Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 7:21 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਆਪ (AAP)
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਬਟਰਿਆਣਾ ਵਿਖੇ ਖੇਡ ਪਾਰਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਬਟਰਿਆਣਾ ਵਿਖੇ ਖੇਡ ਪਾਰਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਬਟਰਿਆਣਾ ਵਿਖੇ ਖੇਡ ਪਾਰਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ
30 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਪਾਰਕ ਵਿੱਚ 400 ਮੀਟਰ ਟਰੈਕ ਦੀ ਵੀ ਹੋਵੇਗੀ ਸੁਵਿਧਾ
ਭਵਾਨੀਗੜ੍ਹ, 24 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਦਿੱਤੇ ਸੱਦੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡਾਂ ਵਿੱਚ ਖੇਡ ਪਾਰਕਾਂ ਦੇ ਨਿਰਮਾਣ ਲਈ ਪਹਿਲ ਕਦਮੀ ਨੂੰ ਹੋਰ ਤੇਜ਼ ਕਰ ਦਿੱਤਾ ਹੈ । ਪਿੰਡ ਬਟਰਿਆਣਾ ਵਿਖੇ ਲਗਭਗ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਅਜਿਹੇ ਹੀ ਇੱਕ ਖੇਡ ਪਾਰਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਦੇ ਹੋਏ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪਿੰਡਾਂ ਵਿੱਚ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਖੇਡਾਂ ਨਾਲ ਜੋੜਨ ਲਈ ਅਸੀਂ ਨਿਰੰਤਰ ਜਮੀਨੀ ਪੱਧਰ ਤੇ ਉਪਰਾਲੇ ਕਰ ਰਹੇ ਹਾਂ ਅਤੇ ਪਿੰਡਾਂ ਵਿੱਚੋਂ ਫੀਡਬੈਕ ਲੈਂਦੇ ਹੋਏ ਲੜੀਵਾਰ ਢੰਗ ਨਾਲ ਅਜਿਹੇ ਪਿੰਡਾਂ ਦੀ ਚੋਣ ਕਰ ਰਹੇ ਹਾਂ ਜਿੱਥੇ ਕਿ ਖੇਡ ਪਾਰਕਾਂ ਦਾ ਨਿਰਮਾਣ ਕਰਵਾ ਕੇ ਭਵਿੱਖ ਵਿੱਚ ਪਿੰਡਾਂ ਚੋਂ ਖੇਡ ਹੀਰਿਆਂ ਦੀ ਤਲਾਸ਼ ਕੀਤੀ ਜਾ ਸਕੇ ਅਤੇ ਉਹਨਾਂ ਨੂੰ ਮਿਆਰੀ ਖੇਡ ਮੰਚ ਮੁਹਈਆ ਕਰਵਾਇਆ ਜਾ ਸਕੇ। ਉਹਨਾਂ ਕਿਹਾ ਕਿ ਸਾਡੇ ਬੱਚਿਆਂ, ਨੌਜਵਾਨਾਂ ਸਮੇਤ ਹਰ ਉਮਰ ਵਰਗ ਦੇ ਲੋਕਾਂ ਵਿੱਚ ਖੇਡਾਂ ਪ੍ਰਤੀ ਬਹੁਤ ਦਿਲਚਸਪੀ ਪੈਦਾ ਹੋ ਚੁੱਕੀ ਹੈ ਅਤੇ ਇਸੇ ਦਿਲਚਸਪੀ ਨੂੰ ਹੋਰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿੱਚ ਖੇਡ ਪਾਰਕ ਬਣਵਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਇਸ ਪਾਰਕ ਵਿੱਚ 400 ਮੀਟਰ ਟਰੈਕ ਵੀ ਤਿਆਰ ਕੀਤਾ ਜਾਵੇਗਾ ਜਿਸ ਦਾ ਆਲੇ ਦੁਆਲੇ ਦੇ ਪਿੰਡਾਂ ਵਿੱਚ ਵੱਸਦੇ ਖੇਡ ਪ੍ਰੇਮੀਆਂ ਨੂੰ ਵੀ ਫਾਇਦਾ ਹੋਵੇਗਾ। ਉਹਨਾਂ ਦੱਸਿਆ ਕਿ ਇਹ ਪਾਰਕ, ਮਨਰੇਗਾ ਸਕੀਮ ਦੀ ਕਨਵਰਜੇਂਸ ਨਾਲ ਤਿਆਰ ਹੋਵੇਗਾ ਅਤੇ ਹਰਿਆਲੀ ਭਰਪੂਰ ਚੋਗਿਰਦਾ ਸਿਰਜਿਆ ਜਾਵੇਗਾ ਤਾਂ ਜੋ ਲੋਕ ਇਸ ਰਾਹੀਂ ਕੁਦਰਤ ਦਾ ਆਨੰਦ ਮਾਣ ਸਕਣ । ਇਸ ਮੌਕੇ ਉਹਨਾਂ ਨਾਲ ਪੰਚਾਇਤੀ ਰਾਜ ਵਿਭਾਗ ਦੇ ਐਸਡੀਓ ਦਵਿੰਦਰ ਸਿੰਘ ਵੀ ਮੌਜੂਦ ਸਨ ।

Scroll to Top