Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:09 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੁੀ ਸਿੰਗਰ ਕਮ ਐਕਟਰ ਦਿਲਜੀਤ ਦੋਸਾਂਝਾ ਦੀ ਫਿ਼ਲਮ ਪੰਜਾਬ 95 ਵਿਚ ਪਹਿਲਾਂ 85 ਹੁਣ 120 ਕੱਟ ਲਗਾਉਣ ਦੀ ਸੀ. ਬੀ. ਐਫ. ਸੀ. ਨੇ ਕੀਤੀ ਮੰਗ

ਪੰਜਾਬੁੀ ਸਿੰਗਰ ਕਮ ਐਕਟਰ ਦਿਲਜੀਤ ਦੋਸਾਂਝਾ ਦੀ ਫਿ਼ਲਮ ਪੰਜਾਬ 95 ਵਿਚ ਪਹਿਲਾਂ 85 ਹੁਣ 120 ਕੱਟ ਲਗਾਉਣ ਦੀ ਸੀ. ਬੀ. ਐਫ. ਸੀ. ਨੇ ਕੀਤੀ ਮੰਗ

ਪੰਜਾਬੁੀ ਸਿੰਗਰ ਕਮ ਐਕਟਰ ਦਿਲਜੀਤ ਦੋਸਾਂਝਾ ਦੀ ਫਿ਼ਲਮ ਪੰਜਾਬ 95 ਵਿਚ ਪਹਿਲਾਂ 85 ਹੁਣ 120 ਕੱਟ ਲਗਾਉਣ ਦੀ ਸੀ. ਬੀ. ਐਫ. ਸੀ. ਨੇ ਕੀਤੀ ਮੰਗ
ਮੁੰੁੁਬਈ : ਦਿਲਜੀਤ ਦੋਸਾਂਝ ਦੀ ਫਿਲਮ `ਪੰਜਾਬ 95` ਵਿਚ ਸੀ. ਬੀ. ਐਫ. ਸੀ. ਅਤੇ ਨਿਰਮਾਤਾਵਾਂ ਵਿਚਕਾਰ ਚੱਲ ਰਹੀ ਲੜਾਈ ਦੇ ਚਲਦਿਆਂ ਸੀ. ਬੀ. ਐਫ. ਸੀ. ਜਿਥੇ ਪਹਿਲਾਂ ਫਿਲਮ ਵਿੱਚ 85 ਕੱਟਾਂ ਦੀ ਮੰਗ ਕੀਤੀ ਸੀ ਹੁਣ ਰਿਵਾਈਜ਼ਿੰਗ ਕਮੇਟੀ ਦੀ ਸਮੀਖਿਆ ਤੋਂ ਬਾਅਦ ਫਿਲਮ `ਚ 120 ਕੱਟ ਲਗਾਉਣ ਦੀ ਮੰਗ ਕੀਤੀ ਗਈ ਹੈ।ਦੱਸਣਯੋਗ ਹੈ ਕਿ ਉਕਤ ਫਿਲਮ `ਚ ਦਿਲਜੀਤ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦਾ ਕਿਰਦਾਰ ਨਿਭਾਉਣ ਜਾ ਰਹੇ ਹਨ। ਇਸ ਤੋਂ ਪਹਿਲਾਂ ਸੰਵੇਦਨਸ਼ੀਲ ਮੁੱਦੇ ਦੇ ਕਾਰਨ ਸੈਂਸਰ ਬੋਰਡ ਨੇ ਫਿਲਮ ਵਿੱਚ 85 ਕੱਟਾਂ ਦੀ ਮੰਗ ਕੀਤੀ ਸੀ ਪਰ ਹੁਣ ਰਿਵਾਈਜ਼ਡ ਕਮੇਟੀ ਨੇ 85 ਨਹੀਂ ਬਲਕਿ 120 ਕੱਟਾਂ ਦੇ ਆਦੇਸ਼ ਦਿੱਤੇ ਹਨ। ਕਮੇਟੀ ਨੂੰ ਫਿਲਮ ਦੇ ਟਾਈਟਲ ਨੂੰ ਲੈ ਕੇ ਵੀ ਸਮੱਸਿਆ ਹੈ, ਜਿਸ `ਚ ਬਦਲਾਅ ਦੀ ਮੰਗ ਕੀਤੀ ਗਈ ਹੈ।ਫਿਲਮ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹਾਲ ਹੀ ਵਿੱਚ ਮਿਡ ਡੇ ਦੀ ਇੱਕ ਰਿਪੋਰਟ ਸਾਹਮਣੇ ਆਈ ਸੀ, ਜਿਸ ਨਾਲ ਹੀ ਕੁਝ ਹੋਰ ਬਦਲਾਅ ਦੀ ਵੀ ਮੰਗ ਕੀਤੀ ਗਈ ਹੈ। ਫਿਲਮ ਵਿੱਚ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦਾ ਨਾਂ ਬਦਲਣ ਲਈ ਕਿਹਾ ਗਿਆ ਹੈ। ਸੀ. ਬੀ. ਐਫ. ਸੀ. ਨੇ ਨਿਰਮਾਤਾਵਾਂ ਨੂੰ ਇਹ ਵੀ ਸੁਝਾਅ ਦਿੱਤਾ ਹੈ ਕਿ ਕਿਰਦਾਰ ਦਾ ਨਾਂ ਬਦਲ ਕੇ ਸਤਲੁਜ ਕੀਤਾ ਜਾ ਸਕਦਾ ਹੈ। ਇਸ ਨਾਂ ਦਾ ਕਾਰਨ ਨਦੀ ਹੈ।ਹਾਲੀਆ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਫਿਲਮ ਦੇ ਨਿਰਮਾਤਾਵਾਂ ਨੇ ਇਸ ਬਦਲਾਅ `ਤੇ ਇਤਰਾਜ਼ ਪ੍ਰਗਟਾਉਂਦਿਆਂ ਕਿਹਾ ਹੈ ਕਿ ਜਿਸ ਵਿਅਕਤੀ `ਤੇ ਬਾਇਓਪਿਕ ਬਣਾਈ ਜਾ ਰਹੀ ਹੈ ਉਹ ਸਿੱਖ ਕੌਮ `ਚ ਸਤਿਕਾਰਤ ਵਿਅਕਤੀ ਹੈ। ਅਜਿਹੇ `ਚ ਉਸ ਦਾ ਨਾਂ ਬਦਲਣਾ ਗਲਤ ਹੋਵੇਗਾ। ਫਿਲਮ `ਚ ਉਸ ਦੀ ਕਹਾਣੀ ਦਿਖਾਈ ਜਾਵੇਗੀ। ਪੰਜਾਬ ਵਿਦਰੋਹ ਦੌਰਾਨ ਲਾਪਤਾ ਹੋਏ ਮੁੰਡਿਆਂ ਦੇ ਕਤਲ ਦੀ ਜਾਂਚ ਕਰ ਰਹੇ ਜਸਵੰਤ ਸਿੰਘ ਖਾਲੜਾ ਦੀ ਜਿੰਦਗੀ `ਤੇ ਆਧਾਰਤ ਇਹ ਫਿਲਮ ਪਿਛਲੇ ਕਾਫੀ ਸਮੇਂ ਤੋਂ ਅਟਕ ਗਈ ਹੈ। ਇਸ ਤੋਂ ਇਲਾਵਾ ਸੀ. ਬੀ. ਐਫ. ਸੀ. ਨੇ ਨਿਰਮਾਤਾਵਾਂ ਨੂੰ ਫਿਲਮ ਦਾ ਨਾਂ ਬਦਲਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ `ਪੰਜਾਬ 95` ਨੂੰ ਬਦਲਿਆ ਜਾਣਾ ਚਾਹੀਦਾ ਹੈ।ਜਾਣਕਾਰੀ ਅਨੁਸਾਰ ਖਾਲੜਾ ਉਸੇ ਸਾਲ ਲਾਪਤਾ ਹੋ ਗਿਆ, ਜੋ ਫਿਲਮ ਦਾ ਟਾਈਟਲ ਹੈ। ਸੈਂਸਰ ਬੋਰਡ ਨੇ ਚਿੰਤਾ ਪ੍ਰਗਟਾਈ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ। ਇਸ ਤੋਂ ਇਲਾਵਾ ਗੁਰਬਾਣੀ ਦੇ ਭਾਗ ਸਮੇਤ ਕਈ ਦ੍ਰਿਸ਼ਾਂ ਨੂੰ ਹਟਾਉਣ ਲਈ ਕਿਹਾ ਗਿਆ ਹੈ। ਨਿਰਮਾਤਾਵਾਂ ਨੂੰ ਕਿਹਾ ਗਿਆ ਹੈ ਕਿ ਉਹ ਫਿਲਮ ਵਿੱਚੋਂ ਉਹ ਸਾਰੇ ਹਿੱਸੇ ਹਟਾ ਦੇਣ, ਜਿਨ੍ਹਾਂ ਵਿੱਚ ਪੰਜਾਬ ਅਤੇ ਜ਼ਿਲ੍ਹਾ ਤਰਨਤਾਰਨ ਦਾ ਜ਼ਿਕਰ ਕੀਤਾ ਗਿਆ ਹੈ। ਇੰਨਾ ਹੀ ਨਹੀਂ ਕੈਨੇਡਾ ਅਤੇ ਯੂ.ਕੇ ਦੇ ਹਵਾਲੇ ਵੀ ਹਟਾਉਣ ਲਈ ਕਿਹਾ ਗਿਆ ਹੈ।

Advertisement
Advertisement
Advertisement
Advertisement
Scroll to Top