Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:44 am

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖਿਆ ਦੇ ਖੇਤਰ ’ਚ ਦਰਪੇਸ਼ ਚੁਣੌਤੀਆਂ ਸਬੰਧੀ ਉਚ ਪੱਧਰੀ ਬੈਠਕ

ਸਿੱਖਿਆ ਦੇ ਖੇਤਰ ’ਚ ਦਰਪੇਸ਼ ਚੁਣੌਤੀਆਂ ਸਬੰਧੀ ਉਚ ਪੱਧਰੀ ਬੈਠਕ

ਸਿੱਖਿਆ ਦੇ ਖੇਤਰ ’ਚ ਦਰਪੇਸ਼ ਚੁਣੌਤੀਆਂ ਸਬੰਧੀ ਉਚ ਪੱਧਰੀ ਬੈਠਕ
ਸ਼ੋ੍ਰਮਣੀ ਕਮੇਟੀ ਅਕਾਦਮਿਕ ਅਦਾਰਿਆਂ ਅੰਦਰ ਖੋਜ ਦੇ ਖੇਤਰ ਲਈ ਖੋਲ੍ਹੇਗੀ ਰਾਹ : ਪ੍ਰੋ. ਬਡੂੰਗਰ
ਬਹਾਦਰਗੜ੍ਹ/ਪਟਿਆਲਾ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਆਫ ਐਜੂਕੇਸਨ ਵਿਖੇ ਅਕਾਦਮਿਕ ਗੁਣਵੱਤਾ ਅਤੇ ਸਮਕਾਲੀ ਦੌਰ ਦੀਆਂ ਚੁਣੌਤੀਆਂ ਦੇ ਸੰਦਰਭ ਵਿੱਚ ਉੱਚ ਵਿਦਿਅਕ ਅਦਾਰਿਆਂ ਦੀ ਅਜੋਕੇ ਸਥਿਤੀ ਨੂੰ ਵਿਚਾਰਨ ਹਿਤ ਉੱਚ ਪੱਧਰੀ ਬੈਠਕ ਕੀਤੀ ਗਈ। ਬੈਠਕ ਦੀ ਪ੍ਰਧਾਨਗੀ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੀਤੀ ਇਸ ਦੌਰਾਨ ਸਿੱਖਿਆ ਸਕੱਤਰ ਸੁਖਮਿੰਦਰ ਸਿੰਘ ਸਮੇਤ ਅਕਾਦਮਿਕ ਅਦਾਰਿਆਂ ਦੇ ਪਿ੍ਰੰਸੀਪਲ ਸਾਹਿਬਾਨ ਵੀ ਮੌਜੂਦ ਸਨ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਵਿਚਾਰਾਂ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਸਿੱਖਿਆ ਦੇ ਖੇਤਰ ਵਿਚ ਮੀਲ ਪੱਥਰ ਸਾਬਤ ਕੀਤੇ ਜਾ ਰਹੇ ਹਨ ਅਤੇ ਦਰਪੇਸ਼ ਚੁਣੌਤੀਆਂ ਦੇ ਸੰਦਰਭ ’ਚ ਸੰਵਾਦ ਤੇ ਸੈਮੀਨਾਰਾਂ ਰਾਹੀਂ ਇਸ ਗੱਲ ’ਤੇ ਜੋਰ ਦਿੱਤਾ ਜਾ ਰਿਹਾ ਹੈ ਕਿ ਦਰਪੇਸ਼ ਚੁਣੌਤੀਆਂ ਦਾ ਸਾਰਥਕ ਹੱਲ ਕੀ ਹੋਵੇ। ਉਨ੍ਹਾਂ ਕਿਹਾ ਕਿ ਸੋ੍ਰਮਣੀ ਕਮੇਟੀ ਆਪਣੇ ਅਕਾਦਮਿਕ ਅਦਾਰਿਆਂ ਅੰਦਰ ਖੋਜ ਦੇ ਖੇਤਰ ਲਈ ਨਵੇਂ ਰਾਹ ਖੋਲ੍ਹੇਗੀ ਇਸ ਲਈ ਅਜਿਹੀਆਂ ਬੈਠਕਾਂ ਦਾ ਸਿਲਸਿਲਾ ਜਾਰੀ ਹੈ। ਇਸ ਦੌਰਾਨ ਸਿੱਖਿਆ ਸਕੱਤਰ ਸ. ਸੁਖਮਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟੋਰੇਟ ਆਫ ਐਜੂਕੇਸਨ ਵੱਲੋਂ ਸਮੇਂ-ਸਮੇਂ ਤੇ ਆਯੋਜਿਤ ਕੀਤੀਆਂ ਕਾਨਫਰੰਸਾਂ, ਸੈਮੀਨਾਰਾਂ ਅਤੇ ਵਰਕਸਾਪਾਂ ਦਾ ਮਕਸਦ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀਆਂ ਵਿਦਿਅਕ ਸੰਸਥਾਵਾਂ ਨੂੰ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਉੱਤਮਤਾ ਦੇ ਰਾਹ ਵੱਲ ਤੋਰਨਾ ਹੈ। ਇਸ ਬੈਠਕ ਦੌਰਾਨ ਸਿੱਖਿਆ ਸਕੱਤਰ ਨੇ ਦੱਸਿਆ ਕਿ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਕਰਵਾਏ ਗਏ ਰਾਸ਼ਟਰੀ ਪੱਧਰ ਦੀ ਕਾਨਫਰੰਸ ਦਾ ਵਿਸ਼ਾ ਉੱਚ ਸਿੱਖਿਆ ਦੇ ਖੇਤਰ ਦੀਆਂ ਸਮੱਸਿਆਵਾਂ ਅਤੇ ਚੁਣੌਤੀਆਂ ਤੇ ਕੇਂਦਰਿਤ ਸੀ ਅਤੇ ਇਸ ਦੌਰਾਨ ਖੋਜ ਪੱਤਰਾਂ ਨੂੰ ਕਿਤਾਬੀ ਰੂਪ ਵਿੱਚ ਪ੍ਰਕਾਸ਼ਤ ਕਰਨ ਦਾ ਫੈਸਲਾ ਵੀ ਕੀਤਾ ਗਿਆ ਹੈ। ਇਸ ਮੌਕੇ ਡਾ. ਧਰਮਿੰਦਰ ਸਿੰਘ ਉਭਾ, ਡਾ. ਕਸਮੀਰ ਸਿੰਘ, ਡਾ. ਜਸਬੀਰ ਸਿੰਘ, ਡਾ. ਪਰਮਵੀਰ ਸਿੰਘ ਅਤੇ ਡਾ. ਰਜਿੰਦਰ ਕੌਰ ਮੌਜੂਦ ਸਨ।

Advertisement
Advertisement
Advertisement
Advertisement
Scroll to Top