Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:06 pm

+91 90915 01313 , +91 90916 01313

punjabbanni@gmail.com
punjabbani@yahoo.com

ਝੋਨੇ ਦੀ ਪਰਾਲੀ ਦਾ ਸੁਚਾਰੂ ਪ੍ਰਬੰਧਨ ਕਰਕੇ ਪਿੰਡ ਖਾਕਟਾ ਖ਼ੁਰਦ ਦੇ ਅਮਰਿੰਦਰ ਸਿੰਘ ਨੇ ਪੈਦਾ ਕੀਤੀ ਮਿਸਾਲ

ਝੋਨੇ ਦੀ ਪਰਾਲੀ ਦਾ ਸੁਚਾਰੂ ਪ੍ਰਬੰਧਨ ਕਰਕੇ ਪਿੰਡ ਖਾਕਟਾ ਖ਼ੁਰਦ ਦੇ ਅਮਰਿੰਦਰ ਸਿੰਘ ਨੇ ਪੈਦਾ ਕੀਤੀ ਮਿਸਾਲ

ਝੋਨੇ ਦੀ ਪਰਾਲੀ ਦਾ ਸੁਚਾਰੂ ਪ੍ਰਬੰਧਨ ਕਰਕੇ ਪਿੰਡ ਖਾਕਟਾ ਖ਼ੁਰਦ ਦੇ ਅਮਰਿੰਦਰ ਸਿੰਘ ਨੇ ਪੈਦਾ ਕੀਤੀ ਮਿਸਾਲ
-ਪਰਾਲੀ ਖੇਤ ‘ਚ ਵਾਹੁਣਾ ਜ਼ਮੀਨ ਲਈ ਦੇਸੀ ਘਿਉ ਵਰਗਾ : ਅਮਰਿੰਦਰ ਸਿੰਘ
-ਅਗਾਂਹਵਧੂ ਕਿਸਾਨ ਅਮਰਿੰਦਰ ਸਿੰਘ ਮੀਂਹ ਦੇ ਪਾਣੀ ਦੀ ਸਿੰਚਾਈ ਲਈ ਕਰ ਰਿਹੈ ਵਰਤੋਂ
ਪਟਿਆਲਾ, 26 ਸਤੰਬਰ : ਜ਼ਿਲ੍ਹਾ ਪਟਿਆਲਾ ਦੇ ਪਿੰਡ ਖਾਕਟਾ ਖ਼ੁਰਦ ਦੇ ਅਗਾਂਹਵਧੂ ਕਿਸਾਨ ਅਮਰਿੰਦਰ ਸਿੰਘ ਨੇ ਝੋਨੇ ਦੀ ਪਰਾਲੀ ਖੇਤ ‘ਚ ਹੀ ਮਿਲਾਕੇ ਸਫਲ ਖੇਤੀ ਕਰਕੇ ਹੋਰਨਾਂ ਕਿਸਾਨਾਂ ਲਈ ਵੀ ਮਿਸਾਲ ਪੈਦਾ ਕੀਤੀ ਹੈ । ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ 19 ਏਕੜ ਜ਼ਮੀਨ ‘ਚ ਖੇਤੀ ਕੀਤੀ ਜਾਂਦੀ ਹੈ ਅਤੇ ਝੋਨੇ ਦੀ ਕਟਾਈ ਤੋਂ ਬਾਅਦ ਪਿਛਲੇ ਸਾਲ ਮਲਚਿੰਗ ਕਰਕੇ ਕਣਕ ਦੀ ਬਿਜਾਈ ਕੀਤੀ ਸੀ, ਜਿਸ ‘ਤੇ ਪ੍ਰੀਤ ਏਕੜ ਸਿਰਫ਼ 300 ਰੁਪਏ ਦਾ ਖ਼ਰਚ ਆਇਆ । ਉਨ੍ਹਾਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਪਿਛਲੇ 6 ਸਾਲਾਂ ਦੇ ਖੇਤੀ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਪਰਾਲੀ ਖੇਤ ‘ਚ ਹੀ ਵਾਹੁਣਾ ਜਮੀਨ ਲਈ ਦੇਸੀ ਘਿਉ ਵਰਗਾ ਕੰਮ ਕਰਦਾ ਹੈ, ਇਸ ਨਾਲ ਜਿਥੇ ਉਪਜਾਊ ਸ਼ਕਤੀ ਵਧੀ ਹੈ, ਉਥੇ ਹੀ ਖਾਦਾਂ ਦੀ ਵਰਤੋਂ ‘ਚ ਕਮੀ ਆਈ ਹੈ, ਕਣਕ ਦੀ ਫ਼ਸਲ ਗਿਰਦੀ ਨਹੀਂ ਅਤੇ ਜ਼ਮੀਨ ਦੀ ਪਾਣੀ ਜ਼ਜਬ ਕਰਨ ਦੀ ਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਉਹ 10 ਏਕੜ ‘ਚ ਮਲਚਿੰਗ ਕਰਨਗੇ ਅਤੇ 10 ਏਕੜ ਵਿੱਚ ਸੁਪਰ ਸੀਡਰ ਨਾਲ ਬਿਜਾਈ ਕੀਤੀ ਜਾਵੇਗੀ।
ਵਾਤਾਵਰਣ ਪ੍ਰੇਮੀ 44 ਸਾਲਾਂ ਅਮਰਿੰਦਰ ਸਿੰਘ ਨੇ ਦੱਸਿਆ ਕਿ ਮੀਂਹ ਦੇ ਪਾਣੀ ਦੀ ਸਿੰਚਾਈ ਲਈ ਵਰਤੋਂ ਕਰਨ ਲਈ ਉਨ੍ਹਾਂ ਆਪਣੇ ਖੇਤ ਵਿੱਚ 100 ਫੁੱਟ ਚੌੜਾ ਤੇ 15 ਫੁੱਟ ਡੂੰਘਾ ਟੋਭਾ ਵੀ ਬਣਾਇਆ ਹੈ, ਜਿਸ ਵਿੱਚ ਬਰਸਾਤੀ ਪਾਣੀ ਨੂੰ ਸਾਂਭ ਲਿਆ ਜਾਂਦਾ ਹੈ ਤੇ ਇਸ ਦੀ ਵਰਤੋਂ ਸਿੰਚਾਈ ਲਈ ਕੀਤੀ ਜਾਂਦੀ ਹੈ। ਇਸ ਨਾਲ ਜਮੀਨ ਹੇਠਲੇ ਪਾਣੀ ਦੀ ਵਰਤੋਂ ਘੱਟ ਹੁੰਦੀ ਹੈ।
ਅਗਾਂਹਵਧੂ ਕਿਸਾਨ ਅਮਰਿੰਦਰ ਸਿੰਘ ਨੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆ ਕਿਹਾ ਕਿ ਉਹ ਪਰਾਲੀ ਨੂੰ ਖੇਤਾਂ ‘ਚ ਹੀ ਵਾਹੁਣ ਨੂੰ ਤਰਜੀਹ ਦੇਣ ਜਿਸ ਨਾਲ ਜਿਥੇ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਨਾਲ ਹੀ ਵਾਤਾਵਰਣ ਦੂਸ਼ਿਤ ਹੋਣ ਤੋਂ ਬਚਦਾ ਹੈ ।

Advertisement
Advertisement
Advertisement
Advertisement
Scroll to Top