Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 6:08 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਰਿਵਾਰ ਦੀ ਹਾਜ਼ਰੀ ‘ਚ ਕਾਰਜਭਾਰ ਸੰਭਾਲਿਆ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਰਿਵਾਰ ਦੀ ਹਾਜ਼ਰੀ ‘ਚ ਕਾਰਜਭਾਰ ਸੰਭਾਲਿਆ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਰਿਵਾਰ ਦੀ ਹਾਜ਼ਰੀ ‘ਚ ਕਾਰਜਭਾਰ ਸੰਭਾਲਿਆ
ਪੰਜਾਬ ਵਾਸੀਆਂ ਦੀਆਂ ਆਸਾਂ ਉਮੀਦਾਂ ‘ਤੇ 100 ਫੀਸਦੀ ਖਰਾ ਉਤਰਾਂਗਾ: ਸੌਂਦ
ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਪੰਜਾਬ ਨੂੰ ਦੁਨੀਆਂ ਦੇ ਨਕਸ਼ੇ ‘ਤੇ ਉਭਾਰਨ ਲਈ ਕੋਸ਼ਿਸ਼ਾਂ ਤੇਜ਼ ਕਰਨ ਦਾ ਪ੍ਰਣ ਲਿਆ
ਚੰਡੀਗੜ੍ਹ, 27 ਸਤੰਬਰ : ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਬਹੁਤ ਸਾਦੇ ਢੰਗ ਨਾਲ ਪਰਿਵਾਰ ਦੀ ਹਾਜ਼ਰੀ ਵਿਚ ਅਹੁਦਾ ਸੰਭਾਲਿਆ। ਅਰਦਾਸ ਉਪਰੰਤ ਉਨ੍ਹਾਂ ਦੇ ਪਿਤਾ ਭੁਪਿੰਦਰ ਸਿੰਘ ਸੌਂਦ, ਮਾਤਾ ਸੁਖਵਿੰਦਰ ਕੌਰ ਅਤੇ ਪਤਨੀ ਕਮਲਪ੍ਰੀਤ ਕੌਰ ਨੇ ਉਨ੍ਹਾਂ ਨੂੰ ਕੁਰਸੀ ‘ਤੇ ਬੈਠਾਇਆ। ਇਸ ਮੌਕੇ ਉਨ੍ਹਾਂ ਦੇ ਦੋਵੇਂ ਬੱਚੇ ਨਵਰਾਜ ਸਿੰਘ ਅਤੇ ਜਸਕੀਰਤ ਕੌਰ ਵੀ ਹਾਜ਼ਰ ਸਨ । ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਹੈ, ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਦੀਆਂ ਆਸਾਂ ਉਮੀਦਾਂ ‘ਤੇ ਖਰਾ ਉਤਰਨ ਲਈ ਉਹ ਦਿਨ-ਰਾਤ ਇੱਕ ਕਰ ਦੇਣਗੇ। ਸੌਂਦ ਨੇ ਦੱਸਿਆ ਕਿ ‘ਰੰਗਲਾ ਪੰਜਾਬ’ ਬਣਾਉਣ ਲਈ ਜਿਹੜੀਆਂ ਨੀਤੀਆਂ ਜਾਂ ਯੋਜਨਾਵਾਂ ਪੰਜਾਬ ਸਰਕਾਰ ਵੱਲੋਂ ਚੱਲ ਰਹੀਆਂ ਹਨ, ਉਨ੍ਹਾਂ ਨੂੰ ਪੰਜਾਬ ਦੇ ਹਰੇਕ ਵਾਸੀ ਤੱਕ ਪੁੱਜਦਾ ਕਰਨ ਲਈ ਉਹ ਆਪਣੀਆਂ ਕੋਸ਼ਿਸ਼ਾਂ ਹੋਰ ਤੇਜ਼ ਕਰਨਗੇ । ਅੱਜ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਪੰਜਾਬ ਦੇ ਟੂਰਿਜ਼ਮ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਣ ਲਈ ਸਰਕਾਰ ਦੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸੂਬੇ ਦੀਆਂ ਇਤਿਹਾਸਕ, ਸੱਭਿਆਚਾਰਕ ਅਤੇ ਧਾਰਮਿਕ ਮਹੱਤਤਾ ਵਾਲੀਆਂ ਥਾਂਵਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਨਵੇਂ ਉੱਦਮਾਂ ਦੀ ਸ਼ੁਰੂਆਤ ਕਰਨਗੇ। ਇਸ ਸਦਕਾ ਦੁਨੀਆਂ ਭਰ ਦੇ ਸੈਲਾਨੀ ਪੰਜਾਬ ਵਿੱਚ ਆ ਕੇ ਇੱਥੋਂ ਦੇ ਲਜੀਜ਼ ਖਾਣਿਆਂ, ਮਹਿਮਾਨਨਿਵਾਜ਼ੀ ਅਤੇ ਕੁਦਰਤੀ ਸੁਦੰਰਤਾ ਦਾ ਆਨੰਦ ਮਾਣ ਸਕਣਗੇ । ਉਨ੍ਹਾਂ ਕਿਹਾ ਕਿ ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗਾਂ ਦੀ ਜ਼ਿੰਮੇਵਾਰੀ ਨੂੰ ਵੀ ਉਹ ਸਮਰਪਿਤ ਭਾਵਨਾ ਨਾਲ ਨਿਭਾਉਣਗੇ ਤਾਂ ਜੋ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ।

Advertisement
Advertisement
Advertisement
Advertisement
Scroll to Top