Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:01 pm

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਟਾਲਿਆ ਰੇਲਵੇ ਟਰੈਕ ਰੋਕਣ ਦਾ ਪੋ੍ਰਗਰਾਮ

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਟਾਲਿਆ ਰੇਲਵੇ ਟਰੈਕ ਰੋਕਣ ਦਾ ਪੋ੍ਰਗਰਾਮ

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਟਾਲਿਆ ਰੇਲਵੇ ਟਰੈਕ ਰੋਕਣ ਦਾ ਪੋ੍ਰਗਰਾਮ
ਅੰਮ੍ਰਿਤਸਰ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਦੇਵੀਦਾਸਪੁਰਾ `ਚ ਰੇਲਵੇ ਟਰੈਕ ਰੋਕਣ ਨੂੰ ਟਾਲ ਦਿੱਤਾ ਗਿਆ ਹੈ। ਇਹ ਫੈਸਲਾ ਕਿਸਾਨਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਉਪਰੰਤ ਮੰਗਾਂ `ਤੇ ਸਹਿਮਤੀ ਬਣਨ ਪਿੱਛੋਂ ਲਿਆ ਗਿਆ। ਕਿਸਾਨਾਂ ਦੀ ਬੁੱਧਵਾਰ ਪ੍ਰਸ਼ਾਸਨ ਨਾਲ ਮੰਗਾਂ ਨੂੰ ਲੈ ਕੇ 2 ਘੰਟੇ ਤੱਕ ਮੀਟਿੰਗ ਹੋਈ, ਜਿਸ ਪਿੱਛੋਂ ਕਿਸਾਨਾਂ ਨੇ ਰੇਲਵੇ ਟ੍ਰੈਕ ਜਾਮ ਕਰਨ ਦਾ ਫ਼ੈਸਲਾ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਰਾਹ ਖ਼ਾਲੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਹੁਣ ਸਿਰਫ਼ 3 ਅਕਤੂਬਰ ਨੂੰ 2 ਘੰਟੇ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ । ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਦੀ ਪ੍ਰਸ਼ਾਸਨ ਨਾਲ ਕੁਝ ਮੰਗ `ਤੇ ਸਹਿਮਤੀ ਬਣੀ ਹੈ, ਜਿਸ ਪਿੱਛੋਂ ਇਸ ਰੇਲ ਰੋਕੋ ਅੰਦੋਲਨ ਨੂੰ ਮੁਲਤਵੀ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕਿ 32 ਜ਼ਖਮੀ ਕਿਸਾਨਾਂ ਵਿੱਚੋਂ 23 ਕਿਸਾਨਾਂ ਦਾ ਮੁਆਵਜ਼ਾਂ ਮਿਲੇਗਾ। ਕਿਸਾਨਾਂ ਦੇ ਪੈਂਡਿੰਗ ਕੇਸਾਂ `ਤੇ ਵੀ ਗੱਲਬਾਤ ਹੋਈ ਹੈ। ਮੀਟਿੰਗ ਮਗਰੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਕਿਸਾਨਾਂ ਦੇ ਬਕਾਇਆ ਕੇਸਾਂ `ਤੇ 5-5 ਲੱਖ ਰੁਪਏ ਦਾ ਮੁਆਵਜ਼ਾ ਬੀਤੀ ਰਾਤ ਹੀ ਉਨ੍ਹਾਂ ਨੂੰ ਦਿੱਤਾ ਜਾ ਚੁੱਕਿਆ ਹੈ। ਇਸ ਤੋਂ ਇਲਾਵਾ ਜਿਨ੍ਹਾਂ ਨੂੰ 3 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਨਹੀਂ ਸੀ ਮਿਲੇ, ਉਹ ਵੀ ਦੇਣ ਦੀ ਸਹਿਮਤੀ ਬਣ ਗਈ ਹੈ।ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹੁਣ 3 ਅਕਤੂਬਰ ਨੂੰ ਦੇਸ਼ ਭਰ `ਚ 2 ਘੰਟਿਆਂ ਵਾਸਤੇ ਰੇਲ ਜਾਮ ਕੀਤੀਆਂ ਜਾਣਗੀਆਂ ।

Advertisement
Advertisement
Advertisement
Advertisement
Scroll to Top