Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 2:08 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

’ਖੇਡਾਂ ਵਤਨ ਪੰਜਾਬ ਦੀਆਂ’ ਨੇ ਪੰਜਾਬ ਦੀ ਜਵਾਨੀ ਨੂੰ ਮੁੜ ਖੇਡ ਮੈਦਾਨਾਂ ’ਚ ਲਿਆਂਦਾ : ਹਰਮੀਤ ਸਿੰਘ ਪਠਾਣਮਾਜਰਾ

ਦੁਆਰਾ: Punjab Bani ਪ੍ਰਕਾਸ਼ਿਤ :Monday, 09 September, 2024, 05:09 PM

’ਖੇਡਾਂ ਵਤਨ ਪੰਜਾਬ ਦੀਆਂ’ ਨੇ ਪੰਜਾਬ ਦੀ ਜਵਾਨੀ ਨੂੰ ਮੁੜ ਖੇਡ ਮੈਦਾਨਾਂ ’ਚ ਲਿਆਂਦਾ : ਹਰਮੀਤ ਸਿੰਘ ਪਠਾਣਮਾਜਰਾ
’ਖੇਡਾਂ ਵਤਨ ਪੰਜਾਬ ਦੀਆਂ’ ’ਚੋਂ ਨਿਕਲੇ ਖਿਡਾਰੀ ਪੰਜਾਬ ਤੇ ਦੇਸ਼ ਦਾ ਨਾਮ ਕੌਮਾਂਤਰੀ ਪੱਧਰ ਤੱਕ ਚਮਕਾਉਣਗੇ : ਗੁਰਦੇਵ ਸਿੰਘ ਦੇਵ ਮਾਨ
ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਬਲਾਕ ਸਨੌਰ ਤੇ ਭੁਨਰਹੇੜੀ ਤੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਨਾਭਾ ਬਲਾਕ ਦੀਆਂ ਖੇਡਾਂ ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਕਰਵਾਈ ਸ਼ੁਰੂਆਤ
ਪਹਿਲੇ ਦਿਨ 6 ਹਜ਼ਾਰ ਤੋਂ ਵੱਧ ਖਿਡਾਰੀਆਂ ਨੇ ਦਿਖਾਏ ਖੇਡਾਂ ਦਾ ਜੌਹਰ
ਪਟਿਆਲਾ, 9 ਸਤੰਬਰ :
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ’ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੇ ਪਟਿਆਲਾ ਜ਼ਿਲ੍ਹੇ ਦੇ ਬਲਾਕ ਪੱਧਰੀ ਖੇਡਾਂ ਦੇ ਦੂਜ ਫ਼ੇਜ ਦੇ ਮੁਕਾਬਲੇ ਅੱਜ ਸ਼ੁਰੂ ਹੋਏ। ਸਨੌਰ ਤੇ ਭੁਨਰਹੇੜੀ ਬਲਾਕ ਪੱਧਰੀ ਖੇਡਾਂ ਦਾ ਆਗਾਜ਼ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਤੇ ਬਲਾਕ ਨਾਭਾ ਦੇ ਮੁਕਾਬਲਿਆਂ ਦੀ ਸ਼ੁਰੂਆਤ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਰਵਾਈ।
ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ’ਖੇਡਾਂ ਵਤਨ ਪੰਜਾਬ ਦੀਆਂ’ ਨੇ ਪੰਜਾਬ ਦੀ ਜਵਾਨੀ ਨੂੰ ਮੁੜ ਖੇਡ ਮੈਦਾਨਾਂ ਵਿੱਚ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੇ ਹਰੇਕ ਉਮਰ ਵਰਗ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੱਤਾ ਹੈ। ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ’ਖੇਡਾਂ ਵਤਨ ਪੰਜਾਬ ਦੀਆਂ’ ’ਚੋਂ ਨਿਕਲੇ ਖਿਡਾਰੀ ਪੰਜਾਬ ਤੇ ਦੇਸ਼ ਦਾ ਨਾਮ ਕੌਮਾਂਤਰੀ ਪੱਧਰ ’ਤੇ ਚਮਕਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਚੰਗਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਪਿੰਡਾਂ ’ਚ ਖੇਡ ਮੈਦਾਨ ਵੀ ਵਿਕਸਤ ਕੀਤੇ ਜਾ ਰਹੇ ਹਨ । ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਹਰਪਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਦੂਜੇ ਫ਼ੇਜ਼ ਵਿੱਚ ਛੇ ਬਲਾਕ ਸਨੌਰ, ਘਨੌਰ, ਨਾਭਾ, ਭੁਨਰਹੇੜੀ, ਰਾਜਪੁਰਾ ਅਤੇ ਸਮਾਣਾ ਦੇ ਟੂਰਨਾਮੈਂਟ ਕਰਵਾਏ ਜਾ ਰਹੇ ਹਨ, ਇਨ੍ਹਾਂ ਟੂਰਨਾਮੈਂਟ ਵਿੱਚ ਅੱਜ ਪਹਿਲੇ ਦਿਨ 6 ਹਜ਼ਾਰ ਤੋਂ ਵੱਧ ਖਿਡਾਰੀ ਅਤੇ ਖਿਡਾਰਨਾਂ ਨੇ ਭਾਗ ਲਿਆ ਅਤੇ ਖਿਡਾਰੀਆਂ ਵਿੱਚ ਕਾਫ਼ੀ ਉਤਸ਼ਾਹ ਪਾਇਆ ਗਿਆ ।
ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਬਲਾਕ ਘਨੌਰ ਦੇ ਅਥਲੈਟਿਕਸ ਅੰਡਰ-14 ਉਮਰ ਵਰਗ ਟੀਮ (ਲੜਕੇ) ਦੇ ਫਾਈਨਲ ਮੁਕਾਬਲਿਆਂ ਵਿੱਚ 60 ਮੀਟਰ ਦੌੜ ਵਿੱਚ ਪ੍ਰਦੀਪ ਸਿੰਘ ਘਨੌਰ ਨੇ ਪਹਿਲਾ, ਨਵਜੋਤ ਸਿੰਘ ਕਪੂਰ ਨੇ ਦੂਜਾ ਅਤੇ ਹਰਮਨਦੀਪ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਤਰ੍ਹਾਂ ਅੰਡਰ-17 ਲੜਕੀਆਂ ਵਿੱਚ 200 ਮੀਟਰ ਦੌੜ ਵਿੱਚ ਖੁਸ਼ਪ੍ਰੀਤ ਕੌਰ ਸਿੰਘਪੁਰਾ ਨੇ ਪਹਿਲਾ, ਖੂਸਪ੍ਰੀਤ ਕੌਰ ਸਿੰਘਪੁਰਾ ਨੇ ਦੂਜਾ ਅਤੇ ਸਿਮਰਜੋਤ ਕੌਰ ਸਤਪਾਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਬਲਾਕ ਸਮਾਣਾ ਵਿੱਚ ਅਥਲੈਟਿਕਸ ਅੰਡਰ-14 ਉਮਰ ਵਰਗ ਟੀਮ (ਲੜਕੀਆਂ) ਦੇ ਫਾਈਨਲ ਮੁਕਾਬਲਿਆਂ ਵਿੱਚ 60 ਮੀਟਰ ਦੌੜ ਵਿੱਚ ਕੋਮਲਪ੍ਰੀਤ ਕੌਰ ਫ਼ਤਿਹਗੜ੍ਹ ਛੰਨਾ ਨੇ ਪਹਿਲਾ, ਰਜਨੀਦੇਵੀ ਕਰਹਾਲੀ ਸਾਹਿਬ ਨੇ ਦੂਜਾ ਅਤੇ ਕੋਮਲ ਕੌਰ ਸਰਕਾਰੀ ਸਕੂਲ ਮਰਦਾਹੇੜੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ।
ਬਲਾਕ ਭੁਨੇਰਹੇੜੀ ਦੇ ਵਾਲੀਬਾਲ ਅੰਡਰ-21 (ਮੈਨ) ਦੇ ਫਾਈਨਲ ਮੁਕਾਬਲਿਆਂ ਵਿੱਚ ਮਾਤਾ ਗੁਜਰੀ ਪਬਲਿਕ ਸਕੂਲ ਦੇਵੀਗੜ੍ਹ ਦੀ ਟੀਮ ਨੇ ਬੀ.ਐਮ. ਪਬਲਿਕ ਡਾਂਡੀਆ ਨੂੰ ਹਰਾ ਕਿ ਜਿੱਤ ਹਾਸਲ ਕੀਤੀ। ਅੰਡਰ-17 ਲੜਕੀਆਂ ਵਿੱਚ ਪੈਪਸੂ ਇੰਟਰਨੈਸ਼ਨਲ ਸਕੂਲ ਦੀ ਟੀਮ ਨੇ ਬ੍ਰਿਟਿਸ਼ ਪਬਲਿਕ ਸਕੂਲ ਨੂੰ ਹਰਾ ਕਿ ਜਿੱਤ ਹਾਸਲ ਕੀਤੀ। ਕਬੱਡੀ ਸਰਕਲ ਸਟਾਈਲ ਅੰਡਰ-17 ਲੜਕੇ ਸ.ਸ.ਸ.ਭੁਨਰਹੇੜੀ ਦੀ ਟੀਮ ਨੇ ਐਨ.ਐਫ.ਐਸ ਬੰਗਰ ਦੀ ਟੀਮ ਨੂੰ ਹਰਾ ਕਿ ਜਿੱਤ ਹਾਸਲ ਕੀਤੀ ।
ਬਲਾਕ ਨਾਭਾ ਦੇ ਐਥਲੈਟਿਕਸ ਅੰਡਰ-17 ਈਵੈਂਟ 3000 ਮੀਟਰ ਵਾਕ ਦੇ ਫਾਈਨਲ ਮੁਕਾਬਲਿਆਂ ਵਿੱਚ ਰਿਹਾਨ ਸ.ਸ.ਸ. ਢੀਂਗੀ ਨੇ ਪਹਿਲਾ, ਆਕਾਸ਼ਦੀਪ ਸਿੰਘ ਨੇ ਦੂਜਾ ਅਤੇ ਮੋਹਨ ਭਾਦਸੋਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਤਰ੍ਹਾਂ ਲੜਕੀਆਂ ਵਿੱਚ ਅਰਸ਼ਦੀਪ ਕੌਰ ਸ.ਸ.ਸ ਢੀਂਗੀ ਨੇ ਪਹਿਲਾ ਅਤੇ ਸਿਮਰਨ ਕੌਰ ਸ.ਸ.ਸ ਢੀਂਗੀ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।



Scroll to Top