Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 12:43 pm

+91 90915 01313 , +91 90916 01313

punjabbanni@gmail.com
punjabbani@yahoo.com

ਐੱਸ ਐੱਸ ਪੀ ਡਾ. ਨਾਨਕ ਸਿੰਘ ਨੇ ਡੀਐੱਸਪੀ ਕਰਨੈਲ ਸਿੰਘ ਨੂੰ ਸੌਂਪਿਆ ਪ੍ਰਸ਼ੰਸਾ ਪੱਤਰ

ਐੱਸ ਐੱਸ ਪੀ ਡਾ. ਨਾਨਕ ਸਿੰਘ ਨੇ ਡੀਐੱਸਪੀ ਕਰਨੈਲ ਸਿੰਘ ਨੂੰ ਸੌਂਪਿਆ ਪ੍ਰਸ਼ੰਸਾ ਪੱਤਰ

ਐੱਸ ਐੱਸ ਪੀ ਡਾ.ਨਾਨਕ ਸਿੰਘ ਨੇ ਡੀਐੱਸਪੀ ਕਰਨੈਲ ਸਿੰਘ ਨੂੰ ਸੌਂਪਿਆ ਪ੍ਰਸ਼ੰਸਾ ਪੱਤਰ
ਪਟਿਆਲਾ : ਜ਼ਿਲ੍ਹੇ ’ਚ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ, ਇਮਾਨਦਾਰੀ, ਸਮਾਜ ਸੇਵਾ ਤੇ ਡਿਊਟੀ ਪ੍ਰਤੀ ਚੰਗੀਆਂ ਸੇਵਾਵਾਂ ਦੇਣ ਬਦਲੇ ਅੱਜ ਮਾਨਯੋਗ ਡੀਜੀਪੀ, ਪੰਜਾਬ ਸ੍ਰੀ ਗੋਰਵ ਯਾਦਵ ਵੱਲੋਂ ਡੀ ਐੱਸ ਪੀ ਕਰਨੈਲ ਸਿੰਘ ਨੂੰ ਪ੍ਰਸ਼ੰਸਾ ਪੱਤਰ ਜਾਰੀ ਕੀਤਾ ਗਿਆ । ਇਹ ਪ੍ਰਸ਼ੰਸਾ ਪੱਤਰ ਐੱਸਐੱਸਪੀ ਸ. ਡਾ.ਨਾਨਕ ਸਿੰਘ ਵੱਲੋਂ ਡੀ ਐੱਸ ਪੀ ਕਰਨੈਲ ਨੂੰ ਸੌਂਪਿਆ ਗਿਆ ਤੇ ਉਨ੍ਹਾਂ ਹੌਂਸਲਾ ਅਫ਼ਜ਼ਾਈ ਵੀ ਕੀਤੀ ਗਈ । ਜ਼ਿਕਰਯੋਗ ਹੈ ਕਿ ਡੀ ਐੱਸ ਪੀ ਕਰਨੈਲ ਸਿੰਘ ਦੇ ਪਿਤਾ ਸ. ਪ੍ਰਕਾਸ਼ ਸਿੰਘ ਘੌੜੀਆਂ ਵਾਲੇ ਲੋਕਾਂ ਦੀ ਸੇਵਾ ਲਈ ਤਤਪਰ ਰਹਿੰਦੇ ਸਨ ਜਦੋਂ ਵੀ ਕਿਸੇ ਵੀ ਜ਼ਰੂਰਤ ਪੈਂਦੀ ਤਾਂ ਉਹ ਹਮੇਸ਼ਾ ਹੀ ਉਨ੍ਹਾਂ ਦੀ ਮਦਦ ਲਈ ਅੱਗੇ ਆ ਕੇ ਕੰਮ ਕਰਦੇ ਸਨ।ਇਸ ਕਾਰਨ ਉੁਹ ਪਿੰਡ ਜਾਡਲਾ, ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਦੇ ਇਲਾਕੇ ਵਿਚ ਘੌੜੀਆਂ ਵਾਲੇ ਸਰਦਾਰ ਵਜੋਂ ਮਕਬੂਲ ਹੋਏ। ਆਪਣੇ ਪਿਤਾ ਦੀ ਇਸ ਪਰੰਪਰਾਂ ਨੂੰ ਡਿਊਟੀ ਦੇ ਨਾਲ ਹੀ ਨਿਭਾ ਰਹੇ ਹਨ । ਉਹ ਹੁਣ ਤੱਕ ਵੱਖ-ਵੱਖ ਸੰਸਥਾਵਾਂ ਤੇ ਐੱਜੀਓ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕਤਾ ਕੈਂਪ, ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨਾ, ਸਾਇਬਰ ਕ੍ਰਾਇਮ ਬਾਰੇ ਜਾਣਕਾਰੀ ਦੇਣ ਦੇ ਨਾਲ ਵਾਤਾਵਰਣ ਦੀ ਸਾਂਭ ਸੰਭਾਲ ਲਈ 1000 ਤੋਂ ਵੱਧ ਬੂਟੇ ਵੀ ਲੱਗਾ ਚੁੱਕੇ ਹਨ । ਇਸ ਦੇ ਨਾਲ ਹੀ ਉਨ੍ਹਾਂ ਹਮੇਸ਼ਾ ਹੀ ਆਪਣੀ ਡਿਊਟੀ ਇਮਾਨਦਾਰੀ ਤੇ ਲਗਨ ਨਾਲ ਨਿਭਾਈ ਹੈ।ਇਸ ਦੇ ਬਦਲੇ ਉਨ੍ਹਾਂ ਪੁਲਿਸ ਵਿਭਾਗ ਵੱਲੋਂ ਇਹ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ ।

Advertisement
Advertisement
Advertisement
Advertisement
Scroll to Top