Breaking News ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹ

ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਸਦਕਾ ਕੀਰਤਪੁਰ ਸਾਹਿਬ ਦੇ ਸਿਹਤ ਕੇਂਦਰ ਦੀ ਇਮਾਰਤ ਦੀ ਉਸਾਰੀ ਸਬੰਧੀ ਕਾਰਜ ਆਰੰਭ

ਦੁਆਰਾ: Punjab Bani ਪ੍ਰਕਾਸ਼ਿਤ :Thursday, 26 September, 2024, 07:38 PM

ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਸਦਕਾ ਕੀਰਤਪੁਰ ਸਾਹਿਬ ਦੇ ਸਿਹਤ ਕੇਂਦਰ ਦੀ ਇਮਾਰਤ ਦੀ ਉਸਾਰੀ ਸਬੰਧੀ ਕਾਰਜ ਆਰੰਭ
ਚੰਡੀਗੜ੍ਹ, 26 ਸਤੰਬਰ : ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਛੇ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਕੀਰਤਪੁਰ ਸਾਹਿਬ ਦੀ ਸਿਹਤ ਸਹੂਲਤਾਂ ਸਬੰਧੀ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਦਾ ਨਵੀਨੀਕਰਨ ਕਰਵਾਉਣ ਦਾ ਕੰਮ ਆਰੰਭ ਕਰਵਾ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 1.67 ਕਰੋੜ ਦੀ ਲਾਗਤ ਨਾਲ ਸਿਹਤ ਕੇਂਦਰ ਕੀਰਤਪੁਰ ਸਾਹਿਬ ਵਿੱਚ ਏ.ਸੀ. ਬਲਾਕ, ਏ.ਸੀ. ਵੈਕਸੀਨੇਸ਼ਨ ਕਮਰਾ, ਟਰੇਨਿੰਗ ਹਾਲ ਵਿਚ ਜਰਨੇਟਰ ਸੈਟ, ਨਵੀ ਸੀਵਰ ਲਾਈਨ ਤੇ ਜਨਰਲ ਰੀਪੇਅਰ ਦਾ ਕੰਮ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵੱਲੋਂ ਆਰੰਭ ਕਰਵਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਕੀਰਤਪੁਰ ਸਾਹਿਬ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੀ ਹੱਦ ‘ਤੇ ਪੈਂਦਾ ਹੋਣ ਕਾਰਨ ਬਹੁਤ ਮਹੱਤਵਪੂਰਨ ਸਥਾਨ ਹੈ ਅਤੇ ਇਸ ਦੇ ਆਲੇ-ਦੁਆਲੇ ਦੇ ਲੋਕਾਂ ਨੂੰ ਕੀਰਤਪੁਰ ਸਾਹਿਬ ਸਥਿਤ ਮੁੱਢਲਾ ਸਿਹਤ ਕੇਂਦਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾ ਰਿਹਾ ਸੀ ਪ੍ਰੰਤੂ ਮੁੱਢਲਾ ਸਿਹਤ ਕੇਂਦਰ ਦੀ ਇਮਾਰਤ ਪੁਰਾਣੀ ਹੋਣ ਕਾਰਨ ਸਿਹਤ ਵਿਭਾਗ ਨੂੰ ਕੰਮ ਕਰਨ ਵਿੱਚ ਮੁਸ਼ਕਲਾਂ ਦਰਪੇਸ਼ ਆ ਰਹੀਆਂ ਸਨ ਜਿਸ ਨੂੰ ਹੱਲ ਕਰਦਿਆਂ ਇਹ ਨਵੀਨੀਕਰਨ ਕਾਰਜ ਆਰੰਭ ਕਰਵਾਇਆ ਗਿਆ ਹੈ।