Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:33 pm

+91 90915 01313 , +91 90916 01313

punjabbanni@gmail.com
punjabbani@yahoo.com

ਗਵਾਲੀਅਰ ਵਿਚ ਮੌਤ ਦੇ ਘਾਟ ਉਤਰੇ ਲੋਕੇਂਦਰ ਦੀ ਕਾਤਲ ਘਰ ਦੀ ਹੀ ਨੂੰਹ ਅੰਜਲੀ

ਗਵਾਲੀਅਰ ਵਿਚ ਮੌਤ ਦੇ ਘਾਟ ਉਤਰੇ ਲੋਕੇਂਦਰ ਦੀ ਕਾਤਲ ਘਰ ਦੀ ਹੀ ਨੂੰਹ ਅੰਜਲੀ

ਗਵਾਲੀਅਰ ਵਿਚ ਮੌਤ ਦੇ ਘਾਟ ਉਤਰੇ ਲੋਕੇਂਦਰ ਦੀ ਕਾਤਲ ਘਰ ਦੀ ਹੀ ਨੂੰਹ ਅੰਜਲੀ
ਗਵਾਲੀਅਰ : ਭਾਰਤ ਦੇਸ਼ ਦੇ ਸੂਬੇ ਗਵਾਲੀਅਰ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। 19 ਸਤੰਬਰ ਨੂੰ ਗਿਰਵਾਈ ਇਲਾਕੇ ਦੇ ਰਹਿਣ ਵਾਲੇ ਲੋਕੇਂਦਰ ਕੁਸ਼ਵਾਹਾ ਦੀ ਲਾਸ਼ ਘਰ ਦੇ ਅੰਦਰੋਂ ਮਿਲੀ ਸੀ। ਜਦੋਂ ਲੋਕੇਂਦਰ ਦੇ ਪਿਤਾ ਨੰਦਲਾਲ ਕਮਰੇ `ਚ ਪਹੁੰਚੇ ਤਾਂ ਉਨ੍ਹਾਂ ਦੀ ਨੂੰਹ ਅੰਜਲੀ ਘਰ `ਚ ਮੌਜੂਦ ਨਹੀਂ ਸੀ। ਆਪਣੇ ਪੁੱਤਰ ਨੂੰ ਮਰਿਆ ਦੇਖ ਕੇ ਪਿਤਾ ਨੇ ਪੁਲਸ ਨੂੰ ਸੂਚਨਾ ਦਿੱਤੀ। ਲੋਕੇਂਦਰ ਦੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਵੀ ਕਰ ਲਈਆਂ ਗਈਆਂ ਸਨ। ਫਿਰ ਅੰਤਿਮ ਸੰਸਕਾਰ `ਚ ਸ਼ਾਮਲ ਹੋਣ ਆਏ ਲੋਕਾਂ ਦੀਆਂ ਨਜ਼ਰਾਂ ਲੋਕੇਂਦਰ ਦੇ ਗਲੇ `ਤੇ ਪਈਆਂ। ਗਰਦਨ `ਤੇ ਝਰੀਟਾਂ ਦੇ ਨਿਸ਼ਾਨ ਸਨ। ਇਹ ਦੇਖ ਕੇ ਲੋਕਾਂ ਨੂੰ ਸ਼ੱਕ ਹੋਇਆ ਅਤੇ ਫਿਰ ਪੁਲਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਣ `ਤੇ ਪੁਲਸ ਨੇ ਪਹੁੰਚ ਕੇ ਲੋਕੇਂਦਰ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ। ਇਹ ਖੁਲਾਸਾ ਹੋਇਆ ਸੀ ਕਿ ਲੋਕੇਂਦਰ ਦੀ ਗਲਾ ਘੁੱਟ ਕੇ ਹੱਤਿਆ ਕੀਤੀ ਗਈ ਸੀ। ਲੋਕੇਂਦਰ ਦੀ ਮੌਤ ਤੋਂ ਕੁਝ ਸਮਾਂ ਪਹਿਲਾਂ ਉਸ ਦੀ ਪਤਨੀ ਅੰਜਲੀ ਕੁਸ਼ਵਾਹਾ ਅਤੇ ਉਸ ਦਾ ਚਚੇਰਾ ਭਰਾ ਬੇਟੂ ਘਰ ਵਿੱਚ ਮੌਜੂਦ ਸਨ। ਜਦੋਂ ਲੋਕੇਂਦਰ ਦੀ ਲਾਸ਼ ਮਿਲੀ ਤਾਂ ਦੋਵੇਂ ਘਰੋਂ ਗਾਇਬ ਸਨ। ਇਸ ਲਈ ਪੁਲਸ ਨੂੰ ਅੰਜਲੀ `ਤੇ ਪਹਿਲਾਂ ਹੀ ਸ਼ੱਕ ਸੀ। ਜਦੋਂ ਪੁਲਸ ਨੇ ਅੰਜਲੀ ਨੂੰ ਹਿਰਾਸਤ `ਚ ਲੈ ਕੇ ਪੁੱਛਗਿੱਛ ਕੀਤੀ ਤਾਂ ਅੰਜਲੀ ਨੇ ਆਪਣਾ ਗੁਨਾਹ ਕਬੂਲ ਕਰ ਲਿਆ।

Advertisement
Advertisement
Advertisement
Advertisement
Scroll to Top