Breaking News ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹ

ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਵਜੋਂ ਅਹੁਦਾ ਸੰਭਾਲਿਆ

ਦੁਆਰਾ: Punjab Bani ਪ੍ਰਕਾਸ਼ਿਤ :Saturday, 28 September, 2024, 12:38 PM

ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, : ਜਲੰਧਰ ਪੱਛਮੀ ਤੋਂ ਨਵ-ਨਿਯੁਕਤ ਵਿਧਾਇਕ ਸ੍ਰੀ ਮਹਿੰਦਰ ਭਗਤ ਨੇ ਅੱਜ ਆਪਣੇ ਸਾਥੀ ਕੈਬਨਿਟ ਮੰਤਰੀਆਂ ਸ. ਗੁਰਮੀਤ ਸਿੰਘ ਖੁੱਡੀਆਂ, ਸ੍ਰੀ ਲਾਲ ਚੰਦ ਕਟਾਰੂਚੱਕ, ਡਾ: ਬਲਬੀਰ ਸਿੰਘ, ਸ੍ਰੀ ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਧ ਅਤੇ ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਸ. ਜਗਰੂਪ ਸਿੰਘ ਸੇਖਵਾਂ, ਪਾਰਟੀ ਦੇ ਵਿਧਾਇਕਾਂ, ਪਰਿਵਾਰਕ ਮੈਂਬਰਾਂ, ਸਰਕਾਰੀ ਅਧਿਕਾਰੀਆਂ ਅਤੇ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿੱਚ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ, ਅਤੇ ਬਾਗਬਾਨੀ ਬਾਰੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ। ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਇਸ ਮਾਣਮੱਤੇ ਮੌਕੇ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਅੱਗੇ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਆਪਣੇ ਵਿਆਪਕ ਤਜ਼ਰਬੇ ਅਤੇ ਜਨਤਕ ਸੇਵਾ ਲਈ ਜਨੂੰਨ ਦੇ ਨਾਲ ਮਹੱਤਵਪੂਰਨ ਯੋਗਦਾਨ ਪਾਉਣ ਦਾ ਵਾਅਦਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਪਹਿਲ ਦਿੰਦੇ ਹੋਏ ਮੀਡੀਆ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਭਾਰਤ ਦੀ ਆਜ਼ਾਦੀ ਲਈ ਲੜਨ ਵਾਲੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਦਾ ਸਨਮਾਨ ਕਰਨ ਦਾ ਵੀ ਪ੍ਰਣ ਕੀਤਾ। ਉਨ੍ਹਾਂ ਕਿਹਾ ਕਿ ਇੱਕ ਖੁਸ਼ਹਾਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਖੇਤੀ ਵਿਭਿੰਨਤਾ ਮਹੱਤਵਪੂਰਨ ਹੈ ਇਸ ਲਈ ਉਹ ਪੰਜਾਬ ਦੇ ਬਾਗਬਾਨੀ ਖੇਤਰ ਨੂੰ ਹੁਲਾਰਾ ਦੇ ਕੇ ਕਿਸਾਨਾਂ ਅਤੇ ਖੇਤੀਬਾੜੀ ਨਾਲ ਜੁੜੇ ਹੋਰਨਾਂ ਭਾਈਵਾਲਾਂ ਦੀ ਆਮਦਨ ਨੂੰ ਵਧਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।