Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:08 pm

+91 90915 01313 , +91 90916 01313

punjabbanni@gmail.com
punjabbani@yahoo.com

ਰਿਸ਼ਵਤ ਲੈਂਦਿਆਂ ਪਾਵਰਕਾਮ ਦੇ ਜੇ. ਈ. ਨੂੰ ਵਿਜੀਲੈਂਸ ਕੀਤਾ ਕਾਬੂ

ਰਿਸ਼ਵਤ ਲੈਂਦਿਆਂ ਪਾਵਰਕਾਮ ਦੇ ਜੇ. ਈ. ਨੂੰ ਵਿਜੀਲੈਂਸ ਕੀਤਾ ਕਾਬੂ

ਰਿਸ਼ਵਤ ਲੈਂਦਿਆਂ ਪਾਵਰਕਾਮ ਦੇ ਜੇ. ਈ. ਨੂੰ ਵਿਜੀਲੈਂਸ ਕੀਤਾ ਕਾਬੂ
ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ, ਅੰਮ੍ਰਿਤਸਰ ਦੱਖਣੀ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਰਣਜੀਤ ਸਿੰਘ ਨੂੰ 25000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਵਦੀਪ ਸਿੰਘ ਵਾਸੀ ਅਮਰ ਐਵੀਨਿਊ, ਅਜਨਾਲਾ ਰੋਡ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਉੱਤੇ ਲਗਾਏ ਗਏ 6,00,000 ਰੁਪਏ ਦੇ ਜੁਰਮਾਨੇ ਦੀ ਕਟੌਤੀ ਕਰਨ ਬਦਲੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 50,000 ਰੁਪਏ ਲੈ ਚੁੱਕਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Advertisement
Advertisement
Advertisement
Advertisement
Scroll to Top