ਉੱਤਰ ਪ੍ਰਦੇਸ਼ ਦੇ ਸ਼ਾਮਲੀ `ਚ ਪੁਲਸ ਨੇ ਕੀਤਾ ਜੂਸ `ਚ ਥੁੱਕ ਮਿਲਾ ਕੇ ਵੇਚਣ ਵਾਲੇ ਨੌਜਵਾਨ ਨੂੰ ਗ੍ਰਿਫਤਾਰ

ਦੁਆਰਾ: Punjab Bani ਪ੍ਰਕਾਸ਼ਿਤ :Tuesday, 24 September, 2024, 12:11 PM

ਉੱਤਰ ਪ੍ਰਦੇਸ਼ ਦੇ ਸ਼ਾਮਲੀ `ਚ ਪੁਲਸ ਨੇ ਕੀਤਾ ਜੂਸ `ਚ ਥੁੱਕ ਮਿਲਾ ਕੇ ਵੇਚਣ ਵਾਲੇ ਨੌਜਵਾਨ ਨੂੰ ਗ੍ਰਿਫਤਾਰ
ਉੱਤਰ ਪ੍ਰਦੇਸ : ਉੱਤਰ ਪ੍ਰਦੇਸ਼ ਦੇ ਸ਼ਾਮਲੀ `ਚ ਪੁਲਿਸ ਨੇ ਜੂਸ `ਚ ਥੁੱਕ ਮਿਲਾ ਕੇ ਵੇਚਣ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਹਿੰਦੂਆਂ ਦੀ ਆਵਾਜ਼ ਬੁਲੰਦ ਕਰਨ ਵਾਲੇ ਆਸ਼ਰਮ ਦੇ ਮਹੰਤ ਸਵਾਮੀ ਯਸਵੀਰ ਮਹਾਰਾਜ ਨੇ ਵੀ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੰਦਿਆਂ ਹਿੰਦੂਆਂ ਨੂੰ ਅਜਿਹੇ ਲੋਕਾਂ ਖ਼ਿਲਾਫ਼ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਹੈ। ਇਹ ਮਾਮਲਾ ਚਰਚਾ ਦਾ ਵਿਸ਼ਾ ਬਣ ਗਿਆ ਹੈ।ਦਰਅਸਲ, ਵਾਇਰਲ ਵੀਡੀਓ ਸ਼ਾਮਲੀ ਜ਼ਿਲ੍ਹੇ ਦੇ ਸ਼ਹਿਰ ਦਾ ਦੱਸਿਆ ਜਾ ਰਿਹਾ ਹੈ। ਵੀਡੀਓ ਵਿੱਚ ਜੂਸ ਵੇਚਣ ਵਾਲਾ ਜੂਸ ਵਿੱਚ ਥੁੱਕਦਾ ਨਜ਼ਰ ਆ ਰਿਹਾ ਹੈ। ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਹਿੰਦੂ ਸੰਗਠਨਾਂ ਦੇ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਲੋਕ ਦੋ-ਚਾਰ ਦਿਨਾਂ ਬਾਅਦ ਜੇਲ੍ਹ ਤੋਂ ਰਿਹਾਅ ਹੋ ਜਾਂਦੇ ਹਨ।
ਦੱਸਣਯੋਗ ਹੈ ਕਿ ਮਾਮਲਾ ਸ਼ਾਮਲੀ ਜਿ਼ਲੇ ਦੇ ਸਦਰ ਕੋਤਵਾਲੀ ਇਲਾਕੇ ਦੇ ਫੁੱਲ ਬਾਜ਼ਾਰ ਦਾ ਹੈ, ਜਿੱਥੇ ਇਮਰਾਨ ਨਾਂ ਦਾ ਵਿਅਕਤੀ ਜੂਸ ਬਣਾ ਕੇ ਵੇਚਦਾ ਹੈ। ਮੁਲਜ਼ਮ ਇਮਰਾਨ ਇਸ ਨੂੰ ਬਣਾਉਂਦੇ ਸਮੇਂ ਜੂਸ `ਚ ਥੁੱਕਦਾ ਹੈ, ਜਿਸ ਦੀ ਵੀਡੀਓ ਕਿਸੇ ਨੇ ਸੋਸ਼ਲ ਮੀਡੀਆ `ਤੇ ਵਾਇਰਲ ਕਰ ਦਿੱਤੀ ਸੀ। ਵਾਇਰਲ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਹਿੰਦੂ ਸੰਗਠਨ ਕਾਨੂੰਨੀ ਕਾਰਵਾਈ ਦੀ ਮੰਗ ਕਰ ਰਹੇ ਹਨ। ਫਿਲਹਾਲ ਪੁਲਿਸ ਨੇ ਇਮਰਾਨ ਨੂੰ ਗ੍ਰਿਫਤਾਰ ਕਰ ਲਿਆ ਹੈ।ਜਿ਼ਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸ਼ਾਮਲੀ ਜਿ਼ਲੇ ਤੋਂ ਰੋਟੀ `ਤੇ ਥੁੱਕਣ ਅਤੇ ਚਿਹਰੇ ਦੀ ਮਾਲਿਸ਼ ਦੌਰਾਨ ਨਾਈ ਦੇ ਥੁੱਕਣ ਦਾ ਵੀਡੀਓ ਸੋਸ਼ਲ ਮੀਡੀਆ `ਤੇ ਵਾਇਰਲ ਹੋਇਆ ਸੀ। ਹੁਣ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹਿੰਦੂ ਸੰਗਠਨਾਂ ਨੇ ਦੋਸ਼ੀਆਂ ਖਿਲਾਫ ਰਸੁਕਾ ਤਹਿਤ ਕਾਰਵਾਈ ਦੀ ਮੰਗ ਕੀਤੀ ਹੈ। ਹਿੰਦੂ ਨੇਤਾਵਾਂ ਦਾ ਕਹਿਣਾ ਹੈ ਕਿ ਕੁਝ ਦਿਨਾਂ `ਚ ਨਵਰਾਤਰੀ ਆ ਰਹੀ ਹੈ। ਲੋਕ ਵਿਸ਼ਵਾਸ ਨਾਲ ਜੂਸ ਦਾ ਸੇਵਨ ਕਰਦੇ ਹਨ। ਅਜਿਹੀਆਂ ਘਟਨਾਵਾਂ ਸਮਾਜ ਵਿੱਚ ਵੰਡ ਦੀ ਸਥਿਤੀ ਪੈਦਾ ਕਰ ਰਹੀਆਂ ਹਨ।