Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 9:29 am

+91 90915 01313 , +91 90916 01313

punjabbanni@gmail.com
punjabbani@yahoo.com

ਖੇਡਾਂ ਵਤਨ ਪੰਜਾਬ ਦੀਆਂ-2024 ਦੇ ਪੈਰਾ-ਖੇਡ ਮੁਕਾਬਲਿਆਂ ‘ਚ ਉਤਸ਼ਾਹ ਨਾਲ ਹਿੱਸਾ ਲੈਣ ਦਿਵਿਆਂਗਜਨ : ਡਿਪਟੀ ਕਮਿਸ਼ਨਰ

ਖੇਡਾਂ ਵਤਨ ਪੰਜਾਬ ਦੀਆਂ-2024 ਦੇ ਪੈਰਾ-ਖੇਡ ਮੁਕਾਬਲਿਆਂ ‘ਚ ਉਤਸ਼ਾਹ ਨਾਲ ਹਿੱਸਾ ਲੈਣ ਦਿਵਿਆਂਗਜਨ : ਡਿਪਟੀ ਕਮਿਸ਼ਨਰ

ਖੇਡਾਂ ਵਤਨ ਪੰਜਾਬ ਦੀਆਂ-2024 ਦੇ ਪੈਰਾ-ਖੇਡ ਮੁਕਾਬਲਿਆਂ ‘ਚ ਉਤਸ਼ਾਹ ਨਾਲ ਹਿੱਸਾ ਲੈਣ ਦਿਵਿਆਂਗਜਨ : ਡਿਪਟੀ ਕਮਿਸ਼ਨਰ
ਸੰਗਰੂਰ, 26 ਸਤੰਬਰ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਖੇਡ ਵਿਭਾਗ ਪੰਜਾਬ ਵਲੋਂ ਪਹਿਲੀ ਵਾਰ ਪੈਰਾ-ਖੇਡਾਂ ਨੂੰ ਵੀ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਸ਼ਾਮਲ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਇਹਨਾਂ ਖੇਡਾਂ ਵਿਚ ਪੈਰਾ ਐਥਲੈਟਿਕ, ਪੈਰਾ ਬੈਡਮਿੰਟਨ ਅਤੇ ਪੈਰਾ ਪਾਵਰ ਲਿਫਟਿੰਗ ਨੂੰ ਸ਼ਾਮਲ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਈਵੈਂਟਾਂ ਦੇ ਮੁਕਾਬਲੇ 20 ਨਵੰਬਰ ਤੋਂ 25 ਨਵੰਬਰ 2024 ਤੱਕ ਜ਼ਿਲ੍ਹਾ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਹਨ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਖੇਡਾਂ ਵਿਚ 15 ਸਾਲ ਤੋਂ ਘੱਟ ਅਤੇ 15 ਸਾਲ ਤੋਂ ਵੱਧ ਉਮਰ ਤੱਕ ਦੇ ਖਿਡਾਰੀ ਭਾਗ ਲੈ ਸਕਦੇ ਹਨ ਅਤੇ ਮਿਤੀ 18 ਤੋਂ 30 ਸਤੰਬਰ ਤੱਕ ਖਿਡਾਰੀਆਂ ਦੀ ਆਫਲਾਈਨ ਰਜਿਸਟਰੇਸ਼ਨ ਕੀਤੀ ਜਾਣੀ ਹੈ। ਉਨ੍ਹਾਂ ਦਿਵਿਆਂਗ ਵਿਅਕਤੀਆਂ/ਖਿਡਾਰੀਆਂ ਜਿਨ੍ਹਾਂ ਦੀ ਉਮਰ 15 ਸਾਲ ਜਾਂ 15 ਸਾਲ ਤੋਂ ਵੱਧ ਹੈ, ਨੂੰ ਅਪੀਲ ਕੀਤੀ ਕਿ ਵੱਧ-ਚੜ੍ਹ ਕੇ ‘ਖੇਡਾਂ ਵਤਨ ਪੰਜਾਬ ਦੀਆਂ’ ਹਿੱਸਾ ਲੈਣ ਅਤੇ ਆਪਣੇ ਜੀਵਨ ਪੱਧਰ ਨੂੰ ਖੇਡਾਂ ਦੀਆਂ ਪ੍ਰਾਪਤੀਆਂ ਨੂੰ ਹੋਰ ਉੱਚਾ ਚੁੱਕਣ । ਡੀ.ਸੀ. ਸੰਦੀਪ ਰਿਸ਼ੀ ਨੇ ਦੱਸਿਆ ਕਿ ਪੈਰਾ ਖੇਡਾਂ ਵਤਨ ਪੰਜਾਬ ਦੀਆਂ-2024 ਅਧੀਨ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਲਈ ਜਾਂ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਨੋਡਲ ਅਫਸਰ ਸੰਗਰੂਰ ਪਰਦੀਪ ਸਿੰਘ ਮੋਬਾਇਲ ਨੰ.98884-97400, ਈ-ਮੇਲ ਆਈ.ਡੀ. dsosangrur2022@gmail.com ‘ਤੇ ਸੰਪਰਕ ਕੀਤਾ ਜਾ ਸਕਦਾ ਹੈ ।

Advertisement
Advertisement
Advertisement
Advertisement
Scroll to Top