Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 5:18 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਭਾਸ਼ਾ ਵਿਭਾਗ ਨੇ ਸੱਭਿਆਚਾਰਕ ਸਮਾਗਮ ਕਰਵਾਇਆ

ਦੁਆਰਾ: Punjab Bani ਪ੍ਰਕਾਸ਼ਿਤ :Saturday, 28 September, 2024, 01:45 PM

ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਭਾਸ਼ਾ ਵਿਭਾਗ ਨੇ ਸੱਭਿਆਚਾਰਕ ਸਮਾਗਮ ਕਰਵਾਇਆ
ਪਟਿਆਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਅਧੀਨ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵੱਲੋਂ ਵਿਸ਼ਵ ਸੈਰ ਸਪਾਟਾ ਦਿਵਸ ਉੱਤੇ ਇੱਕ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਦਫ਼ਤਰ ਵਿਖੇ ਚਲਦੀਆਂ ਪੰਜਾਬੀ ਟਾਈਪ ਤੇ ਸਟੈਨੋ ਜਮਾਤਾਂ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ । ਸਮਾਗਮ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਮਨਜਿੰਦਰ ਸਿੰਘ ਵੱਲੋਂ ‘ਵਿਸ਼ਵ ਸੈਰ ਸਪਾਟਾ ਦਿਵਸ’ ਦੇ ਇਤਿਹਾਸ ਅਤੇ ਮੌਜੂਦਾ ਸਮੇਂ ਇਸ ਨੂੰ ਮਨਾਏ ਜਾਣ ਦੀ ਸਾਰਥਕਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਸਮਾਗਮ ਵਿੱਚ ਸਟੈਨੋ ਜਮਾਤਾਂ ਦੀਆਂ ਵਿਦਿਆਰਥਣਾਂ ਪ੍ਰਭਜੋਤ ਕੌਰ, ਰਮਨਦੀਪ ਕੌਰ, ਜਸਪ੍ਰੀਤ ਕੌਰ, ਹਰਜੀਤ ਕੌਰ, ਕੋਮਲ ਸ਼ਰਮਾ, ਰੁਪਿੰਦਰ ਕੌਰ ਅਤੇ ਰਾਜਦੀਪ ਕੌਰ ਵੱਲੋਂ ਆਪਣੀਆਂ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਉਪਰੰਤ ਮਨਪ੍ਰੀਤ ਕੌਰ, ਹਰਪ੍ਰੀਤ ਕੌਰ ਅਤੇ ਮਨਪ੍ਰੀਤ ਵੱਲੋਂ ਪੰਜਾਬੀ ਗੀਤਾਂ ਉੁੱਤੇ ਕੋਰੀਓਗ੍ਰਾਫੀਆਂ ਦੀ ਪੇਸ਼ਕਾਰੀ ਕੀਤੀ ਗਈ। ਸਮਾਗਮ ਦੇ ਅੰਤ ਵਿੱਚ ਵਿਦਿਆਰਥਣਾਂ ਵੱਲੋਂ ਲੋਕ ਨਾਚ ਗਿੱਧੇ ਦੀ ਪੇਸ਼ਕਾਰੀ ਰਾਹੀਂ ਹਾਜ਼ਰ ਸਰੋਤਿਆਂ ਨੂੰ ਝੂੰਮਣ ਲਾ ਦਿੱਤਾ। ਸਮਾਗਮ ਦੇ ਅੰਤ ਵਿੱਚ ਨਵਨੀਤ ਕੌਰ, ਸੀਨੀਅਰ ਸਹਾਇਕ ਵੱਲੋਂ ਵਿਦਿਆਰਥੀਆਂ ਅਤੇ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਦਾ ਧੰਨਵਾਦ ਕੀਤਾ । ਸਮਾਗਮ ਵਿੱਚ ਮੰਚ ਸੰਚਾਲਨ ਦੀ ਭੂਮਿਕਾ ਅਧਿਐਨ ਤੇ ਅਧਿਆਪਨ ਕਲਾਸ ਦੀ ਵਿਦਿਆਰਥਣ ਮਨਪ੍ਰੀਤ ਕੌਰ ਦੁਆਰਾ ਬਾਖੂਬੀ ਨਿਭਾਈ ਗਈ। ਇਸ ਮੌਕੇ ਤੇ ਹਰਦੀਪ ਕੌਰ ਤੋਂ ਇਲਾਵਾ ਸਟੈਨੋ ਕਲਾਸਾਂ ਦੇ ਵਿਦਿਆਰਥੀ ਅਤੇ ਹੋਰ ਪਤਵੰਤੇ ਹਾਜ਼ਰ ਸਨ ।



Scroll to Top