Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:35 pm

+91 90915 01313 , +91 90916 01313

punjabbanni@gmail.com
punjabbani@yahoo.com

ਹਰਿਆਣਾ ਵਿਚ ਕਾਂਗਰਸ ਦੀ ਸਰਕਾਰ ਬਣੀ ਤਾਂ ਸ਼ੰਭੂ ਬਾਰਡਰ ਖੋਲਣ ਦੇ ਨਾਲ ਕਿਸਾਨਾਂ ਨੂੰ ਦਿੱਤੀ ਜਾਵੇਗੀ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ : ਭੁਪੇਂਦਰ ਹੁੱਡਾ

ਹਰਿਆਣਾ ਵਿਚ ਕਾਂਗਰਸ ਦੀ ਸਰਕਾਰ ਬਣੀ ਤਾਂ ਸ਼ੰਭੂ ਬਾਰਡਰ ਖੋਲਣ ਦੇ ਨਾਲ ਕਿਸਾਨਾਂ ਨੂੰ ਦਿੱਤੀ ਜਾਵੇਗੀ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ : ਭੁਪੇਂਦਰ ਹੁੱਡਾ

ਹਰਿਆਣਾ ਵਿਚ ਕਾਂਗਰਸ ਦੀ ਸਰਕਾਰ ਬਣੀ ਤਾਂ ਸ਼ੰਭੂ ਬਾਰਡਰ ਖੋਲਣ ਦੇ ਨਾਲ ਕਿਸਾਨਾਂ ਨੂੰ ਦਿੱਤੀ ਜਾਵੇਗੀ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ : ਭੁਪੇਂਦਰ ਹੁੱਡਾ
ਚੰਡੀਗੜ੍ਹ : ਹਰਿਆਣਾ ਸੂਬੇ ਦੇ ਸਾਬਕਾ ਮੁੱਖ ਮੰਤਰੀ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਹਰਿਆਣਾ ਵਿਚ ਕਾਂਗਰਸ ਦੀ ਸਰਕਾਰ ਬਣੀ ਤਾਂ ਸ਼ੰਭੂ ਬਾਰਡਰ ਵੀ ਖੋਲ੍ਹਿਆ ਜਾਵੇਗਾ ਅਤੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਵੀ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਭਾਜਪਾ ਨੂੰ ਲੋਕਤੰਤਰ ਵਿਚ ਕੋਈ ਭਰੋਸਾ ਨਹੀਂ ਹੈ। ਇਸ ਤਾਨਾਸ਼ਾਹੀ ਸਰਕਾਰ ਨੇ ਪਹਿਲਾਂ ਤਿੰਨ ਕਿਸਾਨ ਵਿਰੋਧੀ ਕਾਨੂੰਨ ਲਾਗੂ ਕੀਤੇ ਅਤੇ ਫਿਰ ਉਨ੍ਹਾਂ ਦਾ ਵਿਰੋਧ ਕਰਨ ਵਾਲਿਆਂ ਉਤੇ ਲਾਠੀਚਾਰਜ ਕੀਤੇ ਤੇ ਗੋਲੀਆਂ ਚਲਾਈਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਰਾਹ ਰੋਕਣ ਲਈ ਸੜਕਾਂ ਪੁੱਟੀਆਂ ਗਈਆਂ । ਹੁਣ ਵੀ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਸ਼ੰਭੂ ਬਾਰਡਰ ਉਤੇ ਰੋਕਿਆ ਹੋਇਆ ਹੈ, ਜਿਸ ਕਾਰਨ ਵਪਾਰੀਆਂ ਨੂੰ ਵੀ ਭਾਰੀ ਨੁਕਸਾਨ ਹੋ ਰਿਹਾ ਹੈ। ਉਹ ਅੰਬਾਲਾ ਸ਼ਹਿਰ ਦੀ ਪੁਲਿਸ ਲਾਈਨ ਗਰਾਊਂਡ ਵਿਚ ਪਾਰਟੀ ਉਮੀਦਵਾਰ ਨਿਰਮਲ ਸਿੰਘ ਦੀ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਸਾਨਾਂ ਨੂੰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਸਹੂਲਤਾਂ ਦੇਣ ਦਾ ਵੀ ਵਾਅਦਾ ਕੀਤਾ। ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਕਾਂਗਰਸ ਨੇ ਹੁਣ ਤੱਕ ਜੋ ਸੱਤ ਗਾਰੰਟੀਆਂ ਦਿੱਤੀਆਂ ਹਨ, ਉਨ੍ਹਾਂ ਨੂੰ ਹਰ ਹਾਲ ਵਿਚ ਪੂਰਾ ਕੀਤਾ ਜਾਵੇਗਾ। ਭਾਜਪਾ ਨੇ ਕਾਂਗਰਸ ਦੇ ਚੋਣ ਮਨੋਰਥ ਪੱਤਰ ਦੀ ਨਕਲ ਕੀਤੀ ਹੈ ।

Advertisement
Advertisement
Advertisement
Advertisement
Scroll to Top