Breaking News ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹ

ਲਾਲਜੀਤ ਸਿੰਘ ਭੁੱਲਰ ਨੇ ਜੇਲ ਮੰਤਰੀ ਵਜੋਂ ਅਹੁਦਾ ਸੰਭਾਲਿਆ

ਦੁਆਰਾ: Punjab Bani ਪ੍ਰਕਾਸ਼ਿਤ :Thursday, 26 September, 2024, 07:21 PM

ਲਾਲਜੀਤ ਸਿੰਘ ਭੁੱਲਰ ਨੇ ਜੇਲ ਮੰਤਰੀ ਵਜੋਂ ਅਹੁਦਾ ਸੰਭਾਲਿਆ
ਕਿਹਾ, ਜੇਲਾਂ ‘ਚ ਮੋਬਾਈਲ ਫ਼ੋਨਾਂ ਦੀ ਗ਼ੈਰ-ਕਾਨੂੰਨੀ ਵਰਤੋਂ ਅਤੇ ਅਪਰਾਧੀ ਤੱਤਾਂ ਦੀਆਂ ਨਾਪਾਕ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣਗੇ
ਚੰਡੀਗੜ੍ਹ, 26 ਸਤੰਬਰ : ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਸੂਬੇ ਦੇ ਨਵੇਂ ਜੇਲ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਹਾਲ ਹੀ ਵਿੱਚ ਹੋਏ ਕੈਬਨਿਟ ਫ਼ੇਰਬਦਲ ਦੌਰਾਨ ਜੇਲ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੂੰ ਸੌਂਪੀ ਗਈ ਹੈ । ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਸੂਬੇ ਦੀਆਂ ਜੇਲਾਂ ਨੂੰ ਅਸਲ ਮਾਅਨਿਆਂ ਵਿੱਚ ਸੁਧਾਰ ਘਰ ਬਣਾਉਣਾ ਹੋਵੇਗਾ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਨੂੰ ਸੁਧਾਰ ਕੇ ਚੰਗੇ ਨਾਗਰਿਕ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਜ਼ਾ ਯਾਫ਼ਤਾ ਕੈਦੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਉਨ੍ਹਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਵਾਸਤੇ ਸਿਖਲਾਈ ਦਿੱਤੀ ਜਾ ਰਹੀ ਹੈ । ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੀਆਂ ਜੇਲਾਂ ‘ਚ ਮੋਬਾਈਲ ਫ਼ੋਨਾਂ ਦੀ ਗ਼ੈਰ-ਕਾਨੂੰਨੀ ਵਰਤੋਂ ਅਤੇ ਅਪਰਾਧੀ ਤੱਤਾਂ ਦੀਆਂ ਨਾਪਾਕ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜੇਲਾਂ ਨੂੰ ਨਵੀਨਤਮ ਸੁਰੱਖਿਆ ਉਪਕਰਣਾਂ ਨਾਲ ਲੈਸ ਕਰਨਾ ਵੀ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ । ਜੇਲ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਕੈਦੀਆਂ ਦੇ ਸੁਧਾਰ ਅਤੇ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਉਨ੍ਹਾਂ ਨੂੰ ਉਸਾਰੂ ਨਾਗਰਿਕ ਵਜੋਂ ਸਮਾਜ ਵਿੱਚ ਮੁੜ ਜੋੜਨ ਵਿੱਚ ਮਦਦ ਕਰਨ ਲਈ ਵਚਨਬੱਧ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਅਲੋਕ ਸ਼ੇਖਰ, ਵਧੀਕ ਮੁੱਖ ਸਕੱਤਰ ਜੇਲਾਂ, ਸ੍ਰੀ ਅਰੁਣ ਪਾਲ ਸਿੰਘ, ਏ.ਡੀ.ਜੀ.ਪੀ. ਜੇਲਾਂ ਅਤੇ ਹੋਰ ਅਧਿਕਾਰੀ ਹਾਜ਼ਰ ਸਨ ।