Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:32 pm

+91 90915 01313 , +91 90916 01313

punjabbanni@gmail.com
punjabbani@yahoo.com

ਮੌਲਵੀ ਕੀਤਾ ਚਾਰ ਸਾਲ ਦੀ ਮਾਸੂਮ ਬੱਚੀ ਨਾਲ ਜਬਰ ਜਨਾਹ

ਮੌਲਵੀ ਕੀਤਾ ਚਾਰ ਸਾਲ ਦੀ ਮਾਸੂਮ ਬੱਚੀ ਨਾਲ ਜਬਰ ਜਨਾਹ

ਮੌਲਵੀ ਕੀਤਾ ਚਾਰ ਸਾਲ ਦੀ ਮਾਸੂਮ ਬੱਚੀ ਨਾਲ ਜਬਰ ਜਨਾਹ
ਉਤਰ ਪ੍ਰਦੇਸ਼ : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੇ ਅਲਵਰ ਜਿ਼ਲ੍ਹੇ ਦੇ ਥਾਣਾ ਰਾਜਗੜ੍ਹ ਖੇਤਰ ਵਿੱਚ ਇੱਕ ਮੌਲਵੀ ਨੇ ਚਾਰ ਸਾਲ ਦੀ ਮਾਸੂਮ ਬੱਚੀ ਨਾਲ ਜਬਰ ਜਨਾਹ ਕੀਤਾ ਹੈ। ਉਹ ਮਾਸੂਮ ਬੱਚੀ ਨੂੰ ਟੌਫੀ ਦੇਣ ਦੇ ਬਹਾਨੇ ਮਸਜਿਦ ਦੇ ਅੰਦਰ ਲੈ ਗਿਆ ਅਤੇ ਉੱਥੇ ਉਸ ਨਾਲ ਹੈਵਾਨੀਅਤ ਕੀਤੀ। ਬੱਚੀ ਦੇ ਚੀਕਣ ਦੀ ਆਵਾਜ਼ ਸੁਣ ਕੇ ਉਸ ਦੀ ਮਾਂ ਉੱਥੇ ਪਹੁੰਚ ਗਈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਾਜਗੜ੍ਹ ਥਾਣੇ ਦੇ ਅਧਿਕਾਰੀ ਰਾਮਜੀਲਾਲ ਮੀਨਾ ਨੇ ਦੱਸਿਆ ਕਿ ਘਟਨਾ ਐਤਵਾਰ ਨੂੰ ਇਲਾਕੇ ਦੇ ਇੱਕ ਪਿੰਡ ਵਿੱਚ ਵਾਪਰੀ। ਉਸ ਪਿੰਡ ਵਿੱਚ ਪੀੜਤ ਦੇ ਘਰ ਦੇ ਸਾਹਮਣੇ ਇੱਕ ਮਸਜਿਦ ਹੈ। ਉੱਥੇ ਇੱਕ ਵਿਅਕਤੀ ਪਿਛਲੇ ਦੋ ਸਾਲਾਂ ਤੋਂ ਮੌਲਵੀ ਵਜੋਂ ਕੰਮ ਕਰ ਰਿਹਾ ਹੈ । ਐਤਵਾਰ ਨੂੰ ਸਵੇਰੇ ਪੀੜਤਾ ਆਪਣੇ ਘਰ ਦੇ ਸਾਹਮਣੇ ਖੇਡ ਰਹੀ ਸੀ। ਇਸ ਦੌਰਾਨ ਮੌਲਵੀ ਉਸ ਨੂੰ ਟਾਫੀ ਦੇਣ ਦੇ ਬਹਾਨੇ ਮਸਜਿਦ ਦੇ ਅੰਦਰ ਲੈ ਗਿਆ । ਇਸ ਤੋਂ ਬਾਅਦ ਉਸ ਨੇ ਲੜਕੀ ਦੇ ਨਾਲ ਹੈਵਾਨੀਅਤ ਕੀਤੀ । ਇਸ ਦੌਰਾਨ ਲੜਕੀ ਨੇ ਰੌਲਾ ਪਾਇਆ ਤਾਂ ਉਸ ਦੀ ਮਾਂ ਉਥੇ ਪਹੁੰਚ ਗਈ। ਪੀੜਤਾ ਦੀ ਮਾਂ ਉਥੋਂ ਦੇ ਹਾਲਾਤ ਦੇਖ ਕੇ ਦੰਗ ਰਹਿ ਗਈ। ਇਸ ਦੌਰਾਨ ਦੋਸ਼ੀ ਮੌਲਵੀ ਮੌਕਾ ਦੇਖ ਕੇ ਉਥੋਂ ਫਰਾਰ ਹੋ ਗਿਆ । ਪੀੜਤਾ ਦੀ ਮਾਂ ਬੱਚੀ ਨੂੰ ਲੈ ਕੇ ਉਥੋਂ ਭੱਜੀ ਅਤੇ ਘਟਨਾ ਦੀ ਜਾਣਕਾਰੀ ਆਪਣੇ ਪਰਿਵਾਰ ਵਾਲਿਆਂ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਹਰਕਤ ‘ਚ ਆਈ ਅਤੇ ਸ਼ਾਮ ਨੂੰ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਮੌਲਵੀ ਦੇ ਖ਼ਿਲਾਫ਼ ਪੋਕਸੋ ਐਕਟ ਅਤੇ ਹੋਰ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੀੜਤਾ ਦਾ ਮੈਡੀਕਲ ਵੀ ਕਰਵਾ ਲਿਆ ਗਿਆ ਹੈ ।

Advertisement
Advertisement
Advertisement
Advertisement
Scroll to Top