ਈ. ਡੀ. ਨੇ ਕੀਤੇ ਯੂਟਿਊਬਰ ਐਲਵਿਸ਼ ਯਾਦਵ ਅਤੇ ਗਾਇਕ ਰਾਹੁਲ ਯਾਦਵ ਉਰਫ ਫਾਜ਼ਿਲਪੁਰੀਆ ਦੀਆਂ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਅਤੇ ਬੈਂਕ ਖਾਤਿਆਂ ਨੂੰ ਜ਼ਬਤ
ਦੁਆਰਾ: Punjab Bani ਪ੍ਰਕਾਸ਼ਿਤ :Thursday, 26 September, 2024, 07:11 PM

ਈ. ਡੀ. ਨੇ ਕੀਤੇ ਯੂਟਿਊਬਰ ਐਲਵਿਸ਼ ਯਾਦਵ ਅਤੇ ਗਾਇਕ ਰਾਹੁਲ ਯਾਦਵ ਉਰਫ ਫਾਜ਼ਿਲਪੁਰੀਆ ਦੀਆਂ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਅਤੇ ਬੈਂਕ ਖਾਤਿਆਂ ਨੂੰ ਜ਼ਬਤ
ਨਵੀਂ ਦਿੱਲੀ : ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਯੂਟਿਊਬਰ ਐਲਵਿਸ਼ ਯਾਦਵ ਅਤੇ ਗਾਇਕ ਰਾਹੁਲ ਯਾਦਵ ਉਰਫ ਫਾਜ਼ਿਲਪੁਰੀਆ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਉਨ੍ਹਾਂ ਦੀਆਂ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਅਤੇ ਬੈਂਕ ਖਾਤਿਆਂ ਨੂੰ ਜ਼ਬਤ ਕਰ ਲਿਆ ਹੈ। ਅਧਿਕਾਰੀਆਂ ਮੁਤਾਬਕ ਇਸ ਮਾਮਲੇ ਤਹਿਤ ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਸਥਿਤ ਕੁਝ ਜਾਇਦਾਦਾਂ ਨੂੰ ਜ਼ਬਤ ਕੀਤਾ ਗਿਆ ਹੈ।ਈਡੀ ਨੇ ਪਹਿਲਾਂ ਦੋਵਾਂ ਮਸ਼ਹੂਰ ਹਸਤੀਆਂ ਤੋਂ ਵਿਸਥਾਰ ਨਾਲ ਪੁੱਛਗਿੱਛ ਕੀਤੀ ਸੀ। ਉਨ੍ਹਾਂ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਗਈ। ਜਾਂਚ ਏਜੰਸੀ ਨੇ ਲੰਬੀ ਪੁੱਛਗਿੱਛ ਤੋਂ ਬਾਅਦ ਇਹ ਕਾਰਵਾਈ ਕੀਤੀ ਹੈ, ਜਿਸ ਕਾਰਨ ਉਸ ਖਿਲਾਫ ਮਨੀ ਲਾਂਡਰਿੰਗ ਦਾ ਮਾਮਲਾ ਹੋਰ ਮਜ਼ਬੂਤ ਹੋ ਗਿਆ ਹੈ।
