Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 3:39 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਗੈਂਗਸਟਰ ਮੁਖਤਾਰ ਅੰਸਾਰੀ ਦਾ ਨਜ਼ਦੀਕੀ ਸਾਥੀ ਗ੍ਰਿਫ਼ਤਾਰ; ਯੂ.ਪੀ. ਸਰਕਾਰ ਵੱਲੋਂ 1 ਲੱਖ ਰੁਪਏ ਦਾ ਰੱਖਿਆ ਗਿਆ ਸੀ ਇਨਾਮ

ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਗੈਂਗਸਟਰ ਮੁਖਤਾਰ ਅੰਸਾਰੀ ਦਾ ਨਜ਼ਦੀਕੀ ਸਾਥੀ ਗ੍ਰਿਫ਼ਤਾਰ; ਯੂ.ਪੀ. ਸਰਕਾਰ ਵੱਲੋਂ 1 ਲੱਖ ਰੁਪਏ ਦਾ ਰੱਖਿਆ ਗਿਆ ਸੀ ਇਨਾਮ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਗ੍ਰਿਫ਼ਤਾਰ ਮੁਲਜ਼ਮ ਜੁਗਨੂੰ ਵਾਲੀਆ ਦਾ ਪੁਰਾਣਾ ਅਪਰਾਧਕ ਰਿਕਾਰਡ, ਯੂ.ਪੀ. ਪੁਲਿਸ ਨੂੰ ਸੀ ਲੋੜੀਂਦਾ: ਡੀਜੀਪੀ ਗੌਰਵ ਯਾਦਵ

ਪੁਲਿਸ ਟੀਮਾਂ ਨੇ ਉਸਦੇ ਕਬਜ਼ੇ ‘ਚੋਂ ਇੱਕ ਪਿਸਤੌਲ, ਵਿਦੇਸ਼ੀ ਕਰੰਸੀ, ਸਕੌਡਾ ਕਾਰ ਅਤੇ ਦੋ ਵਾਕੀ-ਟਾਕੀਜ਼ ਵੀ ਕੀਤੇ ਬਰਾਮਦ

ਚੰਡੀਗੜ੍ਹ/ਐਸਏਐਸ ਨਗਰ, 7 ਮਈ :

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਅੱਜ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਗੈਂਗਸਟਰ ਮੁਖਤਾਰ ਅੰਸਾਰੀ ਦੇ ਕਰੀਬੀ ਹਰਵਿੰਦਰ ਸਿੰਘ ਉਰਫ ਜੁਗਨੂੰ ਵਾਲੀਆ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ। ਨੇ ਦਿੱਤੀ।

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਜੁਗਨੂੰ ਵਾਲੀਆ, ਜਿਸਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਆਦਿ ਵਰਗੇ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੈ, ਯੂਪੀ ਪੁਲਿਸ ਨੂੰ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਯੂ.ਪੀ. ਸਰਕਾਰ ਵੱਲੋਂ 1 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਸਦੇ ਕਬਜ਼ੇ ‘ਚੋਂ .32 ਬੋਰ ਪਿਸਤੌਲ ਸਮੇਤ 6 ਜਿੰਦਾ ਕਾਰਤੂਸ, ਲੱਖਾਂ ਰੁਪਏ ਦੀ ਵਿਦੇਸ਼ੀ ਕਰੰਸੀ, ਇੱਕ ਸਕੌਡਾ ਕਾਰ ਅਤੇ ਦੋ ਵਾਕੀ ਟਾਕੀ ਸੈੱਟ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਅਤੇ ਏਆਈਜੀ ਸੰਦੀਪ ਗੋਇਲ ਦੀ ਸਹਾਇਤਾ ਨਾਲ ਸਪੈਸ਼ਲ ਆਪਰੇਸ਼ਨ ਚਲਾ ਕੇ ਮੁਲਜ਼ਮ ਜੁਗਨੂੰ ਵਾਲੀਆ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਪੁਲੀਸ ਟੀਮਾਂ ਦੀ ਅਗਵਾਈ ਡੀਐਸਪੀ ਰਾਜਨ ਪਰਮਿੰਦਰ ਅਤੇ ਡੀਐਸਪੀ ਰਮਨਦੀਪ ਸਿੰਘ ਕਰ ਰਹੇ ਸਨ।

ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਐਫਆਈਆਰ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਵਿੱਚ ਅੱਗੇ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

ਦੱਸਣਯੋਗ ਹੈ ਕਿ ਇਸ ਸਬੰਧੀ ਅਸਲਾ ਐਕਟ ਦੀ ਧਾਰਾ 25 (7,8) ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120ਬੀ ਅਧੀਨ ਪੁਲਿਸ ਸਟੇਸ਼ਨ ਸਟੇਟ ਕਰਾਈਮ ਪੰਜਾਬ, ਐਸ.ਏ.ਐਸ.ਨਗਰ ਵਿਖੇ ਐਫ.ਆਈ.ਆਰ ਨੰ. 3 ਮਿਤੀ 6-5-2023 ਦਰਜ ਕੀਤੀ ਗਈ ਹੈ।

Advertisement
Advertisement
Advertisement
Advertisement
Scroll to Top