ਗੁਜਰਾਤ ਵਿੱਚ ਭੂਚਾਲ ਦੇ ਝਟਕੇ

ਦੁਆਰਾ: Punjab Bani ਪ੍ਰਕਾਸ਼ਿਤ :Monday, 23 September, 2024, 12:42 PM

ਗੁਜਰਾਤ ਵਿੱਚ ਭੂਚਾਲ ਦੇ ਝਟਕੇ
ਅਹਿਮਦਾਬਾਦ : ਗੁਜਰਾਤ ਦੇ ਕੱਛ ਜਿ਼ਲ੍ਹੇ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 3.3 ਮਾਪੀ ਗਈ। ਭੂਚਾਲ ਵਿਗਿਆਨ ਖੋਜ ਕੇਂਦਰ ਸੰਸਥਾ (ਆਈਐਸਆਰ) ਦੇ ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਕਾਰਨ ਜ਼ਿਲ੍ਹੇ ਵਿੱਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਗਾਂਧੀਨਗਰ ਸਥਿਤ ਆਈਐਸਆਰ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਸਵੇਰੇ 10.05 ਵਜੇ ਮਹਿਸੂਸ ਕੀਤੇ ਗਏ ਅਤੇ ਇਸ ਦਾ ਕੇਂਦਰ ਰਾਪਰ ਤੋਂ 12 ਕਿਲੋਮੀਟਰ ਪੱਛਮ-ਦੱਖਣ-ਪੱਛਮ ਵਿੱਚ ਸੀ।