੁਰਮਹਿਕਪ੍ਰੀਤ ਸਿੰਘ ਮਲੇਰਕੋਟਲਾ ਦੇ ਪਿੰਡ ਖੁਰਦ ਦਾ ਰਹਿਣ ਵਾਲਾ ਸੀ ਅਤੇ ਮਾਪਿਆਂ ਦਾ ਇਕਲੌਤਾ ਪੁੱਤ ਸੀ। ਉਸ ਦੇ ਪਿਤਾ ਸੁਖਚੈਨ ਸਿੰਘ ਇਲੈਕਟ੍ਰੀਕਲ ਇੰਜੀਨੀਅਰ ਵੱਜੋਂ ਕੰਮ ਕਰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਗੁਰਮਹਿਕਪ੍ਰੀਤ ਸਿੰਘ ਦੀ ਕਾਰ ਨਾਲ ਕੈਨੇਡਾ ਦੇ ਓਂਟਾਰੀਓ ਦੇ ਮਸਕੋਟਾ ਸ਼ਹਿਰ ਵਿੱਚ ਹਾਦਸਾ ਹੋ ਗਿਆ, ਜਿਸ `ਚ ਉਸ ਦੀ ਮੌਕੇ `ਤੇ ਹੀ ਮੌਤ ਹੋ ਗਈ । ਜਾਣਕਾਰੀ ਅਨੁਸਾਰ ਗੁਰਮਹਿਕਪ੍ਰੀਤ ਸਿੰਘ ਨੇ ਪਿੱਛੇ ਹੀ ਆਪਣੀ ਦੋ ਵਰਿਆਂ ਦੀ ਪੜ੍ਹਾਈ ਮੁਕੰਮਲ ਕਰਕੇ ਵਰਕ ਪਰਮਿਟ ਹਾਸਲ ਕੀਤਾ ਸੀ। ਕੈਨੇਡਾ ਵਿੱਚ ਪੰਜਾਬੀਆਂ ਦੀ ਮਦਦ ਲਈ ਸਰਗਰਮ ਸਮਾਜ ਸੇਵੀ ਸੰਸਥਾ” ਗੋ ਫੰਡ ਮੀ” ਵੱਲੋਂ ਆਪਣੀ ਵੈਬਸਾਈਟ ਉੱਪਰ ਗੁਰਮਹਿਕ ਪ੍ਰੀਤ ਸਿੰਘ ਦੀ ਤਸਵੀਰ ਅਪਲੋਡ ਕਰਕੇ ਉਸ ਦੀ ਮ੍ਰਿਤਕ ਦੇਹ ਨੂੰ ਮਾਪਿਆਂ ਕੋਲ ਵਾਪਸ ਪੰਜਾਬ ਭੇਜਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ।

Advertisement
Advertisement
Advertisement
Advertisement
Scroll to Top