Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:36 pm

+91 90915 01313 , +91 90916 01313

punjabbanni@gmail.com
punjabbani@yahoo.com

ਲਾਅ ਯੂਨੀਵਰਸਿਟੀ ਦੇ ਉਪਕੁਲਪਤੀ ਤੇ ਕਾਰਵਾਈ ਕਰੇ ਮਹਿਲਾ ਕਮਿਸ਼ਨ: ਗੁਰਸ਼ਰਨ ਰੰਧਾਵਾ

ਲਾਅ ਯੂਨੀਵਰਸਿਟੀ ਦੇ ਉਪਕੁਲਪਤੀ ਤੇ ਕਾਰਵਾਈ ਕਰੇ ਮਹਿਲਾ ਕਮਿਸ਼ਨ: ਗੁਰਸ਼ਰਨ ਰੰਧਾਵਾ

ਲਾਅ ਯੂਨੀਵਰਸਿਟੀ ਦੇ ਉਪਕੁਲਪਤੀ ਤੇ ਕਾਰਵਾਈ ਕਰੇ ਮਹਿਲਾ ਕਮਿਸ਼ਨ: ਗੁਰਸ਼ਰਨ ਰੰਧਾਵਾ
ਪੰਜਾਬ ਦੀਆਂ ਧੀਆਂ ਦੇ ਮਾਪੇ ਹੋਸਟਲ ਵਿੱਚ ਪੜ੍ਹਦੀਆਂ ਬੇਟੀਆਂ ਲਈ ਚਿੰਤਿਤ
ਪਟਿਆਲਾ ਸਤੰਬਰ : ਲਾਅ ਯੂਨੀਵਰਸਿਟੀ ਪਟਿਆਲਾ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਵਿਚ ਵਾਪਰੀ ਸ਼ਰਮਨਾਕ ਘਟਨਾ ਉੱਤੇ ਕਾਰਵਾਈ ਕਰਵਾਉਣ ਲਈ ਸਾਰੇ ਵਿਦਿਆਰਥੀ ਪਿਛਲੇ ਪੰਜ ਦਿਨਾਂ ਤੋਂ ਧਰਨੇ ਉੱਤੇ ਬੈਠੇ ਹਨ ਪਰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਇਸ ਦਾ ਕੋਈ ਵੀ ਨੋਟਿਸ ਨਾ ਲੈਣਾ ਤੇ ਕੋਈ ਵੀ ਯੋਗ ਕਾਰਵਾਈ ਨਾ ਕਰਨਾ ਮੰਦਭਾਗਾ ਹੈ । ਓਨ੍ਹਾਂ ਕਿਹਾ ਕਿ ਰਾਸ਼ਟਰੀ ਮਹਿਲਾ ਕਮਿਸ਼ਨ ਨੂੰ ਉਕਤ ਘਟਨਾ ਬਾਰੇ ਸਾਰੀ ਜਾਣਕਾਰੀ ਹਾਸਿਲ ਕਰਕੇ ਉੱਪ ਕੁਲਪਤੀ ਉਤੇ ਤੁਰੰਤ ਐਕਸ਼ਨ ਲੈਣਾ ਚਾਹੀਦਾ ਹੈ । ਬੀਬੀ ਰੰਧਾਵਾ ਨੇ ਕਿਹਾ ਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੱਲੋਂ ਬਿਨਾਂ ਕਿਸੇ ਨੋਟਿਸ ਦੇ ਸਿੱਧਾ ਲੜਕੀਆਂ ਦੇ ਕਮਰਿਆਂ ਵਿੱਚ ਦਾਖਲ ਹੋ ਕੇ ਪਹਿਲਾਂ ਚੈਕਿੰਗ ਕਰਨਾ ਤੇ ਫੇਰ ਕਪੜਿਆਂ ਨੂੰ ਲੈਕੇ ਗਲਤ ਟਿੱਪਣੀਆਂ ਕਰਨਾ ਬੇਹੱਦ ਮੰਦਭਾਗਾ ਹੈ । ਬੀਬੀ ਰੰਧਾਵਾ ਨੇ ਕਿਹਾ ਕਿ ਵਿਦਿਆਰਥਨਾਂ ਨੇ ਵੀਸੀ ਦੀ ਇਸ ਕਾਰਵਾਈ ਉੱਤੇ ਗਹਿਰੇ ਸ਼ੰਕੇ ਪ੍ਰਗਟ ਕੀਤੇ ਹਨ ।
ਬੀਬੀ ਰੰਧਾਵਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਯੂਨੀਵਰਸਿਟੀ ਅਤੇ ਕਈ ਹੋਰ ਸਿੱਖਿਅਕ ਸੰਸਥਾਵਾਂ ਵਿੱਚ ਸਮੇਂ ਸਮੇਂ ਤੇ ਅਨਸੁਖਾਈਆਂ ਘਟਨਾਵਾਂ ਵਾਪਰੀਆਂ ਹਨ ਜਿਨਾਂ ਨੂੰ ਲੈ ਕੇ ਪੰਜਾਬ ਦੇ ਮਾਪੇ ਆਪਣੀਆਂ ਹੋਸਟਲਾਂ ਅਤੇ ਪੀਜੀ ਵਿੱਚ ਰਹਿ ਰਹੀਆਂ ਬੇਟੀਆਂ ਲਈ ਬਹੁਤ ਚਿੰਤਤ ਹਨ। ਉਹਨਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਤੋਂ ਬਾਅਦ ਬੱਚੀਆਂ ਬੇਹੱਦ ਸਹਿਮ ਜਾਦੀਆਂ ਹਨ। ਸੋ ਮੇਰੀ ਪੰਜਾਬ ਸਰਕਾਰ ਨੂੰ ਬੇਨਤੀ ਹੈ ਕਿਸੇ ਨੂੰ ਅਜਿਹੀ ਘਟਨਾ ਨੂੰ ਹਲਕੇ ਵਿੱਚ ਨਾ ਲਿਆ ਜਾਵੇ ਕਿਉੰਕਿ ਅਜਿਹੇ ਜੁਰਮ ਕਰਨ ਬਾਅਦ ਕੋਈ ਵੀ ਕਾਰਵਾਈ ਨਾ ਹੋਣ ਤੇ ਅਜਿਹੇ ਲੋਕਾਂ ਦੇ ਹੌਸਲੇ ਵੱਧਦੇ ਹਨ ਜੋ ਅੱਗੇ ਜਾ ਕੇ ਹਿੰਸਕ ਰੂਪ ਧਾਰਨ ਕਰਨ ਲੈਂਦੇ ਹਨ । ਬੀਬੀ ਰੰਧਾਵਾ ਨੇ ਕਿਹਾ ਕਿ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਮਹਿਲਾ ਕਮਿਸ਼ਨ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਕਿ ਬੱਚਿਆਂ ਦੀ ਪੜ੍ਹਾਈ ਤੇ ਮਾੜਾ ਅਸਰ ਨਾ ਪਵੇ । ਅਗਰ ਸਰਕਾਰ ਅਜਿਹਾ ਕਰਨ ਵਿੱਚ ਨਲਾਇਕੀ ਵਰਤੇਗੀ ਤਾਂ ਪੰਜਾਬ ਮਹਿਲਾ ਕਾਂਗਰਸ ਵਿਦਿਆਰਥੀਆਂ ਦੇ ਸੰਘਰਸ਼ ਵਿੱਚ ਸ਼ਾਮਿਲ ਹੋਣ ਤੋਂ ਗੁਰੇਜ ਨਹੀਂ ਕਰੇਗੀ । ਇਸੇ ਦੌਰਾਨ ਮਹਿਲਾ ਕਾਂਗਰਸ ਆਗੂ ਰੇਖਾ ਅਗਰਵਾਲ ਅਮਰਜੀਤ ਕੌਰ ਭੱਠਲ ਭੁਪਿੰਦਰ ਕੌਰ, ਪ੍ਰਿੰਸੀਪਲ ਅਮਰਜੀਤ ਕੌਰ,ਯਾਮਨੀ ਵਰਮਾ, ਡੋਲੀ ਗਿੱਲ, ਨਰਿੰਦਰ ਕੰਗ ਹੁਰਾਂ ਵਲੋਂ ਵੀ ਵਿਦਿਆਰਥੀਆਂ ਦੀਆਂ ਮੰਗਾਂ ਦੀ ਹਿਮਾਇਤ ਕੀਤੀ ਗਈ ।

Advertisement
Advertisement
Advertisement
Advertisement
Scroll to Top