ਗੁਰਤੇਜ ਢਿੱਲੋਂ ਦੇ ਯਤਨਾਂ ਸਦਕਾ ਕੇਂਦਰ ਦੇ ਸਹਿਯੋਗ ਨਾਲ ਘਰ-ਘਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਾਲੀ ‘ਮੋਬਾਇਲ ਸਿਹਤ ਵੈਨ’ ਅੱਜ ਤੋਂ ਕਰੇਗੀ ਪਿੰਡਾਂ ਵਿਚ ਕੰਮ ਸ਼ੁਰੂ

ਦੁਆਰਾ: Punjab Bani ਪ੍ਰਕਾਸ਼ਿਤ :Sunday, 22 September, 2024, 04:58 PM

ਗੁਰਤੇਜ ਢਿੱਲੋਂ ਦੇ ਯਤਨਾਂ ਸਦਕਾ ਕੇਂਦਰ ਦੇ ਸਹਿਯੋਗ ਨਾਲ ਘਰ-ਘਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਾਲੀ ‘ਮੋਬਾਇਲ ਸਿਹਤ ਵੈਨ’ ਅੱਜ ਤੋਂ ਕਰੇਗੀ ਪਿੰਡਾਂ ਵਿਚ ਕੰਮ ਸ਼ੁਰੂ
ਪੰਜਾਬ ਦੇਸ਼ ਦਾ ਚੌਥਾ ਸੂਬਾ ਜਿਥੇ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਸ਼ੁਰੂ ਹੋਵੇਗੀ ਮੋਬਾਇਲ ਵੈਨ ਸੇਵਾ : ਗੁਰਤੇਜ ਢਿੱਲੋਂ-ਕਿਹਾ
ਪਟਿਆਲਾ ਵਾਸੀਆਂ ਲਈ ਕੇਂਦਰ ਸਰਕਾਰ ਤੋਂ ਅਜਿਹੇ ਹੋਰ ਪ੍ਰੋਜੈਕਟ ਲਿਆਉਣ ਲਈ ਹਮੇਸ਼ਾਂ ਯਤਨਸ਼ੀਲ ਰਹਾਂਗਾ
ਨਾਭਾ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸ. ਗੁਰਤੇਜ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਕੇਂਦਰ ਵਿਚਲੀ ਮੋਦੀ ਸਰਕਾਰ ਅਤੇ ਸਮਾਜ ਸੇਵੀ ਸੰਸਥਾ ਟੀਐਸਐਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਸ਼ੁਰੂ ਕਰਵਾਈ ਮੋਬਾਇਲ ਸਿਹਤ ਸੇਵਾ ਵੈਨ ਦੀਆਂ ਸੇਵਾਵਾਂ 22 ਸਤੰਬਰ ਤੋਂ ਪਟਿਆਲਾ ਜ਼ਿਲ੍ਹੇ ਅੰਦਰ ਸ਼ੁਰੂ ਹੋਣ ਜਾ ਰਹੀਆਂ ਹਨ। ਜਿਸਦਾ ਉਦਘਾਟਨ ਸਾਬਕਾ ਕੌਮੀ ਮੀਤ ਪ੍ਰਧਾਨ ਭਾਰਤੀ ਜਨਤਾ ਪਾਰਟੀ ਅਤੇ ਸਾਬਕਾ ਲੋਕ ਸਭਾ ਮੈਂਬਰ ਸ੍ਰੀ ਅਵਿਨਾਸ਼ ਰਾਏ ਖੰਨਾ ਕਰਨਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਆਗੂ ਸ. ਗੁਰਤੇਜ ਸਿੰਘ ਢਿੱਲੋਂ ਨੇ ਆਖਿਆ ਕਿ ਮੈਨੂੰ ਇਹ ਐਲਾਨ ਕਰਦੇ ਬਹੁਤ ਖੁਸ਼ੀ ਹੋ ਰਹੀ ਹੈ ਕਿ ਇਸ ਮੋਬਾਇਲ ਸਿਹਤ ਵੈਨ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਆਪੋ ਆਪਣੇ ਘਰਾਂ ਦੇ ਬਾਹਰ ਪਿੰਡ-ਪਿੰਡ ਅਤੇ ਵਾਰਡ-ਵਾਰਡ ਸਿਹਤ ਸੇਵਾਵਾਂ ਮੁਹੱਈਆ ਕਰਵਾਈਆ ਜਾਣਗੀਆ। ਭਾਜਪਾ ਆਗੂ ਨੇ ਆਖਿਆ ਕਿ ਇਸ ਸਿਹਤ ਵੈਨ ਵਿਚ ਇਕ ਐਮਬੀਬੀਐਸ ਡਾਕਟਰ, ਇਕ ਲੈਬ ਟੈਕਨੀਸ਼ੀਅਨ ਮੌਜੂਦ ਰਹਿਣਗੇ ਜੋ ਲੋਕਾਂ ਦੇ ਲੋੜੀਂਦੇ ਟੈਸਟ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਉਣਗੇ।ਸ. ਢਿੱਲੋਂ ਨੇ ਆਖਿਆ ਕਿ ਸਿਹਤ ਸੇਵਾਵਾਂ ਘਰ ਘਰ ਮੁਹੱਈਆ ਕਰਵਾਉਣ ਵਾਲੀ ਇਹ ਵੈਨ ਸੇਵਾ ਦੇਸ਼ ਅੰਦਰ ਸਿਰਫ਼ ਜੰਮੂ ਕਸ਼ਮੀਰ, ਹਰਿਆਣਾ ਅਤੇ ਗੁਜਰਾਤ ਵਿਚ ਹੀ ਚਲ ਰਹੀਆਂ ਹਨ ਜਦੋਂ ਪੰਜਾਬ ਦੇਸ਼ ਦਾ ਅਜਿਹਾ ਚੌਥਾ ਸੂਬਾ ਹੋਵੇਗਾ ਜਿਥੇ ਇਹ ਇਹ ਮੋਬਾਇਲ ਸਿਹਤ ਵੈਨ ਲੋਕਾਂ ਨੂੰ ਘਰ ਘਰ ਜਾ ਕੇ ਸਿਹਤ ਸਹੂਲਤਾਂ ਮੁਹੱਈਆ ਕਰਵਾਏਗੀ। ਭਾਜਪਾ ਆਗੂ ਸ. ਢਿੱਲੋਂ ਨੇ ਇਸ ਮੌਕੇ ਕੇਂਦਰੀ ਮੰਤਰੀ ਸ੍ਰੀ ਜੇ.ਪੀ. ਨੱਢਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਲੋਕਾਂ ਨੂੰ ਘਰ ਘਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਾਲੀ ਇਹ ਮੋਬਾਇਲ ਵੈਨ ਨੂੰ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਦੀ ਸੇਵਾ ਲਈ ਭੇਜਿਆ ਹੈ।
ਅਖ਼ੀਰ ਵਿਚ ਸ. ਢਿੱਲੋਂ ਨੇ ਆਖਿਆ ਕਿ ਉਹ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਦੀ ਸੇਵਾ ਵਿਚ ਦਿਨ ਰਾਤ ਹਾਜ਼ਰ ਹਨ ਅਤੇ ਕੇਂਦਰ ਦੀ ਮਦਦ ਨਾਲ ਲੋਕਾਂ ਦੀ ਸਹੂਲਤਾਂ ਲਈ ਅਜਿਹੇ ਹੋਰ ਪ੍ਰੋਜੈਕਟ ਲਿਆਉਣ ਲਈ ਵਚਨਬੱਧ ਵੀ ਹਨ ਅਤੇ ਤਤਪਰ ਵੀ ਰਹਿਣਗੇ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਹਰ ਇਕ ਸੂਬੇ ਦਾ ਬਿਨਾਂ ਭੇਦਭਾਵ ਵਿਕਾਸ ਅਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦਾ ਸਬੂਤ ਇਹ ਸਿਹਤ ਸਹੂਲਤਾਂ ਮੁਹੱਈਆ ਕਰਨ ਵਾਲੀ ਮੋਬਾਇਲ ਵੈਨ ਹੈ ।