Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 10:35 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ ਬੈਂਕ ਪੀ.ਓ. ਅਤੇ ਏ.ਏ.ਓ. (ਐਲ.ਆਈ.ਸੀ./ਜੀ.ਆਈ.ਸੀ.)–2023 ਲਈ ਐਂਟਰੈਂਸ ਟੈਸਟ ਵਾਸਤੇ ਫਰੀ ਕੋਚਿੰਗ ਲਈ ਅਰਜੀਆਂ ਦੀ ਮੰਗ

ਪੰਜਾਬ ਸਰਕਾਰ ਵੱਲੋਂ ਬੈਂਕ ਪੀ.ਓ. ਅਤੇ ਏ.ਏ.ਓ. (ਐਲ.ਆਈ.ਸੀ./ਜੀ.ਆਈ.ਸੀ.)–2023 ਲਈ ਐਂਟਰੈਂਸ ਟੈਸਟ ਵਾਸਤੇ ਫਰੀ ਕੋਚਿੰਗ ਲਈ ਅਰਜੀਆਂ ਦੀ ਮੰਗ

ਅਰਜ਼ੀਆਂ ਭੇਜਣ ਦੀ ਆਖਰੀ ਮਿਤੀ 24 ਮਈ

07 ਜੂਨ ਨੂੰ ਹੋਵੇਗੀ ਲਿਖਤੀ ਪ੍ਰੀਖਿਆ

ਚੰਡੀਗੜ੍ਹ, 11 ਮਈ

ਮੁੱਖ ਮੰਤਰੀ ਭਗਵੰਤ ਮਾਨ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੋਜਵਾਨਾਂ ਨੂੰ ਰੋਜਗਾਰ ਮੁਹੱਈਆਂ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਬੈਂਕ ਪ੍ਰੋਬੇਸ਼ਨਰੀ ਅਫਸਰ (ਪੀ.ਓ.) ਅਤੇ ਐਸਿਸਟੈਂਟ ਐਡਮਨਿਸਟ੍ਰੇਟਿਵ ਅਫਸਰ (ਏ.ਏ.ਓ.) (ਐਲ.ਆਈ.ਸੀ./ਜੀ.ਆਈ.ਸੀ.)–2023 ਲਈ ਐਂਟਰੈਂਸ ਟੈਸਟ ਵਾਸਤੇ ਫਰੀ ਕੋਚਿੰਗ ਲਈ ਪੰਜਾਬ ਰਾਜ ਦੇ ਗਰੈਜੁਏਟ ਨੋਜਵਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਪੰਜਾਬ ਰਾਜ ਦੇ ਪੱਕੇ ਵਸਨੀਕ, ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਸਮੁਦਾਇ (ਮੁਸਲਿਮ, ਸਿੱਖ, ਇਸਾਈ, ਬੋਧੀ, ਪਾਰਸੀ ਅਤੇ ਜੈਨੀ) ਨਾਲ ਸਬੰਧਤ ਹੋਣਾ ਚਾਹੀਦਾ ਹੈ। ਜਿਸ ਦੀ ਘੱਟੋ-ਘੱਟ ਵਿਦਿਅਕ ਯੋਗਤਾ ਗਰੈਜੂਏਸ਼ਨ ਹੋਵੇ, ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਦਾਖਲੇ ਲਈ ਉਮੀਦਵਾਰ ਦੇ ਪਰਿਵਾਰਾਂ ਦੀ ਸਾਰੇ ਸਰੋਤਾਂ ਤੋਂ ਸਲਾਨਾ ਆਮਦਨ 3.00 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਉਮੀਵਾਰ ਦੀ ਚੋਣ ਜਨਰਲ ਇੰਗਲਿਸ਼, ਕੁਆਂਟੀਟੇਟਿਵ ਐਪਟੀਚਿਊਡ, ਰੀਜ਼ਨਿੰਗ ਅਤੇ ਕਰੰਟ ਇਵੈਂਟਸ ਵਿਸ਼ਿਆਂ ਦੇ ਆਬਜੈਕਟਿਵ ਟਾਈਪ ਟੈਸਟ ਦੇ ਆਧਾਰ ਤੇ ਕੀਤੀ ਜਾਵੇਗੀ, ਜੋ ਅੰਬੇਦਕਰ ਇੰਸਟੀਚਿਊਟ ਆਫ ਕੈਰੀਅਰਜ ਐਡ ਕੋਰਸਿਜ਼, ਫੇਜ਼-3-ਬੀ-2, ਐਸ.ਏ.ਐਸ ਨਗਰ ਮੁਹਾਲੀ ਵਿਖੇ 07 ਜੂਨ ਨੂੰ ਸਵੇਰੇ 10:00 ਵਜੇ ਹੋਵੇਗਾ। ਇਸ ਟੈਸਟ ਦਾ ਸਮਾਂ ਇੱਕ ਘੰਟੇ ਦਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਇਸ ਸਕੀਮ ਤਹਿਤ ਜੋ ਉਮੀਦਵਾਰ ਬੈਂਕ ਪੀ.ਓ. ਅਤੇ ਏ.ਓ.ਓ. (ਐਲ.ਆਈ.ਸੀ./ਜੀ.ਆਈ.ਸੀ.)–2023 ਲਈ ਐਂਟਰੈਂਸ ਟੈਸਟ ਵਾਸਤੇ ਫਰੀ ਕੋਚਿੰਗ ਕੋਰਸ ਕਰਨ ਦੇ ਚਾਹਵਾਨ ਹਨ, ਅਪਲਾਈ ਕਰ ਸਕਦੇ ਹਨ। ਉਹ ਆਪਣੀਆਂ ਮੁਕੰਮਲ ਦਰਖਾਸਤਾਂ, ਜਿਸ ਨਾਲ ਸਾਰੇ ਲੋੜੀਂਦੇ ਸਰਟੀਫਿਕੇਟ ਦੀਆਂ ਆਪਣੇ ਵਲੋਂ ਤਸਦੀਕਸ਼ੁਦਾ ਕਾਪੀਆਂ ਨਾਲ ਨੱਥੀ ਕਰਕੇ ਪ੍ਰਿੰਸੀਪਲ, ਅੰਬੇਦਕਰ ਇੰਸਟੀਚਿਊਟ ਆਫ ਕਰੀਅਰਜ ਐਂਡ ਕੋਰਸਿਜ, ਫੇਸ –3-ਬੀ-2, ਐਸ.ਏ.ਐਸ ਨਗਰ (ਮੁਹਾਲੀ) ਨੂੰ 24 ਮਈ 2023 ਤੱਕ ਜਾਂ ਇਸ ਤੋਂ ਪਹਿਲਾਂ ਭੇਜ ਸਕਦੇ ਹਨ। ਉਮੀਦਵਾਰ ਦਾਖਲੇ ਸਬੰਧੀ ਮੁਕੰਮਲ ਜਾਣਕਾਰੀ ਸੰਸਥਾ ਦੀ ਵੈੱਬਸਾਈਟ www.welfarepunjab now in ਤੇ ਪ੍ਰਾਪਤ ਕਰ ਸਕਦੇ ਹਨ।

Advertisement
Advertisement
Advertisement
Advertisement
Scroll to Top