Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:13 pm

+91 90915 01313 , +91 90916 01313

punjabbanni@gmail.com
punjabbani@yahoo.com

1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਉਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ

1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਉਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ

1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਯੂਨੀਅਨ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਉਚੇਰੀ ਸਿੱਖਿਆ ਮੰਤਰੀ ਦਾ ਧੰਨਵਾਦ
ਚੰਡੀਗੜ੍ਹ, 23 ਸਤੰਬਰ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਸੁਣਵਾਈ ਦੌਰਾਨ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਸਬੰਧੀ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਇਸ ਭਰਤੀ ਪ੍ਰਕਿਰਿਆ ਨੂੰ ਬਹਾਲ ਕਰ ਦਿੱਤਾ । ਇਸ ਫੈਸਲੇ ਉਪਰੰਤ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਯੂਨੀਅਨ ਦੇ ਆਗੂਆਂ ਵੱਲੋਂ ਉਚੇਰੀ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਭਰਤੀ ਪ੍ਰਕਿਰਿਆ ਸਬੰਧੀ ਚੱਲ ਰਹੀ ਕਾਨੂੰਨੀ ਚਾਰਾਜੋਈ ਦੌਰਾਨ ਕੀਤੀ ਗਈ ਮਦਦ ਲਈ ਧੰਨਵਾਦ ਕੀਤਾ ਗਿਆ । ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਹੁਕਮ ਸਨ ਕਿ ਇਸ ਭਰਤੀ ਪ੍ਰਕਿਰਿਆ ਨੂੰ ਬਹਾਲ ਕਰਵਾਉਣ ਲਈ ਪੂਰਾ ਜ਼ੋਰ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਭਰਤੀ ਸਬੰਧੀ ਪ੍ਰਕਿਰਿਆ ਨੂੰ ਜਲਦ ਨੇਪਰੇ ਚਾੜ੍ਹ ਦਿੱਤਾ ਜਾਵੇਗਾ ਅਤੇ ਪੰਜਾਬ ਦੇ ਸਰਕਾਰੀ ਕਾਲਜਾਂ ਨੂੰ ਮੁੜ ਤਰੱਕੀ ਦੇ ਰਾਹ ਤੇ ਲਿਆਂਦਾ ਜਾਵੇਗਾ । 1158 ਸਹਾਇਕ ਪ੍ਰੋਫੈਸਰ ਯੂਨੀਅਨ ਦੇ ਕਨਵੀਨਰ ਡਾ. ਜਸਵਿੰਦਰ ਕੌਰ ਵਲੋਂ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਹਾਈਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਫੋਨ ਉਤੇ ਧੰਨਵਾਦ ਕੀਤਾ ਗਿਆ ਅਤੇ ਕਿਹਾ ਪੰਜਾਬ ਸਰਕਾਰ ਦੇ ਸਹਿਯੋਗ ਤੋਂ ਬਿਨਾਂ ਸਾਡੀ ਇਸ ਕੇਸ ਵਿੱਚ ਜਿੱਤ ਸੰਭਵ ਨਹੀਂ ਸੀ। ਯੂਨੀਅਨ ਆਗੂ ਡਾ. ਸੁਹੇਲ, ਡਾ. ਬਲਵਿੰਦਰ ਸਿੰੰਘ ਚਹਿਲ, ਡਾ. ਹਰਜਿੰਦਰ ਸਿੰਘ , ਡਾ. ਕਰਮਜੀਤ ਸਿੰਘ, ਚਿਰਾਗ ਗਰਗ, ਤਜਿੰਦਰ ਸਿੰਘ ਅਤੇ ਡਾ. ਰੋਹਿਤ ਢੀਂਗਰਾ ਨੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਸਹਿਯੋਗ ਬਿਨ੍ਹਾਂ ਯੂਨੀਅਨ ਇਹ ਕੇਸ ਹਾਈ ਕੋਰਟ ਵਿੱਚ ਨਹੀਂ ਜਿੱਤ ਸਕਦੀ ਸੀ।

Advertisement
Advertisement
Advertisement
Advertisement
Scroll to Top