Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:44 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਗਰਭਵਤੀ ਅੋਰਤਾਂ ਨੂੰ ਨਿਯਮਿਤ ਸਿਹਤ ਜਾਂਚ ਅਤੇ ਵਾਧੂ ਖਾਧ ਖੁਰਾਕ ਖਾਣ ਲਈ ਕੀਤਾ ਪ੍ਰੇਰਿਤ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਗਰਭਵਤੀ ਅੋਰਤਾਂ ਨੂੰ ਨਿਯਮਿਤ ਸਿਹਤ ਜਾਂਚ ਅਤੇ ਵਾਧੂ ਖਾਧ ਖੁਰਾਕ ਖਾਣ ਲਈ ਕੀਤਾ ਪ੍ਰੇਰਿਤ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਗਰਭਵਤੀ ਅੋਰਤਾਂ ਨੂੰ ਨਿਯਮਿਤ ਸਿਹਤ ਜਾਂਚ ਅਤੇ ਵਾਧੂ ਖਾਧ ਖੁਰਾਕ ਖਾਣ ਲਈ ਕੀਤਾ ਪ੍ਰੇਰਿਤ
ਸਿਹਤ ਸੰਸਥਾਵਾਂ ਵਿੱਚ ਗਰਭਵਤੀ ਅੋਰਤਾਂ ਦੀ ਸਿਹਤ ਜਾਂਚ ਲਈ ਲਗਾਏ ਵਿਸ਼ੇਸ਼ ਕੈਂਪ
ਪਟਿਆਲਾ : ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਜਿਲ੍ਹਾ ਸਿਹਤ ਵਿਭਾਗ ਵੱਲੋ ਜਿਲੇ ਅਧੀਨ ਆਉਂਦੇ ਸਰਕਾਰੀ ਹਸਪਤਾਲਾਂ ਵਿਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਲਈ ਵਿਸ਼ੇਸ ਕੈਂਪ ਲਗਾਏ ਗਏ ਇਸ ਸਬੰਧੀ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨੇਂ ਕਿਹਾ ਕਿ ਡਾਇਰੈਕਟਰ ਸਿਹਤ ਤੇਂ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਹਰੇਕ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਜਿਲ੍ਹਾ ਹਸਪਤਾਲ, ਸਬ ਡਵੀਜਨ ਹਸਪਤਾਲ ਅਤੇ ਕਮਿਉਨਿਟੀ ਸਿਹਤ ਕੇਂਦਰਾ ਵਿੱਚ ਗਰਭਵੱਤੀ ਅੋਰਤਾਂ ਦੀੇ ਸਿਹਤ ਜਾਂਚ ਲਈ ਵਿਸ਼ੇਸ਼ ਕੈਂਪ ਲਗਾਏ ਜਾਂਦੇ ਹਨਕੈਂਪ ਵਿੱਚ ਸਾਰੀਆ ਗਰਭਵਤੀ ਅੋਰਤਾਂ ਦਾ ਵਿਸ਼ੇਸ਼ ਐਟੀਂਨੇਟਲ ਚੈਕਅੱਪ ਕਰਕੇ ਸਾਰੀਆਂ ਲੋੜੀਦੀਆਂ ਸਿਹਤ ਸੇਵਾਂਵਾਂ ਮੁਫਤ ਪ੍ਰਦਾਨ ਕੀਤੀਆ ਜਾਂਦੀਆ ਹਨ । ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨੇ ਦੱਸਿਆ ਕਿ ਅਜਿਹੇ ਕੈਂਪਾ ਦਾ ਮਕਸਦ ਗਰਭਵੱਤੀ ਔਰਤ ਦੀ ਡਾਕਟਰੀ ਜਾਂਚ ਕਰਕੇ ਖਤਰੇ ਵਾਲੇ ਜਣੇਪਿਆਂ ਜਿਵੇਂ ਬੱਲਡ ਪ੍ਰੈਸਰ ਦਾ ਵੱਧਣਾ, ਖੂਨ ਦਾ ਘੱਟਣਾ, ਸ਼ੂਗਰ ਰੋਗ ਆਦਿ ਦੀ ਭਾਲ ਕਰਕੇ ਉਹਨਾ ਦਾ ਸਮੇਂ ਸਿਰ ਇਲਾਜ ਕਰਨਾ ਹੈ ਤਾਂ ਜੋ ਗਰਭ ਅਵਸਥਾ ਦੋਰਾਨ ਹੋਣ ਵਾਲੀਆਂ ਮਾਵਾਂ ਦੀ ਮੋਤਾਂ ਨੂੰ ਘਟਾਇਆ ਜਾ ਸਕੇ ਅਤੇ ਜੱਚਾ-ਬੱਚਾ ਦੋਨੋ ਤੰਦਰੁਸਤ ਹੋਣ ਇਸ ਮੋਕੇ ਡਾ. ਜਤਿੰਦਰ ਕਾਂਸਲ ਨੇ ਕਿਹਾ ਨੇਂ ਕਿਹਾ ਕਿ ਇਨ੍ਹਾਂ ਕੈਂਪਾ ਵਿਚ ਗਰਭਵਤੀ ਔਰਤਾਂ ਦੇ ਚੈਕਅਪ ਦੇ ਨਾਲ ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ, ਐਚ.ਆਈ.ਵੀ ਟੈਸਟ, ਸ਼ੂਗਰ ਰੋਗ ਤੇ ਹੋਰ ਲੱਛਣਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਉਹਨਾਂ ਨੂੰ ਸ਼ਰੀਰ ਵਿੱਚ ਖੂਨ ਦੀ ਕਮੀ ਪੂਰੀ ਕਰਨ ਦੇ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਫਲ-ਫਰੂਟ ਖਾਣ, ਆਇਓਡੀਨ ਯੁੱਕਤ ਨਮਕ ਦੀ ਵਰਤੋਂ ਕਰਨ, ਦੁੱਧ, ਦਹੀ, ਪਨੀਰ,ਅੰਡੇ ਦੀ ਵਰਤੋਂ ਕਰਨ ਲਈ ਦੱਸਿਆ ਜਾਂਦਾ ਹੈ ਤਾਂ ਜੋਂ ਜਣੇਪੇ ਸਮੇਂ ਜੱਚਾ-ਬੱਚਾ ਦੋਨੋ ਤੰਦਰੁਸਤ ਰਹਿ ਸਕਣ ਆਪਣੀ ਨਿਯਮਿਤ ਸਿਹਤ ਜਾਂਚ ਕਰਵਾਉਣ ਅਤੇ ਵਾਧੂ ਖਾਧ ਖੁਰਾਕ ਖਾਣ ਲਈ ਵੀ ਪ੍ਰੇਰਿਤ ਕੀਤਾ ਜਾਂਦਾ ਹੈ ਅਤੇ ਔਰਤਾਂ ਨੂੰ ਰਿਫਰੈਸ਼ਮੈਂਟ ਦੀ ਵੰਡ ਵੀ ਕੀਤੀ ਜਾਂਦੀ ਹੈ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਦਾ ਮੰਤਵ ਪੂਰਾ ਹੋ ਸਕੇ ।

Advertisement
Advertisement
Advertisement
Advertisement
Scroll to Top