Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:45 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਲਈ ਤਿਆਰੀਆਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਲਈ ਤਿਆਰੀਆਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਲਈ ਤਿਆਰੀਆਂ ਦਾ ਜਾਇਜ਼ਾ
-ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ‘ਚ ਝੋਨੇ ਦੀ ਖਰੀਦ ਦੇ ਪੁਖ਼ਤਾ ਹੋਣਗੇ ਪ੍ਰਬੰਧ : ਡਾ. ਪ੍ਰੀਤੀ ਯਾਦਵ
-‘ਕਿਸਾਨ ਮੰਡੀਆਂ ‘ਚ ਸੁੱਕਾ ਝੋਨਾ ਹੀ ਲਿਆਉਣ ਤੇ ਪਰਾਲੀ ਨੂੰ ਅੱਗ ਵੀ ਨਾ ਲਗਾਉਣ’
ਪਟਿਆਲਾ, 27 ਸਤੰਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਪਟਿਆਲਾ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਝੋਨੇ ਦੀ ਖਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕੋਈ ਦਿੱਕਤ ਨਾ ਆਵੇ। ਉਨ੍ਹਾਂ ਨੇ ਇਸ ਮੌਕੇ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਕੀਤੀ।
ਪਟਿਆਲਾ ਮੰਡੀ ਵਿਖੇ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿਣਸ ਮੰਡੀਆਂ ਵਿੱਚ ਸੁਕਾ ਕੇ ਹੀ ਨਮੀ ਦੇ ਤੈਅ ਮਾਪਦੰਡਾਂ ਮੁਤਾਬਕ ਹੀ ਲੈਕੇ ਆਉਣ ਤਾਂ ਕਿ ਉਨ੍ਹਾਂ ਨੂੰ ਵਾਪਸ ਨਾ ਜਾਣਾ ਪਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮੰਤਰੀ ਦੇ ਆਦੇਸ਼ਾਂ ਮੁਤਾਬਕ ਕਿਸਾਨਾਂ ਦੀ ਸਹੂਲਤ ਲਈ ਮੋਨੀਟਰਿੰਗ ਤੇ ਕਲਸਟਰ ਅਫ਼ਸਰ ਵੀ ਤਾਇਨਾਤ ਕੀਤੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਫ਼ਸਲ ਕੱਟਣ ਉਪਰੰਤ ਪਰਾਲ ਤੇ ਹੋਰ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਤਾਂ ਕਿ ਅਸੀਂ ਆਪਣਾ ਵਾਤਾਵਰਣ ਸ਼ੁੱਧ ਰੱਖ ਸਕੀਏ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਮੰਡੀਆਂ ‘ਚ ਸਫ਼ਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਬਾਥਰੂਮਾਂ ਦੀ ਸਫ਼ਾਈ, ਲਾਈਟਾਂ, ਪੱਖੇ, ਤਰਪਾਲਾਂ ਤੇ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ ਤਾਂ ਕਿ ਆਪਣੀ ਜਿਣਸ ਵੇਚਣ ਲਈ ਮੰਡੀਆਂ ਵਿਖੇ ਲੈਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਮੰਡੀਆਂ ਵਿੱਚ ਕੰਮ ਕਰਦੀ ਲੇਬਰ ਨੂੰ ਵੀ ਕੋਈ ਦਿੱਕਤ ਨਾ ਆਵੇ।
ਡਾ. ਪ੍ਰੀਤੀ ਯਾਦਵ ਨੇ ਕੁਦਰਤ ਦੀ ਮਿਹਰਬਾਨੀ ਸਦਕਾ ਜ਼ਿਲ੍ਹੇ ਵਿੱਚ ਝੋਨੇ ਦੀ ਫ਼ਸਲ ਬੰਪਰ ਹੋਵੇਗੀ ਅਤੇ ਪੂਰੇ ਸੀਜ਼ਨ ਦੌਰਾਨ 14.04 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ, ਜਿਸ ਲਈ ਬਾਰਦਾਨਾ, ਟ੍ਰਾਂਸਪੋਰਟ, ਭੰਡਾਰਨ ਸਮੇਤ ਲੋੜੀਂਦੇ ਪ੍ਰਬੰਧ ਵੀ ਮੁਕੰਮਲ ਕੀਤੇ ਗਏ ਹਨ।
ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ, ਉਪ ਜ਼ਿਲ੍ਹਾ ਮੰਡੀ ਅਫ਼ਸਰ-ਕਮ-ਸਕੱਤਰ ਮਾਰਕੀਟ ਕਮੇਟੀ ਪ੍ਰਭਲੀਨ ਸਿੰਘ ਚੀਮਾ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਸਤਵਿੰਦਰ ਸਿੰਘ ਸੈਣੀ, ਦਰਬਾਰਾ ਸਿੰਘ ਜਾਹਲਾਂ, ਪ੍ਰਗਟ ਸਿਘ ਜਾਹਲਾਂ, ਨਰੇਸ਼ ਮਿੱਤਲ, ਖਰਦੁਮਨ ਰਾਏ, ਤੀਰਥ ਬਾਂਸਲ, ਰਤਨ ਗੋਇਲ ਸੁਰੇਸ਼ ਡਕਾਲਾ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top