Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 9:27 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼ਰੇਣੀਆਂ ਦੀ ਭਲਾਈ ਬਾਰੇ ਕਮੇਟੀ ਨੇ ਯੂਨੀਵਰਸਿਟੀ ਦੇ ਸਟਾਫ਼ ਅਤੇ ਵਿਿਦਆਰਥੀਆਂ ਦੀਆਂ ਸਮੱਸਿਆਵਾਂ ਸੁਣੀਆਂ

ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼ਰੇਣੀਆਂ ਦੀ ਭਲਾਈ ਬਾਰੇ ਕਮੇਟੀ ਨੇ ਯੂਨੀਵਰਸਿਟੀ ਦੇ ਸਟਾਫ਼ ਅਤੇ ਵਿਿਦਆਰਥੀਆਂ ਦੀਆਂ ਸਮੱਸਿਆਵਾਂ ਸੁਣੀਆਂ

ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼ਰੇਣੀਆਂ ਦੀ ਭਲਾਈ ਬਾਰੇ ਕਮੇਟੀ ਨੇ ਯੂਨੀਵਰਸਿਟੀ ਦੇ ਸਟਾਫ਼ ਅਤੇ ਵਿਿਦਆਰਥੀਆਂ ਦੀਆਂ ਸਮੱਸਿਆਵਾਂ ਸੁਣੀਆਂ
ਪਟਿਆਲਾ, 26 ਸਤੰਬਰ : ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼ਰੇਣੀਆਂ ਦੀ ਭਲਾਈ ਬਾਰੇ ਕਮੇਟੀ ਨੇ ਅੱਜ ਬਾਅਦ ਦੁਪਹਿਰ ਪੰਜਾਬੀ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਅਧਿਕਾਰੀਆਂ, ਪੱਛੜੀਆਂ ਸ਼ਰੇਣੀਆਂ ਨਾਲ਼ ਸੰਬੰਧਤ ਅਮਲੇ ਦੇ ਮੈਂਬਰਾਂ ਅਤੇ ਵਿਿਦਆਰਥੀਆਂ ਨਾਲ਼ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਕਮੇਟੀ ਵੱਲੋਂ ਵੱਖ-ਵੱਖ ਕਰਮਚਾਰੀਆਂ, ਅਧਿਕਾਰੀਆਂ ਅਤੇ ਵਿਿਦਆਰਥੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਹਰੇਕ ਸਮੱਸਿਆ ਬਾਰੇ ਕਮੇਟੀ ਕੋਲ਼ ਲਿਖਤੀ ਤੌਰ ਉੱਤੇ ਵੇਰਵੇ ਭੇਜਣ ਲਈ ਕਿਹਾ ਤਾਂ ਕਿ ਹਰੇਕ ਕੇਸ ਦੀ ਵਿਸਥਾਰ-ਪੂਰਵਕ ਸਮੀਖਿਆ ਉਪਰੰਤ ਸਿ਼ਕਾਇਤਾਂ ਦਾ ਨਿਪਟਾਰਾ ਕੀਤਾ ਜਾ ਸਕੇ। ਕਮੇਟੀ ਨੇ ਭਰੋਸਾ ਦਿਵਾਇਆ ਕਿ ਹਰੇਕ ਮੁਲਾਜ਼ਮ ਅਤੇ ਵਿਿਦਆਰਥੀ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਕਮੇਟੀ ਮੈਂਬਰਾਂ ਵੱਲੋਂ ਇਸ ਗੱਲਬਾਤ ਦੌਰਾਨ ਜ਼ੋਰ ਦੇ ਕੇ ਕਿਹਾ ਗਿਅ ਕਿ ਕਿਸੇ ਵੀ ਤਰੱਕੀ ਅਤੇ ਭਰਤੀ ਸਮੇਂ ਸੰਬੰਧਤ ਵਰਗ ਦੇ ਕਿਸੇ ਵੀ ਵਿਅਕਤੀ ਨਾਲ਼ ਕੋਈ ਬੇਇਨਸਾਫ਼ੀ ਨਹੀਂ ਹੋਣੀ ਚਾਹੀਦੀ । ਜਿ਼ਕਰਯੋਗ ਹੈ ਕਿ ਇਸ ਕਮੇਟੀ ਦੇ ਸਭਾਪਤੀ ਡਾ. ਰਵਜੋਤ ਸਿੰਘ ਹਨ। ਅਤੇ ਇਸ ਵਿੱਚ ਸ਼ਾਮਿਲ ਮੈਂਬਰਾਂ ਵਿੱਚ ਸ੍ਰੀ ਅਮਿਤ ਰਤਨ ਕੋਟਫੱਤਾ, ਡਾ. ਚਰਨਜੀਤ ਸਿੰਘ, ਸ. ਦਲਬੀਰ ਸਿੰਘ ਟੌਗ, ਸ. ਗੁਰਦੇਵ ਸਿੰਘ ਦੇਵ ਮਾਨ, ਸ. ਜਗਸੀਰ ਸਿੰਘ, ਸ. ਜਸਬੀਰ ਸਿੰਘ ਸੰਧੂ, ਸ. ਲਾਭ ਸਿੰਘ ਉੱਗੋਕੇ, ਸ੍ਰੀ ਮਹਿੰਦਰ ਭਗਤ, ਡਾ.ਨਛੱਤਰ ਪਾਲ, ਸ੍ਰੀ ਰਜਨੀਸ਼ ਕੁਮਾਰ ਦਹੀਆ, ਸ਼੍ਰੀ ਸੁਖਵਿੰਦਰ ਸਿੰਘ ਕੋਟਲੀ ਅਤੇ ਸ੍ਰ.ਵਿਕਰਮਜੀਤ ਸਿੰਘ ਚੌਧਰੀ ਸ਼ਾਮਿਲ ਹਨ । ਮੀਟਿੰਗ ਦੌਰਾਨ ਯੂਨੀਵਰਸਿਟੀ ਤੋਂ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ, ਰਜਿਸਟਰਾਰ ਪ੍ਰੋ. ਸੰਜੀਵ ਪੁਰੀ, ਡੀਨ ਵਿਿਦਆਰਥੀ ਭਲਾਈ ਪ੍ਰੋ. ਮੋਨਿਕਾ ਚਾਵਲਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top