Breaking News ਏਅਰ ਇੰਡੀਆ ਦੇ ਯਾਤਰੀ ਕੀਤੀ ਰਾਸ਼ਟਰੀ ਰਾਜਧਾਨੀ ਤੋਂ ਨਿਊਯਾਰਕ ਜਾਣ ਵਾਲੇ ਜਹਾਜ਼ `ਚ ਪਰੋਸੇ ਗਏ `ਆਮਲੇਟ` `ਚ ਕਾਕਰੋਚ ਮਿਲਣ ਦੀ ਸ਼ਿਕਾਇਤਮੰੁਬਈ ਪੁਲਸ ਕੀਤੀ ਕੇਂਦਰੀ ਏਜੰਸੀਆਂ ਤੋਂ ਅੱਤਵਾਦੀ ਹਮਲੇ ਦੀ ਧਮਕੀ ਮਿਲਣ ਤੋੋਂ ਬਾਅਦ ਪੂਰੇ ਸ਼ਹਿਰ ਵਿਚ ਸੁਰੱਖਿਆ ਸਖ਼ਤ ਮੁੰਬਈ : ਮੁੰਬਈ ਪੁਲਸ ਨੂੰ ਕੇਂਦਰੀ ਏਜੰਸੀਆਂ ਤੋਂ ਅੱਤਵਾਦੀ ਹਮਲੇ ਦੀ ਧਮਕੀ ਮਿਲਣ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸ਼ਹਿਰ ਦੇ ਸਿੱਧੀਵਿਨਾਇਕ ਮੰਦਰ ਸਮੇਤ ਧਾਰਮਿਕ ਸਥਾਨਾਂ ਅਤੇ ਹੋਰ ਭੀੜ-ਭੜੱਕੇ ਵਾਲੇ ਸਥਾਨਾਂ ‘ਤੇ ਸੁਰੱਖਿਆ ਦੇ ਪ੍ਰਬੰਧ ਸਖ਼ਤ ਕੀਤੇ ਗਏ ਹਨ। ਮੰਦਰ ਦੇ ਟਰੱਸਟੀ ਰਾਜਾ ਰਾਮ ਦੇਸ਼ਮੁਖ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਪੁਲਸ ਤੋਂ ਹਦਾਇਤਾਂ ਮਿਲੀਆਂ ਸਨ।ਜਿ਼ਕਰਯੋਗ ਹੈ ਕਿ ਬੀਤੇ ਦਿਨੀਂ ਇਕ ਮੌਕ ਡਰਿੱਲ ਵੀ ਕਰਵਾਈ ਗਈ ਸੀ। ਮੁੰਬਈ ਪੁਲਸ ਸੂਤਰਾਂ ਨੇ ਦੱਸਿਆ ਕਿ ਸ਼ਹਿਰ ਦੇ ਸਾਰੇ ਮੰਦਰਾਂ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਸੂਚਨਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੰਬਈ ਪੁਲਸ ਦੇ ਹਵਾਲੇ ਨਾਲ ਕਿਹਾ ਕਿ ਸਾਰੇ ਮੰਦਰਾਂ ਨੂੰ ਅਲਰਟ ਰਹਿਣ ਅਤੇ ਕਿਸੇ ਵੀ ਅਸਾਧਾਰਨ ਗਤੀਵਿਧੀ ਦੀ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਏ. ਐਨ. ਆਈ. ਦੀ ਰਿਪੋਰਟ ਦੇ ਅਨੁਸਾਰ ਅਧਿਕਾਰੀਆਂ ਨੇ ਕਿਹਾ ਕਿ ਮੁੰਬਈ ਪੁਲਿਸ ਨੇ ਸ਼ੁੱਕਰਵਾਰ ਨੂੰ ਆਪਣੀ ਸੁਰੱਖਿਆ ਤਿਆਰੀਆਂ ਦੀ ਜਾਂਚ ਕਰਨ ਲਈ ਸ਼ਹਿਰ ਅਤੇ ਇਸਦੇ ਉਪਨਗਰਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਸੁਰੱਖਿਆ ਮੌਕ ਡਰਿੱਲ ਆਯੋਜਿਤ ਕੀਤੇ। ਜਿਨ੍ਹਾਂ ਖੇਤਰਾਂ ਵਿੱਚ ਮੌਕ ਡਰਿੱਲ ਕਰਵਾਈ ਗਈ, ਉਨ੍ਹਾਂ ਵਿੱਚ ਭਾਊਚਾ ਢੱਕਾ ਅਤੇ ਬਰਕਤ ਅਲੀ ਰੋਡ, ਜ਼ਵੇਰੀ ਬਾਜ਼ਾਰ ਖੇਤਰ ਸ਼ਾਮਲ ਹਨ। ਪੁਲਿਸ ਨੇ ਦੱਸਿਆ ਕਿ ਅੱਜ ਸ਼ਾਮ 5 ਤੋਂ 8 ਵਜੇ ਦੇ ਵਿਚਕਾਰ ਜੁਹੂ ਦੇ ਇਸਕੋਨ ਮੰਦਿਰ ਵਿੱਚ ਇਸੇ ਤਰ੍ਹਾਂ ਦੀ ਇੱਕ ਹੋਰ ਮੌਕ ਡਰਿੱਲ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੁਲਸ ਫੋਰਸ ਦੀ ਸੁਰੱਖਿਆ ਤਿਆਰੀਆਂ, ਜਵਾਬ ਦੇਣ ਵਿੱਚ ਲੱਗੇ ਸਮੇਂ ਆਦਿ ਪਹਿਲੂਆਂ ਦੀ ਜਾਂਚ ਕੀਤੀ ਗਈ ।ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਕੇ ਫੋਰਟਿਸ ਹਸਪਤਾਲ ਮੋਹਾਲੀ ਬੁਲੇਟਿਨ ਜਾਰੀਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਲੜਕੀ ਦੇ ਪਰਿਵਾਰ ਵਲੋਂ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਦਾ ਕੀਤਾ ਕਤਲਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੂੜਾ ਡੰਪ ਦੀ ਚਾਰਦੀਵਾਰੀਪਰਾਲੀ ਸਾੜਨ ਤੇ ਪੰਜਾਬ ਸਰਕਾਰ ਨੇ 28 ਕਿਸਾਨਾਂ ਖਿ਼ਲਾਫ਼ ਰੈੱਡ ਐਂਟਰੀਆਂ ਦੇ ਨਾਲ ਨਾਲ ਪੰਜ ਖਿਲਾਫ਼ ਕੇਸ ਦਰਜ ਕਰਦਿਆਂ ਕਿਸਾਨਾਂ ਨੂੰ ਕੀਤਾ 1 ਲੱਖ 5 ਹਜ਼ਾਰ ਰੁਪਏ ਦਾ ਜੁਰਮਾਨਾਅੱਜ ਦਿੱਲੀ ਵਿਧਾਨ ਸਭਾ ਨੂੰ ਸੰਬੋਧਨ ਕਰਨਗੇ ਅਰਵਿੰਦ ਕੇਜਰੀਵਾਲ

ਪ੍ਰਾਇਮਰੀ ਅਧਿਆਪਕਾਂ ਦੀ ਟ੍ਰੇਨਿੰਗ ਸਬੰਧੀ ਹਰਜੋਤ ਸਿੰਘ ਬੈਂਸ ਵੱਲੋਂ ਫਿਨਲੈਂਡ ਦੇ ਸਫੀਰ ਨਾਲ ਸਮਝੌਤਾ

ਦੁਆਰਾ: Punjab Bani ਪ੍ਰਕਾਸ਼ਿਤ :Saturday, 28 September, 2024, 12:35 PM

ਪ੍ਰਾਇਮਰੀ ਅਧਿਆਪਕਾਂ ਦੀ ਟ੍ਰੇਨਿੰਗ ਸਬੰਧੀ ਹਰਜੋਤ ਸਿੰਘ ਬੈਂਸ ਵੱਲੋਂ ਫਿਨਲੈਂਡ ਦੇ ਸਫੀਰ ਨਾਲ ਸਮਝੌਤਾ
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਵੀ ਮੌਕੇ ਤੇ ਰਹੇ ਮੌਜੂਦ
ਨਵੀਂ ਦਿੱਲੀ/ਚੰਡੀਗੜ੍ਹ, : ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਦਵਾਉਣ ਦੇ ਮਕਸਦ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਫਿਨਲੈਂਡ ਦੇ ਸਫੀਰ ਕਿਮੋ ਲਾਹਾਦੇਵੀਰੱਤਾ ਨਾਲ ਐਮ.ਓ.ਯੂ. ਕੀਤਾ ਗਿਆ। ਇਸ ਮੌਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਵੀ ਹਾਜਰ ਸਨ। ਇਸ ਮੌਕੇ ਬੋਲਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਅੱਜ ਸਾਡਾ ਸਿੱਖਿਆ ਸਬੰਧੀ ਸਮਝੌਤਾ ਫਿਨਲੈਂਡ ਨਾਲ ਨੇਪਰੇ ਚੜ੍ਹਿਆ ਹੈ ਜਿਸ ਨਾਲ ਸਾਡੇ ਰਾਜ ਦਾ ਪ੍ਰਾਇਮਰੀ ਸਿੱਖਿਆ ਢਾਂਚਾ ਮਜਬੂਤ ਹੋਵੇਗਾ। ਉਸਦੇ ਨਾਲ ਹੀ ਦੋਵੇਂ ਦੇਸ਼ਾਂ ਵਿਚਕਾਰ ਸੱਭਿਆਚਾਰ ਸਾਂਝ ਵੀ ਵਧੇਗੀ।ਇਥੇ ਇਹ ਦੱਸਣਾ ਯੋਗ ਹੋਵੇਗਾ ਕਿ ਦਿੱਲੀ ਤੋਂ ਬਾਅਦ ਪੰਜਾਬ ਦੇਸ਼ ਦਾ ਦੂਸਰਾ ਸੂਬਾ ਬਣ ਗਿਆ ਹੈ ਜਿਸ ਨੇ ਪ੍ਰਾਇਮਰੀ ਅਧਿਆਪਕਾਂ ਨੂੰ ਫਿਨਲੈਂਡ ਤੋਂ ਟ੍ਰੇਨਿੰਗ ਦੁਆਉਣ ਲਈ ਇਹ ਸਮਝੋਤਾ ਕੀਤਾ ਹੈ। ਇਸ ਸਮਝੌਤੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਫਿਨਲੈਂਡ ਪੂਰੀ ਦੁਨੀਆ ਵਿੱਚ ਪ੍ਰਾਇਮਰੀ ਸਿੱਖਿਆ ਦੇ ਖੇਤਰ ਵਿੱਚ ਮੌਹਰੀ ਦੇਸ਼ ਹੈ ਜਿੱਥੇ ਬੱਚਿਆਂ ਨੂੰ ਮੁੱਢਲੀ ਸਿੱਖਿਆ ਦੇਣ ਲਈ ਨਾਟਕ, ਪੜਚੋਲ ਅਤੇ ਰੋਜਾਨਾ ਦੀ ਦਿਨਚਰਿਆ ਦੀ ਵਰਤੋਂ ਕੀਤੀ ਜਾਂਦੀ ਹੈ। ਫਿਨਲੈਂਡ ਦਾ ਸਿੱਖਿਆ ਸਿਸਟਮ ਬੱਚੇ ਦੇ ਮੁੱਢਲੇ ਸਮੇਂ ਵਿੱਚ ਹੀ ਉਸਨੂੰ ਸਿੱਖਿਆ ਅਤੇ ਸੰਭਾਲ ’ਤੇ ਜੋਰ ਦਿੰਦਾ ਹੈ ਤਾਂ ਜੋ ਸਾਰੀ ਉਮਰ ਬੱਚੇ ਵਿੱਚ ਸਿੱਖਣ ਅਤੇ ਸਮਝਣ ਦੇ ਗੁਣ ਵਧਦੇ ਜਾਣ। ਉਹਨਾਂ ਦੱਸਿਆ ਕਿ ਫਿਨਲੈਂਡ ਦੀਆਂ ਪੰਜ ਯੂਨੀਵਰਸਿਟੀਆਂ ਵੱਲੋਂ ਇਹ ਸਿਖਲਾਈ ਦੇਣ ਲਈ ਦਿਲਚਸਪੀ ਦਿਖਾਈ ਗਈ ਸੀ, ਜਿਹਨਾਂ ਵਿਚੋਂ ਯੂਨੀਵਰਸਿਟੀ ਆਫ ਤੁਰਕੂ ਨੂੰ ਚੁਣਿਆ ਗਿਆ ਹੈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 202 ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਦੀਆਂ ਦੋ ਸੰਸਥਾਵਾਂ- ਪ੍ਰਿੰਸੀਪਲ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸਿੰਗਾਪੁਰ ਇੰਟਰਨੈਸ਼ਨਲ ਵਿੱਚ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਵਿੱਚ ਆਪਣੀ ਸਿਖਲਾਈ ਦਿਵਾਈ ਜਾ ਚੁੱਕੀ ਹੈ। ਇਸ ਤੋਂ ਇਲਾਵਾ 102 ਹੈੱਡ ਮਾਸਟਰਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਵਿਖੇ ਲੀਡਰਸ਼ਿਪ, ਸਕੂਲ ਪ੍ਰਬੰਧਨ, ਸਬੰਧੀ ਟ੍ਰੇਨਿੰਗ ਦੁਆਈ ਜਾ ਰਹੀ ਹੈ। ਫਿਨਲੈਂਡ ਵਿਖੇ ਟ੍ਰੇਨਿੰਗ ਹਾਂਸਲ ਕਰਨ ਦੇ ਇਛੁੱਕ ਅਧਿਆਪਕ ਮਿਤੀ 27 ਸਤੰਬਰ 2024 ਸ਼ਾਮ ਤੱਕ ਵੈਬਸਾਈਟ ਤੇ ਅਪਲਾਈ ਕਰ ਸਕਦੇ ਹਨ।



Scroll to Top