Breaking News ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਸਹੁੰ ਚੁਕਾਈਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋਸੁਖਬੀਰ ਬਾਦਲ ਦੇ ਓ. ਐਸ. ਡੀ. ਨੇ ਦਿੱਤਾ ਅਸਤੀਫਾ

ਕੈਬਨਿਟ ਮੰਤਰੀ ਵੱਲੋਂ ਚੰਗਰ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ: ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਆਰੰਭ

ਦੁਆਰਾ: Punjab Bani ਪ੍ਰਕਾਸ਼ਿਤ :Thursday, 26 September, 2024, 06:43 PM

ਕੈਬਨਿਟ ਮੰਤਰੀ ਵੱਲੋਂ ਚੰਗਰ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ: ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਦਾ ਨਿਰਮਾਣ ਕਾਰਜ ਆਰੰਭ
ਚੰਡੀਗੜ੍ਹ, 26 ਸਤੰਬਰ : ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਖੇਤਰ ਦੇ ਸਰਵਪੱਖੀ ਵਿਕਾਸ ਕਰਵਾਉਣ ਦੇ ਮਕਸਦ ਨਾਲ ਚੰਗਰ ਅਧੀਨ ਆਉਂਦੇ ਖੇਤਰ ਤਾਰਾਪੁਰ ਤੋ ਸਮਲਾਹ ਤੱਕ 18 ਫੁੱਟੀ ਸੜਕ ਬਣਾਉਣ ਦੇ ਕਾਰਜ ਨੂੰ ਆਰੰਭ ਕਰਵਾਇਆ ਗਿਆ।
ਇਨ੍ਹਾਂ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਲਗਭਗ 7 ਦਹਾਕਿਆਂ ਤੋ ਆਵਜਾਈ ਦੀ ਸੁਚਾਰੂ ਸਹੂਲਤ ਨਾ ਮਿਲਣ ਕਾਰਨ ਚੰਗਰ ਇਲਾਕੇ ਦੇ ਵਸਨੀਕਾਂ ਨੂੰ ਭਾਰੀ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੰਗਰ ਵਾਸੀਆਂ ਲਈ ਤਾਰਾਪੁਰ ਤੋ ਸਮਲਾਹ ਤੱਕ 7 ਕਿਲੋਮੀਟਰ ਲੰਬੀ 12 ਫੁੱਟੀ ਸੜਕ ਬਹੁਤ ਪਹਿਲਾਂ ਬਣਾਈ ਗਈ ਸੀ ਜਿਸ ‘ਤੇ ਮੌਜੂਦਾ ਸਮੇਂ ਚੱਲਣਾ ਬਹੁਤ ਮੁਸ਼ਕਲ ਸੀ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਮੁਰੰਮਤ ਕਰਨ ਅਤੇ ਇਸ ਨੂੰ 18 ਫੁੱਟ ਚੌੜਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਕਾਰਜ ਉੱਤੇ 2.99 ਕਰੋੜ ਰੁਪਏ ਖਰਚ ਹੋਣਗੇ ਤੇ ਸੜਕ 6 ਮਹੀਨੇ ਵਿਚ ਤਿਆਰ ਕਰਕੇ ਚੰਗਰ ਦੇ ਲੋਕਾਂ ਨੂੰ ਸਮਰਪਿਤ ਕਰ ਦਿੱਤੀ ਜਾਵੇਗੀ। ਇਸ ਮਾਰਗ ਦੇ ਬਣਨ ਨਾਲ ਖੇਤਰ ਦੇ ਇਤਿਹਾਸਕ ਧਾਰਮਿਕ ਅਸਥਾਨਾਂ ਨੂੰ ਜਾਣ ਲਈ ਸੁਚਾਰੂ ਆਵਾਜਾਈ ਦੀ ਸਹੂਲਤ ਮਿਲੇਗੀ ।
ਜ਼ਿਕਰਯੋਗ ਹੈ ਕਿ ਤਾਰਾਪੁਰ ਤੋ ਸਮਲਾਹ ਤੱਕ ਚੰਗਰ ਦਾ ਇਲਾਕਾ ਹੈ ਜੋ ਕਿ ਹਿਮਾਚਲ ਪ੍ਰਦੇਸ਼ – ਪੰਜਾਬ ਦੀ ਹੱਦ ਨਾਲ ਲੱਗਦਾ ਹੈ, ਇਸ ਨੀਮ ਪਹਾੜੀ ਖੇਤਰ ਵਿੱਚ ਆਵਾਜਾਈ ਦੀ ਸੁਚਾਰੂ ਸਹੂਲਤ ਨਾ ਹੋਣ ਕਾਰਨ ਇਲਾਕੇ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 12 ਫੁੱਟ ਚੋੜੀ ਸੜਕ ਵੀ ਆਵਾਜਾਈ ਦੇ ਯੋਗ ਨਹੀ ਹੈ ਪ੍ਰੰਤੂ ਅੱਜ ਇਸ ਸੜਕ ਨੂੰ 18 ਫੁੱਟ ਚੋ ਚੌੜਾ ਕਰਨ ਦੇ ਕੰਮ ਦੀ ਸੁਰੂਆਤ ਕਰਵਾਈ ਗਈ ਹੈ। ਚੰਗਰ ਵਾਸੀਆਂ ਵੱਲੋਂ ਸ. ਬੈਂਸ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ, ਇਸ ਸੜਕ ਦੇ ਬਣਨ ਨਾਲ ਸ. ਬੈਂਸ ਵੱਲੋਂ ਚੰਗਰ ਵਾਸੀਆਂ ਨਾਲ ਕੀਤੇ ਵਾਅਦਿਆਂ ਨੂੰ ਬੂਰ ਪੈਣ ਲੱਗਾ ਹੈ ਜਿਸ ਦੀ ਖੂਬ ਪ੍ਰਸੰਸ਼ਾ ਹੋ ਰਹੀ ਹੈ।



Scroll to Top