Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:54 am

+91 90915 01313 , +91 90916 01313

punjabbanni@gmail.com
punjabbani@yahoo.com

ਪੰਚਾਇਤੀ ਚੋਣ ਅਮਲ ਨੂੰ ਨਿਰਪੱਖਤਾ, ਪਾਰਦਰਸ਼ਤਾ ਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਇਆ ਜਾਵੇਗਾ : ਡੀ.ਸੀ. ਤੇ ਐਸ.ਐਸ.ਪੀ.

ਪੰਚਾਇਤੀ ਚੋਣ ਅਮਲ ਨੂੰ ਨਿਰਪੱਖਤਾ, ਪਾਰਦਰਸ਼ਤਾ ਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਇਆ ਜਾਵੇਗਾ : ਡੀ.ਸੀ. ਤੇ ਐਸ.ਐਸ.ਪੀ.

ਗ੍ਰਾਮ ਪੰਚਾਇਤ ਚੋਣਾਂ-2024
ਪੰਚਾਇਤੀ ਚੋਣ ਅਮਲ ਨੂੰ ਨਿਰਪੱਖਤਾ, ਪਾਰਦਰਸ਼ਤਾ ਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਇਆ ਜਾਵੇਗਾ : ਡੀ.ਸੀ. ਤੇ ਐਸ.ਐਸ.ਪੀ.
– ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਨਾਲ ਬੈਠਕ ਮੌਕੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਸਖ਼ਤੀ ਨਾਲ ਕਰਨ ਦੀ ਹਦਾਇਤ
-ਕਿਹਾ, ਚੋਣ ਪ੍ਰਕ੍ਰਿਆ ਸੁਤੰਤਰ ਢੰਗ ਨਾਲ ਨੇਪਰੇ ਚੜ੍ਹਾਉਣ ‘ਚ ਕੋਈ ਅਣਗਹਿਲੀ ਨਾ ਵਰਤੀ ਜਾਵੇ
ਪਟਿਆਲਾ : 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਚੋਣ ਅਮਲ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨਤਾ ਨਾਲ ਨੇਪਰੇ ਚਾੜਨ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਅੱਜ ਐਸ.ਪੀ. ਮੁਹੰਮਦ ਸਰਫ਼ਰਾਜ ਆਲਮ ਤੇ ਏ.ਡੀ.ਸੀ. ਦਿਹਾਤੀ ਵਿਕਾਸ ਅਨੁਪ੍ਰਿਤਾ ਜੌਹਲ ਸਮੇਤ ਸਮੂਹ ਸਬ ਡਵੀਜਨਾਂ ਦੇ ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਨਾਲ ਇੱਕ ਅਹਿਮ ਬੈਠਕ ਕੀਤੀ। ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਕਿਹਾ ਕਿ ਚੋਣ ਅਮਲ ਨੂੰ ਨਿਰਪੱਖਤਾ, ਪਾਰਦਰਸ਼ਤਾ ਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਇਆ ਜਾਵੇਗਾ । ਪੰਚਾਇਤੀ ਚੋਣਾਂ ਲਈ ਸੁਰੱਖਿਆ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜਾਬਤੇ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾਣੀ ਵੀ ਯਕੀਨੀ ਬਣਾਈ ਜਾਵੇ।
ਡਾ. ਪ੍ਰੀਤੀ ਯਾਦਵ ਅਤੇ ਡਾ. ਨਾਨਕ ਸਿੰਘ ਨੇ ਕਿਹਾ ਕਿ ਇਹ ਚੋਣਾਂ ਆਜ਼ਾਦਾਨਾ, ਨਿਰਪੱਖ ਤੇ ਪੂਰੀ ਪਾਰਦਸ਼ਤਾ ਨਾਲ ਕਰਵਾਉਣੀਆਂ ਯਕੀਨੀ ਬਨਾਉਣ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਸਖ਼ਤੀ ਨਾਲ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਲੋਕਾਂ ਦਾ ਚੋਣ ਪ੍ਰਕ੍ਰਿਆ ਤੇ ਲੋਕਤੰਤਰ ‘ਚ ਵਿਸ਼ਵਾਸ਼ ਬਹਾਲ ਰਹੇ ਇਸ ਲਈ ਸਮੂਹ ਅਧਿਕਾਰੀ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣੀ ਯਕੀਨੀ ਬਣਾਉਣ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਸ਼ਿਕਾਇਤ ਮਿਲਣ ‘ਤੇ ਸ਼ਿਕਾਇਤ ਤੁਰੰਤ ਕਾਰਵਾਈ ਕਰਕੇ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਨੇ ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਨੂੰ ਆਪਸੀ ਤਾਲਮੇਲ ਨਾਲ ਆਪਣੀ ਜਿੰਮੇਵਾਰੀ ਨਿਭਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ । ਉਨ੍ਹਾਂ ਕਿਹਾ ਕਿ ਚੋਣ ਅਮਲ ਨਿਰਵਿਘਨਤਾ ਸਹਿਤ ਨੇਪਰੇ ਚੜ੍ਹਾਉਣ ਲਈ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਉਣ ਸਮੇਤ ਵੋਟਾਂ ਪੁਆਉਣ ਦੇ ਪ੍ਰਬੰਧ ਮੁਕੰਮਲ ਹਨ ।

Advertisement
Advertisement
Advertisement
Advertisement
Scroll to Top