Breaking News ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਰਿਵਾਰ ਦੀ ਹਾਜ਼ਰੀ ‘ਚ ਕਾਰਜਭਾਰ ਸੰਭਾਲਿਆਅੱਜ ਦਿੱਲੀ ਵਿਧਾਨ ਸਭਾ ਨੂੰ ਸੰਬੋਧਨ ਕਰਨਗੇ ਅਰਵਿੰਦ ਕੇਜਰੀਵਾਲਗ੍ਰਾਮ ਪੰਚਾਇਤ ਚੋਣਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਬੀ.ਡੀ.ਪੀ.ਓ ਦਫ਼ਤਰਾਂ ਵਿਖੇ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ 'ਤੇ ਉਪਲਬਧ : ਡਿਪਟੀ ਕਮਿਸ਼ਨਰਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ : ਅਨੁਰਾਗ ਵਰਮਾਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਸਦਕਾ ਕੀਰਤਪੁਰ ਸਾਹਿਬ ਦੇ ਸਿਹਤ ਕੇਂਦਰ ਦੀ ਇਮਾਰਤ ਦੀ ਉਸਾਰੀ ਸਬੰਧੀ ਕਾਰਜ ਆਰੰਭਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾਉਣ ਲਈ "ਉੱਨਤ ਕਿਸਾਨ" ਮੋਬਾਈਲ ਐਪ ਲਾਂਚਲਾਲਜੀਤ ਸਿੰਘ ਭੁੱਲਰ ਨੇ ਜੇਲ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਪੁਲਿਸ ਦੇ ਸਾਈਬਰ ਕਰਾਈਮ ਡਿਵੀਜ਼ਨ ਵੱਲੋਂ ਆਨਲਾਈਨ ਪਲੇਟਫਾਰਮਾਂ ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ

ਪਰਾਲੀ ਦੇ ਸੌਖੇ ਤੇ ਸਸਤੇ ਪ੍ਰਬੰਧਨ ਲਈ ਪਰਾਲੀ ਸੰਭਾਲ ਤੇ ਸਰਵਿਸ ਪ੍ਰੋਵਾਇਡਰ ਟਰੇਨਿੰਗ ਪ੍ਰੋਗਰਾਮ

ਦੁਆਰਾ: Punjab Bani ਪ੍ਰਕਾਸ਼ਿਤ :Friday, 27 September, 2024, 03:05 PM

ਪਰਾਲੀ ਦੇ ਸੌਖੇ ਤੇ ਸਸਤੇ ਪ੍ਰਬੰਧਨ ਲਈ ਪਰਾਲੀ ਸੰਭਾਲ ਤੇ ਸਰਵਿਸ ਪ੍ਰੋਵਾਇਡਰ ਟਰੇਨਿੰਗ ਪ੍ਰੋਗਰਾਮ
ਅੱਜ ਆਈ ਪੀ ਐਸ ਫਾਉਂਡੇਸ਼ਨ ਵੱਲੋਂ ਕੇ. ਕੇ ਬਿਰਲਾ ਮੈਮੇਰੀਅਲ ਸੋਸਾਇਟੀ ਅਤੇ ਚੰਬਲ ਫਰਟੀਲਾਈਜ਼ਰ ਐਂਡ ਕੈਮੀਕਲ ਲਿਮਟਿਡ ਦੇ ਸਹਿਯੋਗ ਨਾਲ ਪਿੰਡ ਅਗੇਤੀ ਜਿਲਾ ਪਟਿਆਲਾ ਵਿੱਚ ਪਰਾਲੀ ਸੰਭਾਲ ਤੇ ਸਰਵਿਸ ਪ੍ਰੋਵਾਇਡਰ ਟਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਸਰਵਿਸ ਪ੍ਰੋਵਾਇਡਰਾਂ ਨੇ ਭਾਗ ਲਿਆ। ਕਿਸਾਨਾਂ ਦੇ ਆਪੋ ਆਪਣੇ ਤਜਰਬੇ ਸਾਂਝੇ ਕਰਕੇ ਪਰਾਲੀ ਦੇ ਸਸਤੇ ਤੇ ਸੌਖੇ ਪ੍ਰਬੰਧ ਬਾਰੇ ਆਪਣੇ ਆਪਣੇ ਸੁਝਾਅ ਦਿੱਤੇ। ਜਿਨ੍ਹਾਂ ਵਿੱਚ ਜਸਦੇਵ ਸਿੰਘ ਚੇਅਰਮੈਨ, ਬਿਕਰਮਜੀਤ ਸਿੰਘ , ਨਾਇਬ ਸਿੰਘ ਨੰਬਰਦਾਰ, ਹਰਜੀਤ ਸਿੰਘ ਸਰਪੰਚ ਅਗੇਤਾ ਨੇ ਆਪਣੇ ਤਜਰਬੇ ਸਾਂਝੇ ਕੀਤੇ। ਅਮ੍ਰਿਤਪਾਲ ਸਿੰਘ ਨੇ ਮਿੱਟੀ ਦੀ ਗੁਣਵੱਤਾ ਵਧਾਉਣ ਲਈ ਕਿਸਾਨਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ । ਇਸ ਮੌਕੇ ਆਤਮਾ ਵਿਭਾਗ ਤੋਂ ਡਾ ਸੁਰਿੰਦਰ ਸ਼ਰਮਾਂ ਜੀ ਨੇ ਪਰਾਲੀ ਪ੍ਰਬੰਧਨ ਦੇ ਮਾਹਿਰ ਵਜੋਂ ਸਿਰਕਤ ਕੀਤੀ । ਡਾ ਸਾਹਿਬ ਨੇ ਪਰਾਲੀ ਪ੍ਰਬੰਧਨ ਦੇ ਵੱਖ ਵੱਖ ਤਰੀਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਤੇ ਚਰਚਾ ਕਰਕੇ ਉਹਨਾਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸੁਝਾਅ ਦਿੱਤੇ। ਇਸ ਮੌਕੇ ਹਰਦੀਪ ਸਿੰਘ ਜ਼ਿਲਾ ਕੁਆਰਡੀਨੇਟਰ ਨੇ ਪਟਿਆਲਾ ਅਤੇ ਸੰਗਰੂਰ ਜ਼ਿਲ੍ਹੇ ਵਿੱਚ ਚੱਲ ਰਹੇ ਭੂਮੀ ਪ੍ਰੋਜੈਕਟ ਬਾਰੇ ਜਾਣਕਾਰੀ ਸਾਂਝੀ ਕੀਤੀ। ਗੁਰਪ੍ਰੀਤ ਸਿੰਘ ਫੀਲਡ ਕੁਆਰਡੀਨੇਟਰ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ । ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ ਅਤੇ ਕਿਸਾਨਾਂ ਨੇ ਪਰਾਲੀ ਨੂੰ ਨਾ ਸਾੜਨ ਦਾ ਪ੍ਰਣ ਕੀਤਾ।



Scroll to Top