Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:57 am

+91 90915 01313 , +91 90916 01313

punjabbanni@gmail.com
punjabbani@yahoo.com

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਧਾਰਕਾਂ ਨੂੰ ਅਸਲਾ ਜਮ੍ਹਾਂ ਕਰਵਾਉਣ ਦੇ ਆਦੇਸ਼

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਧਾਰਕਾਂ ਨੂੰ ਅਸਲਾ ਜਮ੍ਹਾਂ ਕਰਵਾਉਣ ਦੇ ਆਦੇਸ਼

‘ਗ੍ਰਾਮ ਪੰਚਾਇਤ ਚੋਣਾਂ-2024’
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਧਾਰਕਾਂ ਨੂੰ ਅਸਲਾ ਜਮ੍ਹਾਂ ਕਰਵਾਉਣ ਦੇ ਆਦੇਸ਼
-ਪਟਿਆਲਾ ਜ਼ਿਲ੍ਹੇ ਦੇ ਸਾਰੇ ਅਸਲਾ ਧਾਰਕ 29 ਸਤੰਬਰ 2024 ਤੱਕ ਆਪਣਾ ਅਸਲਾ ਲਾਜਮੀ ਜਮ੍ਹਾ ਕਰਵਾਉਣ-ਇਸ਼ਾ ਸਿੰਗਲ
-ਚੋਣ ਜਾਬਤੇ ਦੌਰਾਨ ਆਪਣਾ ਅਸਲਾ ਨਾਲ ਲੈਕੇ ਨਹੀਂ ਘੁੰਮਣਗੇ ਲਾਇਸੰਸੀ ਅਸਲਾ ਧਾਰਕ
ਪਟਿਆਲਾ : 15 ਅਕਤੂਬਰ ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤ ਚੋਣਾਂ ਦੇ ਸਬੰਧੀਂ ਰਾਜ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਅਮਨ ਕਾਨੂੰਨ ਕਾਇਮ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਪਟਿਆਲਾ ਜ਼ਿਲ੍ਹੇ ਦੇ ਸਮੂਹ ਅਸਲਾ ਧਾਰਕਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਆਪਣਾ ਲਾਇਸੈਂਸੀ ਅਸਲਾ 29 ਸਤੰਬਰ 2024 ਤੱਕ ਹਰ ਹਾਲਤ ਵਿੱਚ ਸਬੰਧਤ ਥਾਣਿਆਂ ਜਾਂ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ 18 ਅਕਤੂਬਰ 2024 ਤੱਕ ਲਾਗੂ ਹੋਣ ਵਾਲੇ ਇੱਕ ਤਰਫ਼ਾ ਹੁਕਮ ਜਾਰੀ ਕਰਦਿਆਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਸਮੂਹ ਅਸਲਾ ਧਾਰਕ ਗ੍ਰਾਮ ਪੰਚਾਇਤ ਚੋਣ ਅਮਲ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਇਹ ਹੁਕਮ ਜਾਰੀ ਕੀਤੇ ਹਨ।
ਇਸੇ ਤਰ੍ਹਾਂ ਦੂਜੇ ਹੁਕਮਾਂ ਵਿੱਚ ਏ.ਡੀ.ਸੀ. ਨੇ ਚੋਣ ਪ੍ਰਕ੍ਰਿਆ ਨੂੰ ਸ਼ਾਤੀ ਪੂਰਵਕ ਕਰਵਾਉਣ ਲਈ ਪਟਿਆਲਾ ਜ਼ਿਲ੍ਹੇ ਦੇ ਲਾਇਸੰਸੀ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਚੋਣ ਜਾਬਤੇ ਦੌਰਾਨ ਨਾਲ ਲੈਕੇ ਘੁੰਮਣ ‘ਤੇ ਪਾਬੰਦੀ ਵੀ ਲਗਾਈ ਹੈ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਬੀ.ਐਨ.ਐਸ. ਸੈਕਸ਼ਨ 223 ਆਫ਼ ਭਾਰਤੀ ਨਿਆਂਇ ਸੰਹਿਤਾ 2023 ਅਤੇ ਹੋਰ ਸਬੰਧਤ ਕਾਨੂੰਨਾਂ ਦੇ ਤਹਿਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਅਸਲੇ ਸਮੇਤ ਸਕਿਉਰਿਟੀ ਗਾਰਡ ਦੀ ਨੌਕਰੀ ਕਰਨ ਵਾਲੇ ਵਿਅਕਤੀ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਤੋਂ ਛੂਟ ਇਸ ਸ਼ਰਤ ‘ਤੇ ਮਿਲੇਗੀ ਕਿ ਉਹ ਆਪਣੇ ਇੰਸਟੀਚਿਊਟ, ਅਦਾਰੇ ਜਾਂ ਮਾਲਕ ਤੋਂ ਤਸਦੀਕਸ਼ੁਦਾ ਸਰਟੀਫਿਕੇਟ, ਲੈਟਰ ਹੈਡ ‘ਤੇ ਨੇੜਲੇ ਥਾਣੇ ਵਿੱਚ ਜਮ੍ਹਾਂ ਕਰਵਾਉਣਗੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ ‘ਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਣਗੇ।

Advertisement
Advertisement
Advertisement
Advertisement
Scroll to Top