Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 12:18 pm

+91 90915 01313 , +91 90916 01313

punjabbanni@gmail.com
punjabbani@yahoo.com

ਗੋਧਰਾ ਕੇਸ ਹੋਰ ਮੁਲਤਵੀ ਨਹੀਂ ਕੀਤਾ ਜਾਵੇਗਾ : ਸੁਪਰੀਮ ਕੋਰਟ

ਗੋਧਰਾ ਕੇਸ ਹੋਰ ਮੁਲਤਵੀ ਨਹੀਂ ਕੀਤਾ ਜਾਵੇਗਾ : ਸੁਪਰੀਮ ਕੋਰਟ

ਗੋਧਰਾ ਕੇਸ ਹੋਰ ਮੁਲਤਵੀ ਨਹੀਂ ਕੀਤਾ ਜਾਵੇਗਾ : ਸੁਪਰੀਮ ਕੋਰਟ
ਨਵੀਂ ਦਿੱਲੀ : ਭਾਰਤ ਦੇਸ਼ ਦੀ ਮਾਨਯੋਗ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ 2002 ਵਿੱਚ ਗੋਧਰਾ ਰੇਲਗੱਡੀ ਸਾੜਨ ਦੇ ਮਾਮਲੇ ਵਿੱਚ ਗੁਜਰਾਤ ਸਰਕਾਰ ਤੇ ਹੋਰ ਵੱਖ ਵੱਖ ਦੋਸ਼ੀਆਂ ਵੱਲੋਂ ਦਾਇਰ ਕੀਤੀਆਂ ਗਈਆਂ ਅਪੀਲਾਂ ’ਤੇ ਸੁਣਵਾਈ 15 ਜਨਵਰੀ ਨੂੰ ਕੀਤੀ ਜਾਵੇਗੀ। ਜਸਟਿਸ ਜੇਕੇ ਮਹੇਸ਼ਵਰੀ ਅਤੇ ਜਸਟਿਸ ਰਾਜੇਸ਼ ਬਿੰਦਲ ਦੇ ਬੈਂਚ ਨੇ ਇਸ ਦੌਰਾਨ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਸੁਣਵਾਈ ਦੀ ਅਗਲੀ ਤਰੀਕ ’ਤੇ ਮਾਮਲੇ ਨੂੰ ਮੁਲਤਵੀ ਨਹੀਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 27 ਫਰਵਰੀ 2002 ਨੂੰ ਗੁਜਰਾਤ ਦੇ ਗੋਧਰਾ ਵਿੱਚ ਸਾਬਰਮਤੀ ਐਕਸਪ੍ਰੈੱਸ ਰੇਲਗੱਡੀ ਦੇ ਡੱਬੇ ਐੱਸ-6 ਨੂੰ ਅੱਗ ਲਗਾ ਦਿੱਤੀ ਗਈ ਸੀ। ਇਸ ਘਟਨਾ ਵਿੱਚ 59 ਵਿਅਕਤੀਆਂ ਦੀ ਮੌਤ ਹੋ ਗਈ ਸੀ, ਜਿਸ ਕਾਰਨ ਸੂਬੇ ਵਿੱਚ ਦੰਗੇ ਭੜਕ ਗਏ ਸਨ। ਇਸ ਸਬੰਧੀ ਗੁਜਰਾਤ ਹਾਈ ਕੋਰਟ ਨੇ ਅਕਤੂਬਰ 2017 ਵਿੱਚ ਵੱਖ ਵੱਖ ਦੋਸ਼ੀਆਂ ਨੂੰ ਦੋਸ਼ੀ ਐਲਾਨੇ ਜਾਣ ਸਬੰਧੀ ਫੈਸਲੇ ਨੂੰ ਬਰਕਰਾਰ ਰੱਖਿਆ ਸੀ ਅਤੇ 11 ਦੋਸ਼ੀਆਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਸੀ। ਗੁਜਰਾਤ ਸਰਕਾਰ ਨੇ ਪਿਛਲੇ ਸਾਲ ਫਰਵਰੀ ਮਹੀਨੇ ਵਿੱਚ ਸਿਖ਼ਰਲੀ ਅਦਾਲਤ ਵਿੱਚ ਉਨ੍ਹਾਂ 11 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ ਸੀ, ਜਿਨ੍ਹਾਂ ਦੀ ਮੌਤ ਦੀ ਸਜ਼ਾ ਹਾਈ ਕੋਰਟ ਨੇ ਉਮਰ ਕੈਦ ਵਿੱਚ ਤਬਦੀਲ ਕਰ ਦਿੱਤੀ ਸੀ। ਇਸ ਸਬੰਧੀ ਅਰਜ਼ੀਆਂ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਲਈ ਪੁੱਜੀਆਂ ਸਨ ।

Advertisement
Advertisement
Advertisement
Advertisement
Scroll to Top