Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:40 am

+91 90915 01313 , +91 90916 01313

punjabbanni@gmail.com
punjabbani@yahoo.com

ਜਲੰਧਰ ਪੁਲਸ ਨੇ ਕੀਤਾ ਲੜਕੀ ਤੋਂ ਮੋਬਾਇਲ ਖੋਹਣ ਅਤੇ ਘਸੀਟਣ ਵਾਲੇ ਤਿੰਨ ਨੂੰ ਗ੍ਰਿਫ਼ਤਾਰ

ਜਲੰਧਰ ਪੁਲਸ ਨੇ ਕੀਤਾ ਲੜਕੀ ਤੋਂ ਮੋਬਾਇਲ ਖੋਹਣ ਅਤੇ ਘਸੀਟਣ ਵਾਲੇ ਤਿੰਨ ਨੂੰ ਗ੍ਰਿਫ਼ਤਾਰ

ਜਲੰਧਰ ਪੁਲਸ ਨੇ ਕੀਤਾ ਲੜਕੀ ਤੋਂ ਮੋਬਾਇਲ ਖੋਹਣ ਅਤੇ ਘਸੀਟਣ ਵਾਲੇ ਤਿੰਨ ਨੂੰ ਗ੍ਰਿਫ਼ਤਾਰ
ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ ਵਿਖੇ ਲੜਕੀ ਤੋਂ ਮੋਬਾਇਲ ਖੋਹਣ ਅਤੇ ਸੜਕ `ਤੇ ਘਸੀਟਣ ਦੇ ਮਾਮਲੇ ਨੂੰ ਹੱਲ ਕਰਦੇ ਹੋਏ ਜਲੰਧਰ ਪੁਲਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਲਕਸ਼ਮੀ ਵਾਸੀ ਪਰਾਗੀ ਲਾਲ ਵਾਸੀ ਨੰਬਰ 75/03 ਗਾਰਡਨ ਕਾਲੋਨੀ ਜਲੰਧਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਅਤੇ ਉਸਦੀ ਭੈਣ ਕੰਮ ਤੋਂ ਵਾਪਸ ਆ ਰਹੇ ਸਨ ਤੇ ਜਦੋਂ ਉਹ ਘਰ ਦੇ ਅੰਦਰ ਜਾ ਰਹੀ ਸੀ ਤਾਂ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਦੇ ਸਾਹਮਣੇ ਮੋਟਰਸਾਈਕਲ ਰੋਕ ਲਿਆ ਅਤੇ ਮੋਬਾਈਲ ਖੋਹ ਕੇ ਫਰਾਰ ਹੋਣ ਲੱਗੇ ਤੇ ਪੀੜਤਾ ਨੇ ਮੋਬਾਇਲ ਨਹੀਂ ਛੱਡਿਆ ਜਿਸ ਕਾਰਨ ਲੁਟੇਰੇ ਲੜਕੀ ਨੂੰ ਵੀ ਕਾਫੀ ਦੂਰ ਤੱਕ ਘਸੀਟ ਕੇ ਲੈ ਗਏ, ਜਿਸ ਕਾਰਨ ਉਸ ਦੇ ਕਾਫੀ ਸੱਟਾਂ ਲੱਗੀਆਂ ਹਨ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਮੁਲਜ਼ਮਾਂ ਦੀ ਪਛਾਣ ਪਵਨਪ੍ਰੀਤ ਸਿੰਘ ਉਰਫ਼ ਬੱਗਾ ਪੁੱਤਰ ਜਸਵੰਤ ਸਿੰਘ ਵਾਸੀ ਮੁਹੱਲਾ ਨੰ: 573 ਲਤੀਫਪੁਰਾ, ਜਲੰਧਰ, ਗਗਨਦੀਪ ਸਿੰਘ ਉਰਫ਼ ਗਗਨ ਪੁੱਤਰ ਸੁਖਵਿੰਦਰ ਸਿੰਘ ਵਾਸੀ ਨੰ. 6 ਏਕਤਾ ਵਿਹਾਰ ਨੇੜੇ ਕੁੱਕੀ ਢਾਬ ਵਿਖੇ ਮੌਜੂਦਾ ਐਚ. 1490 ਅਰਬਨ ਅਸਟੇਟ ਫੇਜ਼ 2, ਜਲੰਧਰ, ਅਤੇ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਸੁਖਵਿੰਦਰ ਸਿੰਘ ਵਾਸੀ ਨੰਬਰ. 1490 ਅਰਬਨ ਅਸਟੇਟ ਫੇਜ਼ ਵੱਜੋਂ ਹੋਈ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗਗਨਦੀਪ ਸਿੰਘ ਖਿਲਾਫ ਪਹਿਲਾਂ ਹੀ ਤਿੰਨ ਕੇਸ ਪੈਂਡਿੰਗ ਹਨ ਜਦਕਿ ਪਵਨਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਦਾ ਅਜੇ ਤੱਕ ਕੋਈ ਅਪਰਾਧਿਕ ਇਤਿਹਾਸ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

Advertisement
Advertisement
Advertisement
Advertisement
Scroll to Top