Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 5:22 pm

+91 90915 01313 , +91 90916 01313

punjabbanni@gmail.com
punjabbani@yahoo.com

ਡਾ ਰਵਜੋਤ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ਼ ਮਾਮਲੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਡਾ ਰਵਜੋਤ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ਼ ਮਾਮਲੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਡਾ ਰਵਜੋਤ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ਼ ਮਾਮਲੇ ਮੰਤਰੀ ਵਜੋਂ ਅਹੁਦਾ ਸੰਭਾਲਿਆ
ਅਹੁਦਾ ਸੰਭਾਲਣ ਉਪਰੰਤ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ
ਚੰਡੀਗੜ੍ਹ, 25 ਸਤੰਬਰ: ਪੰਜਾਬ ਦੇ ਨਵ-ਨਿਯੁਕਤ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ਼ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਮਿਉਂਸਪਲ ਭਵਨ ਵਿਖੇ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ.ਟੀ.ਓ. ਦੀ ਹਾਜ਼ਰੀ ਵਿੱਚ ਬਤੌਰ ਕੈਬਨਿਟ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਿਧਾਇਕ ਅਤੇ ਹੋਰ ਪਤਵੰਤੇ ਸੱਜਣ ਹਾਜਿਰ ਸਨ । ਇਸ ਮੌਕੇ ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਉਨ੍ਹਾਂ ਨੂੰ ਇਹ ਮਹੱਤਵਪੂਰਨ ਜਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦਿਆਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਭਲਾਈ ਅਤੇ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਕੋਸ਼ਿਸ਼ ਕਰਨਗੇ । ਅਹੁਦਾ ਸੰਭਾਲਣ ਉਪਰੰਤ ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਵੱਖ-ਵੱਖ ਸਕੀਮਾਂ ਅਧੀਨ ਚਲ ਰਹੇ ਵਿਕਾਸ ਕਾਰਜਾਂ ਅਤੇ ਯੋਜਨਾਵਾਂ ਤੋਂ ਜਾਣੂੰ ਕਰਵਾਇਆ। ਡਾ. ਰਵਜੋਤ ਸਿੰਘ ਨੇ ਇਸ ਮੌਕੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚਲ ਰਹੇ ਵਿਕਾਸ ਕਾਰਜਾਂ ਦੀ ਸਟੇਟਸ ਰਿਪੋਰਟ ਬਣਾਈ ਜਾਵੇ ਤਾਂ ਜੋ ਪੇਸ਼ ਆ ਰਹੀਆਂ ਔਕੜਾਂ ਨੂੰ ਦੂਰ ਕਰਕੇ ਇੰਨ੍ਹਾਂ ਨੂੰ ਤੇਜੀ ਨਾਲ ਮੁਕੰਮਲ ਕੀਤਾ ਜਾ ਸਕੇ । ਸੂਬੇ ਦੀ ਤਰੱਕੀ ਲਈ ਸਮੁੱਚੇ ਵਿਭਾਗ ਨੂੰ ਇੱਕ ਟੀਮ ਵਜੋਂ ਕੰਮ ਕਰਨ ਦੇ ਨਿਰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਨਿਸ਼ਾਨਾ ਆਪਣੀ ਪਾਰਟੀ ਦੀਆਂ ਨੀਤੀਆਂ ਤੇ ਚੱਲਦਿਆਂ ਸਥਾਨਕ ਸਰਕਾਰਾਂ ਵਰਗੇ ਅਤਿ-ਮਹੱਤਵਪੂਰਨ ਵਿਭਾਗ ਵਿੱਚ ਸਾਫ-ਸੁਥਰਾ ਅਤੇ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਯਕੀਨੀ ਬਨਾਉਣਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਟੀਚੇ ਨੂੰ ਹਕੀਕੀ ਜਾਮਾ ਪਹਿਨਾਉਣ ਲਈ ਉਹ ਪੂਰੀ ਇੱਛਾ ਸ਼ਕਤੀ ਨਾਲ ਕੰਮ ਕਰਨ । ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਅਤੇ ਪੀ.ਐਮ.ਆਈ.ਡੀ.ਸੀ ਦੇ ਸੀ.ਈ.ਓ ਦੀਪਤੀ ਉੱਪਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top