Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 2:59 pm

+91 90915 01313 , +91 90916 01313

punjabbanni@gmail.com
punjabbani@yahoo.com

ਅਗਲੇ ਦੋ ਮਹੀਨਿਆਂ ਅੰਦਰ 5.04 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਹੋਵੇਗੀ ਮਹਿਲਾਂ ਤੋਂ ਖਡਿਆਲ ਤੱਕ ਜਾਂਦੀ ਸੜਕ : ਹਰਪਾਲ ਸਿੰਘ ਚੀਮਾ

ਅਗਲੇ ਦੋ ਮਹੀਨਿਆਂ ਅੰਦਰ 5.04 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਹੋਵੇਗੀ ਮਹਿਲਾਂ ਤੋਂ ਖਡਿਆਲ ਤੱਕ ਜਾਂਦੀ ਸੜਕ : ਹਰਪਾਲ ਸਿੰਘ ਚੀਮਾ

ਅਗਲੇ ਦੋ ਮਹੀਨਿਆਂ ਅੰਦਰ 5.04 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਹੋਵੇਗੀ ਮਹਿਲਾਂ ਤੋਂ ਖਡਿਆਲ ਤੱਕ ਜਾਂਦੀ ਸੜਕ : ਹਰਪਾਲ ਸਿੰਘ ਚੀਮਾ
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੜਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤ, ਸੜਕ ਦੀ ਚੌੜਾਈ ਨੂੰ 10 ਫੁੱਟ ਤੋਂ ਵਧਾ ਕੇ ਕੀਤਾ ਜਾਵੇਗਾ 18 ਫੁੱਟ
ਮਹਿਲਾਂ ਚੌਂਕ/ ਦਿੜ੍ਹਬਾ, 22 ਸਤੰਬਰ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮਹਿਲਾਂ ਚੌਂਕ ਤੋਂ ਖਡਿਆਲ ਤੱਕ ਅਪਗ੍ਰੇਡ ਕੀਤੀ ਜਾਣ ਵਾਲੀ ਸੜਕ ਨੂੰ ਬਣਾਉਣ ਦੇ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ। ਉਹਨਾਂ ਕਿਹਾ ਕਿ 5.10 ਕਿਲੋਮੀਟਰ ਲੰਬੀ ਇਸ ਸੜਕ ਦੀ ਖਸਤਾ ਹਾਲਤ ਨੂੰ ਜਲਦੀ ਹੀ ਦੂਰ ਕਰ ਦਿੱਤਾ ਜਾਵੇਗਾ ਅਤੇ ਇਸ ਸੜਕ ਦੇ ਅਪਗ੍ਰੇਡ ਹੋਣ ਨਾਲ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਵੱਡੀ ਸਮੱਸਿਆ ਤੋਂ ਰਾਹਤ ਮਿਲੇਗੀ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁਹਰਾਉਂਦਿਆਂ ਹੋਇਆ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦਾ ਕਾਇਆ ਕਲਪ ਕਰਨ ਲਈ ਹਰ ਪੱਖ ਤੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਵਿਧਾਨ ਸਭਾ ਹਲਕਾ ਦਿੜ੍ਹਬਾ ਵਿੱਚ ਵੀ ਵਿਕਾਸ ਕਾਰਜ ਪੂਰੇ ਜੋਸ਼ੋ ਖਰੋਸ਼ ਨਾਲ ਨੇਪਰੇ ਚੜ੍ਹਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਇਹ ਸੜਕ 5.04 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਹੋਵੇਗੀ ਅਤੇ ਇਸ ਦੇ ਨਿਰਮਾਣ ਕਾਰਜ ਅਗਲੇ ਦੋ ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਕਰਨ ਦੀ ਹਦਾਇਤ, ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕੀਤੀ ਗਈ ਹੈ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਇਸ ਸੜਕ ਦੀ ਚੌੜਾਈ ਲਗਭਗ 10 ਫੁੱਟ ਹੈ ਜਿਸ ਨੂੰ ਵਧਾ ਕੇ ਹੁਣ 18 ਫੁੱਟ ਕੀਤਾ ਜਾ ਰਿਹਾ ਹੈ ਤਾਂ ਜੋ ਦੋਵਾਂ ਪਾਸਿਆਂ ਤੋਂ ਵਾਹਨ ਲੰਘਾਉਣ ਵਾਲੇ ਰਾਹਗੀਰਾਂ ਨੂੰ ਕਿਸੇ ਵੀ ਕਿਸਮ ਦੀਆਂ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਦਿੜਬਾ ਅਧੀਨ ਆਉਂਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਪੜਾਅਵਾਰ ਹੱਲ ਕਰਨ ਲਈ ਉਹ ਦਿਨ ਰਾਤ ਸਰਗਰਮ ਹਨ ਅਤੇ ਪਿਛਲੇ ਪੌਣੇ ਤਿੰਨ ਸਾਲਾਂ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਦਿੜ੍ਹਬਾ ਵਿੱਚ ਵੱਡੇ ਲੋਕ ਪੱਖੀ ਪ੍ਰੋਜੈਕਟ ਆਰੰਭੇ ਗਏ ਹਨ ਅਤੇ ਅਤੇ ਜਲਦੀ ਹੀ ਕਈ ਮਹੱਤਵਪੂਰਨ ਪ੍ਰੋਜੈਕਟ ਮੁਕੰਮਲ ਵੀ ਹੋਣ ਵਾਲੇ ਹਨ । ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਪਿੰਡਾਂ ਦੇ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਦਰਪੇਸ਼ ਹੋਰ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਛੇਤੀ ਹੀ ਹੱਲ ਕਰਨ ਦਾ ਭਰੋਸਾ ਵੀ ਦਿੱਤਾ । ਇਸ ਮੌਕੇ ਕੈਬਨਿਟ ਮੰਤਰੀ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ, ਲੋਕ ਨਿਰਮਾਣ ਵਿਭਾਗ ਦੇ ਐਸ.ਡੀ.ਓ ਦਲਜੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ

Advertisement
Advertisement
Advertisement
Advertisement
Scroll to Top