Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:16 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ਰਾਬ ਦੀ ਕੀਮਤ ਨੂੰ ਲੈ ਕੇ ਹੋਏ ਝਗੜੇ ਵਿੱਚ ਦਖਲ ਦੇਣ ਤੋਂ ਬਾਅਦ 35 ਸਾਲਾ ਨੌਜਵਾਨ ਨੂੰ ਲੋਕਾਂ ਦੀ ਭੀੜ ਨੇ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ

ਸ਼ਰਾਬ ਦੀ ਕੀਮਤ ਨੂੰ ਲੈ ਕੇ ਹੋਏ ਝਗੜੇ ਵਿੱਚ ਦਖਲ ਦੇਣ ਤੋਂ ਬਾਅਦ 35 ਸਾਲਾ ਨੌਜਵਾਨ ਨੂੰ ਲੋਕਾਂ ਦੀ ਭੀੜ ਨੇ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ

ਸ਼ਰਾਬ ਦੀ ਕੀਮਤ ਨੂੰ ਲੈ ਕੇ ਹੋਏ ਝਗੜੇ ਵਿੱਚ ਦਖਲ ਦੇਣ ਤੋਂ ਬਾਅਦ 35 ਸਾਲਾ ਨੌਜਵਾਨ ਨੂੰ ਲੋਕਾਂ ਦੀ ਭੀੜ ਨੇ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ
ਸਹਾਰਨਪੁਰ : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੇ ਜਿ਼ਲ੍ਹੇ ਸਹਾਰਨਪੁਰ ਵਿੱਚ ਸ਼ਰਾਬ ਦੀ ਕੀਮਤ ਨੂੰ ਲੈ ਕੇ ਹੋਏ ਝਗੜੇ ਵਿੱਚ ਦਖਲ ਦੇਣ ਤੋਂ ਬਾਅਦ ਇੱਕ 35 ਸਾਲਾ ਨੌਜਵਾਨ ਨੂੰ ਲੋਕਾਂ ਦੇ ਇੱਕ ਸਮੂਹ ਨੇ ਕਥਿਤ ਤੌਰ `ਤੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਸ ਨੇ ਬੁੱਧਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਅਨਿਲ ਕੁਮਾਰ ਵਜੋਂ ਹੋਈ ਹੈ। ਪੁਲਸ ਮੁਤਾਬਕ ਇਹ ਘਟਨਾ ਮੰਗਲਵਾਰ ਨੂੰ ਉਸ ਸਮੇਂ ਵਾਪਰੀ ਜਦੋਂ ਅਨਿਲ ਅਤੇ ਪੁਸ਼ਪੇਂਦਰ ਨਾਂ ਦੇ ਇਕ ਹੋਰ ਵਿਅਕਤੀ ਦਾ ਹਰਿਆਬਾਗ ਇਲਾਕੇ `ਚ ਸ਼ੂਗਰ ਮਿੱਲ ਨੇੜੇ ਇਕ ਸ਼ਰਾਬ ਦੀ ਦੁਕਾਨ `ਤੇ ਝਗੜਾ ਹੋ ਗਿਆ । ਐੱਸਪੀ (ਸਿਟੀ) ਅਭਿਮਨਿਊ ਮੰਗਲਿਕ ਨੇ ਦੱਸਿਆ ਕਿ ਜਦੋਂ ਦੁਕਾਨਦਾਰ ਨੇ ਪੁਸ਼ਪੇਂਦਰ ਤੋਂ 10 ਰੁਪਏ ਵਾਧੂ ਲਏ ਤਾਂ ਉਹ ਉਸ ਨਾਲ ਬਹਿਸ ਕਰਨ ਲੱਗਾ। ਅਨਿਲ ਨੇ ਲੜਾਈ ਵਿਚ ਦਖਲ ਦਿੰਦਿਆਂ ਕਿਹਾ ਕਿ ਇਹ ਆਮ ਗੱਲ ਹੈ। ਇਸ ਕਾਰਨ ਦੋਵਾਂ ਵਿਚਾਲੇ ਤਕਰਾਰ ਹੋ ਗਈ। ਮੰਗਲੀਕ ਨੇ ਦੱਸਿਆ ਕਿ ਪੁਸ਼ਪੇਂਦਰ ਨੇ ਆਪਣੇ ਸਾਥੀਆਂ ਨੂੰ ਬੁਲਾਇਆ, ਜੋ ਲਾਠੀਆਂ ਲੈ ਕੇ ਮੌਕੇ `ਤੇ ਪਹੁੰਚ ਗਏ। ਉਹਨਾਂ ਨੇ ਅਨਿਲ `ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ `ਚ ਜ਼ਖ਼ਮੀ ਕਰ ਦਿੱਤਾ। ਸ਼ਰਾਬ ਦੀ ਦੁਕਾਨ `ਤੇ ਕੰਟੀਨ ਚਲਾਉਣ ਵਾਲੇ ਕੁਲਦੀਪ ਨੇ ਦਖ਼ਲ ਦੇਣ ਦੀ ਕੋਸ਼ਿਸ਼ ਕੀਤੀ ਪਰ ਉਸ `ਤੇ ਵੀ ਹਮਲਾ ਕਰ ਦਿੱਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਇਸ ਹਮਲੇ ਵਿਚ ਅਨਿਲ ਦੀ ਮੌਤ ਹੋ ਗਈ, ਜਦਕਿ ਕੁਲਦੀਪ ਦਾ ਜ਼ਿਲ੍ਹਾ ਹਸਪਤਾਲ `ਚ ਇਲਾਜ ਚੱਲ ਰਿਹਾ ਹੈ। ਪੁਲਸ ਸੁਪਰਡੈਂਟ ਨੇ ਦੱਸਿਆ ਕਿ ਪੀੜਤ ਪਰਿਵਾਰ ਨੇ ਇਸ ਘਟਨਾ ਦੀ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਅਸੀਂ ਕਤਲ ਦਾ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Advertisement
Advertisement
Advertisement
Advertisement
Scroll to Top