ਸੁਪਰੀਮ ਕੋਰਟ ਕੀਤਾ ਸ਼ਾਨਨ ਪਾਵਰ ਪ੍ਰੋਜੈਕਟ ਮਾਮਲੇ `ਚ ਹਿਮਾਚਲ ਪ੍ਰਦੇਸ਼ ਸਰਕਾਰ ਦੀ ਅਰਜ਼ੀ `ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ

ਸੁਪਰੀਮ ਕੋਰਟ ਕੀਤਾ ਸ਼ਾਨਨ ਪਾਵਰ ਪ੍ਰੋਜੈਕਟ ਮਾਮਲੇ `ਚ ਹਿਮਾਚਲ ਪ੍ਰਦੇਸ਼ ਸਰਕਾਰ ਦੀ ਅਰਜ਼ੀ `ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ
ਨਵੀਂ ਦਿੱਲੀ : ਹਿਮਾਚਲ ਦੇ ਸਿਮਲਾ `ਚ ਬਣੇ ਸ਼ਾਨਨ ਪਾਵਰ ਪ੍ਰੋਜੈਕਟ ਮਾਮਲੇ `ਚ ਹਿਮਾਚਲ ਪ੍ਰਦੇਸ਼ ਸਰਕਾਰ ਦੀ ਅਰਜ਼ੀ `ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ 8 ਨਵੰਬਰ ਤੱਕ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਦੇ ਨਾਲ-ਨਾਲ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ `ਚ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ । ਪੰਜਾਬ ਸਰਕਾਰ ਨੇ ਇਸ ਪ੍ਰਾਜੈਕਟ `ਤੇ ਆਪਣਾ ਕੰਟਰੋਲ ਬਰਕਰਾਰ ਰੱਖਣ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ ਪਰ ਹਿਮਾਚਲ ਪ੍ਰਦੇਸ਼ ਇਸ ਦਾਅਵੇ ਦਾ ਵਿਰੋਧ ਕਰ ਰਿਹਾ ਹੈ। ਖੈਰ ਹੁਣ ਲੀਜ਼ ਨੂੰ ਰੱਦ ਕਰਨ ਦੀ ਪਟੀਸ਼ਨ ਸਮੇਤ ਮਾਮਲੇ ਦੀ ਸੁਣਵਾਈ 8 ਨਵੰਬਰ ਨੂੰ ਹੋਵੇਗੀ । ਹਿਮਾਚਲ ਪ੍ਰਦੇਸ਼ ਸਰਕਾਰ ਨੇ ਆਪਣੀ ਦਲੀਲ ਵਿੱਚ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਦਾਇਰ ਸਿਵਲ ਮੁਕੱਦਮੇ ਦੀ ਸੁਪਰੀਮ ਕੋਰਟ ਵਿੱਚ ਸੁਣਵਾਈ ਨਹੀਂ ਕੀਤੀ ਜਾ ਸਕਦੀ ਕਿਉਂਕਿ ਇਹ ਇੱਕ ਸੰਧੀ ਅਤੇ ਸਮਝੌਤੇ ’ਤੇ ਆਧਾਰਿਤ ਹੈ। ਇਹ ਸਭ ਧਾਰਾ 131 ਤਹਿਤ ਅਦਾਲਤ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ । ਹਿਮਾਚਲ ਪ੍ਰਦੇਸ਼ ਸਰਕਾਰ ਨੇ ਦੱਸਿਆ ਕਿ 1925 ਵਿੱਚ ਮੰਡੀ ਦੇ ਤਤਕਾਲੀ ਰਾਜੇ ਨੇ ਸ਼ਾਨਨ ਪਾਵਰ ਪ੍ਰੋਜੈਕਟ ਦੀ ਜ਼ਮੀਨ ਭਾਰਤ ਸਰਕਾਰ ਨੂੰ 99 ਸਾਲਾਂ ਲਈ ਲੀਜ਼ `ਤੇ ਦਿੱਤੀ ਸੀ। ਜੋ ਮਾਰਚ 2024 ਵਿੱਚ ਖਤਮ ਹੋ ਗਿਆ ਹੈ। ਇਸ ਲਈ ਲੀਜ਼ ਦੀ ਮਿਆਦ ਖਤਮ ਹੋਣ ਤੋਂ ਬਾਅਦ ਇਸ ਪ੍ਰਾਜੈਕਟ `ਤੇ ਹਿਮਾਚਲ ਪ੍ਰਦੇਸ਼ ਦਾ ਅਧਿਕਾਰ ਹੈ । ਦੂਜੇ ਪਾਸੇ ਪੰਜਾਬ ਸਰਕਾਰ ਨੇ ਇਸ ਪ੍ਰਾਜੈਕਟ ਨੂੰ ਬਰਕਰਾਰ ਰੱਖਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ਨੂੰ ਜਵਾਬ ਦੇਣ ਦੇ ਹੁਕਮ ਦਿੱਤੇ ਹਨ ।
