Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 5:22 pm

+91 90915 01313 , +91 90916 01313

punjabbanni@gmail.com
punjabbani@yahoo.com

ਕੰਗਨਾ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ : ਕੰਗ

ਕੰਗਨਾ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ : ਕੰਗ

ਕੰਗਨਾ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ : ਕੰਗ
ਚੰਡੀਗੜ੍ਹ : ਭਾਜਪਾ ਸੰਸਦ ਕੰਗਨਾ ਰਣੌਤ ਵੱਲੋਂ ਖੇਤੀ ਕਾਨੂੰਨਾਂ ਬਾਰੇ ਦਿੱਤੇ ਬਿਆਨ ਨੂੰ ਵਾਪਸ ਲੈਣ ਅਤੇ ਮੁਆਫ਼ੀ ਮੰਗਣ ‘ਤੇ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਅਤੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੰਗਨਾ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਭਾਜਪਾ ਲੀਡਰਸ਼ਿਪ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ। ‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੰਗਨਾ ਨੂੰ ਇੰਨੇ ਦਿਨਾਂ ਬਾਅਦ ਪਤਾ ਲੱਗਾ ਕਿ ਉਹ ਭਾਜਪਾ ਦੀ ਮੈਂਬਰ ਵੀ ਹੈ। ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਹ ਕਿਸੇ ਪਾਰਟੀ ਦੀ ਹੀ ਨਹੀਂ ਸਗੋਂ ਭਾਰਤ ਦੀ ਸਭ ਤੋਂ ਵੱਡੀ ਪੰਚਾਇਤ ਪਾਰਲੀਮੈਂਟ ਦੀ ਮੈਂਬਰ ਵੀ ਹੈ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਦੀ ਮਾਨਸਿਕ ਸਥਿਤੀ ਕਿਹੋ ਜਿਹੀ ਹੋਵੇਗੀ। ਕੰਗ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਆਗੂ ਵੀ ਇਹ ਕਹਿੰਦੇ ਰਹੇ ਹਨ ਕਿ ਕੰਗਨਾ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਇਸ ਲਈ ਭਾਜਪਾ ਨੂੰ ਇਸ ਬਾਰੇ ਤੁਰੰਤ ਵਿਚਾਰ ਕਰਨਾ ਚਾਹੀਦਾ ਹੈ ਅਤੇ ਕੋਈ ਹੱਲ ਕੱਢਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਹੈ ਕਿ ਕੰਗਨਾ ਭਾਜਪਾ ਲੀਡਰਸ਼ਿਪ ਦੀ ਸਹਿਮਤੀ ਤੋਂ ਬਿਨਾਂ ਅਜਿਹੇ ਭੜਕਾਊ ਬਿਆਨ ਦਿੰਦੀ ਹੈ। ਦਰਅਸਲ, ਭਾਜਪਾ ਨੇ ਰਣਨੀਤੀ ਦੇ ਤਹਿਤ ਕੁਝ ਨੇਤਾ ਅਜਿਹੇ ਆਗੂ ਰਖੇ ਹੋਏ ਹਨ, ਜਿਨ੍ਹਾਂ ਦਾ ਕੰਮ ਸਿਰਫ ਨਫ਼ਰਤ ਭਰੇ ਬਿਆਨ ਦੇਣਾ ਹੈ। ਉਨ੍ਹਾਂ ਦੇ ਬਿਆਨ ਸਮਾਜ ਵਿੱਚ ਤਣਾਅ ਪੈਦਾ ਕਰਦੇ ਹਨ ਅਤੇ ਫਿਰ ਬਾਅਦ ਵਿੱਚ ਭਾਜਪਾ ਲੀਡਰਸ਼ਿਪ ਦਿਖਾਵੇ ਲਈ ਅਸਹਿਮਤੀ ਪ੍ਰਗਟ ਕਰਦੀ ਹੈ। ਕੰਗ ਨੇ ਕਿਹਾ ਕਿ ਜੇਕਰ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੱਚਮੁੱਚ ਕਿਸਾਨਾਂ ਦੇ ਨਾਲ ਹਨ ਤਾਂ ਉਨ੍ਹਾਂ ਨੂੰ ਤੁਰੰਤ ਕੰਗਣਾ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ।

Advertisement
Advertisement
Advertisement
Advertisement
Scroll to Top