Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 12:44 pm

+91 90915 01313 , +91 90916 01313

punjabbanni@gmail.com
punjabbani@yahoo.com

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸੇ੍ਰਣੀਆਂ ਕਰਮਚਾਰੀ ਵੈਲਫੇਅਰ ਫੈਡਰੇਸ਼ਨ,ਬਿਜਲੀ ਬੋਰਡ ਵੱਲੋ ਨਿਗਰਾਨ ਇੰਜੀਨੀਅਰ/ ਪਟਿਆਲਾ ਸਰਕਲ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸੇ੍ਰਣੀਆਂ ਕਰਮਚਾਰੀ ਵੈਲਫੇਅਰ ਫੈਡਰੇਸ਼ਨ,ਬਿਜਲੀ ਬੋਰਡ ਵੱਲੋ ਨਿਗਰਾਨ ਇੰਜੀਨੀਅਰ/ ਪਟਿਆਲਾ ਸਰਕਲ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸੇ੍ਰਣੀਆਂ ਕਰਮਚਾਰੀ ਵੈਲਫੇਅਰ ਫੈਡਰੇਸ਼ਨ,ਬਿਜਲੀ ਬੋਰਡ ਵੱਲੋ ਨਿਗਰਾਨ ਇੰਜੀਨੀਅਰ/ ਪਟਿਆਲਾ ਸਰਕਲ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ
ਪਟਿਆਲਾ : ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸੇ੍ਰਣੀਆਂ ਕਰਮਚਾਰੀ ਵੈਲਫੇਅਰ ਫੈਡਰੇਸ਼ਨ, ਪੀਐਸਪੀਸੀਐਲ / ਪੀਐਸਟੀਸੀਐਲ, ਪੰਜਾਬ ਵੱਲੋ ਅੱਜ ਪਟਿਆਲਾ ਸਰਕਲ ਵਿਖੇ ਨਿਗਰਾਨ ਇੰਜੀਨੀਅਰ ਇੰਜ: ਧੰਨਵੰਤ ਸਿੰਘ ਨਾਲ ਮੁਲਾਕਾਤ ਕੀਤੀ ਗਈ ਅਤੇ ਪੇਸ਼ ਆ ਰਹੀਆਂ ਮੁਸਕਿਲਾਂ ਸਬੰਧੀ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਸ੍ਰੀ ਅਵਤਾਰ ਸਿੰਘ ਕੈਂਥ, ਸੂਬਾ ਪੈ੍ਰਸ ਸਕੱਤਰ ਸ੍ਰੀ ਨਰਿੰਦਰ ਸਿੰਘ ਕਲਸੀ, ਜਿਲਾ ਪ੍ਰਧਾਨ ਇੰਜ: ਜਸਵੀਰ ਸਿੰਘ, ਸਕੱਤਰ ਇੰਜ: ਨਿਰਮਲ ਸਿੰਘ ਲੰਗ, ਮੰਡਲ ਮਾਡਲ ਟਾਊਨ ਪ੍ਰਧਾਨ ਸ੍ਰੀ ਅਨਿੱਲ ਕੁਮਾਰ ਅਤੇ ਸਕੱਤਰ ਸ੍ਰੀ ਮਨੀਸ਼ ਕੁਮਾਰ ਵੱਲੋ ਦੱਸਿਆ ਗਿਆ ਕਿ ਬਿਜਲੀ ਵਿਭਾਗ ਅੰਦਰ ਕੰਮ ਕਰਦੇ ਅਨੁਸੂਚਿਤ ਜਾਤੀ ਅਤੇ ਪੱਛੜੀ ਸੇ੍ਰਣੀ ਦੇ ਕਰਮਚਾਰੀਆਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਦਾ ਹੈ ਜਿਸ ਸਬੰਧੀ ਜੱਥੇਬੰਦੀ ਵੱਲੋ ਸਮੇ ਸਮੇ ਸਿਰ ਮੈਨੈਜ਼ਮੈਟ ਨੂੰ ਜਾਣੂ ਕਰਵਾਇਆ ਜਾਂਦਾ ਰਹਿੰਦਾ ਹੈ ਪਰੰਤੂ ਬਹੁਤ ਸਾਰੇ ਮਸਲਿਆਂ ਤੇ ਮੈਨੇਜ਼ਮੈਟ ਗੱਲਬਾਤ ਤੋ ਕਿਨਾਰਾ ਕਰ ਜਾਂਦੀ ਹੈ ਜਿਸ ਕਾਰਨ ਫੈਡਰੇਸ਼ਨ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪੈਦਾ ਹੈ। ਫੈਡਰੇਸ਼ਨ ਵੱਲੋ ਰੱਖੀਆਂ ਮੰਗਾਂ ਨਾਲ ਨਿਗਰਾਨ ਇੰਜੀਨੀਅਰ ਵੱਲੋ ਸਹਿਮਤੀ ਪ੍ਰਗਟਾਈ ਗਈ ਅਤੇ ਬਹੁਤ ਜਲਦ ਹੱਲ ਕਰਨ ਦਾ ਭਰੋਸਾ ਵੀ ਦਿੱਤਾ ਗਿਆ, ਜਿਸ ਤੇ ਫੈਡਰੇਸ਼ਨ ਵੱਲੋ ਨਿਗਰਾਨ ਇੰਜੀਨੀਅਰ ਦਾ ਧੰਨਵਾਦ ਕੀਤਾ ਗਿਆ ਅਤੇ ਚਿਤਾਵਨੀ ਵੀ ਦਿੱਤੀ ਗਈ ਕਿ ਜੇਕਰ ਜਲਦ ਹੀ ਹੱਲ ਨਾ ਕੀਤਾ ਗਿਆ ਤਾਂ ਫੈਡਰੇਸ਼ਨ ਸੰਘਰਸ਼ ਦਾ ਰਾਹ ਅਖਤਿਆਰ ਕਰਨ ਲਈ ਮਜ਼ਬੂਰ ਹੋਵੇਗੀ ।ਮੀਟਿੰਗ ਵਿੱਚ ਸ੍ਰੀ ਅਵਤਾਰ ਸਿੰਘ ਕੈਂਥ, ਸ੍ਰੀ ਨਰਿੰਦਰ ਸਿੰਘ ਕਲਸੀ, ਇੰਜ: ਜਸਵੀਰ ਸਿੰਘ, ਇੰਜ: ਨਿਰਮਲ ਸਿੰਘ ਲੰਗ, ਸ੍ਰੀ ਅਨਿੱਲ ਕੁਮਾਰ ਪ੍ਰਧਾਨ, ਸ੍ਰੀ ਰਾਜਵੰਤ ਸਿੰਘ, ਸ੍ਰੀ ਰੋਹਿਤ ਕੁਮਾਰ, ਸ੍ਰੀ ਮਨੀਸ਼ ਕੁਮਾਰ, ਸ੍ਰੀ ਮਨਜੀਤ ਸਿੰਘ, ਸ੍ਰੀ ਮੁਹੰਮਦ ਸਲੀਮ, ਸ੍ਰੀ ਸਖਜੀਤ ਸਿੰਘ, ਸ੍ਰੀ ਰਜਿੰਦਰਪਾਲ ਅਤੇ ਸ੍ਰੀ ਮਨਪੀ੍ਰਤ ਸਿੰਘ ਵੱਲੋ ਸਮੂਲੀਅਤ ਕੀਤੀ ਗਈ ।

Advertisement
Advertisement
Advertisement
Advertisement
Scroll to Top