ਗੋਲੀਆਂ ਚਲਾ ਕੇ ਅਤੇ ਕਤਲ ਕਰਨ ਵਾਲਿਆਂ ਨੂੰ ਮੁੱਖ ਮੰਤਰੀ ਦੇ ਹੁਕਮਾਂ ਤੇ ਪੰਜਾਬ ਪੁਲਸ ਤੇ ਏਜੀਟੀਐਫ ਟੀਮ ਨੇ ਕੀਤਾ ਗ੍ਰਿਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Monday, 09 September, 2024, 06:08 PM

ਗੋਲੀਆਂ ਚਲਾ ਕੇ ਅਤੇ ਕਤਲ ਕਰਨ ਵਾਲਿਆਂ ਨੂੰ ਮੁੱਖ ਮੰਤਰੀ ਦੇ ਹੁਕਮਾਂ ਤੇ ਪੰਜਾਬ ਪੁਲਸ ਤੇ ਏਜੀਟੀਐਫ ਟੀਮ ਨੇ ਕੀਤਾ ਗ੍ਰਿਫ਼ਤਾਰ
ਫਿਰੋਜ਼ਪੁਰ : ਪੰਜਾਬ ਦੇ ਸ਼ਹਿਰ ਫਿਰੋਜ਼ਪੁਰ `ਚ 3 ਸਤੰਬਰ ਨੂੰ ਹਮਲਾਵਰਾਂ ਨੇ ਗੋਲੀਆਂ ਚਲਾ ਕੇ 2 ਨੌਜਵਾਨਾਂ ਅਤੇ ਇੱਕ ਲੜਕੀ ਦਾ ਕਤਲ ਕਰਨ ਵਾਲਿਆਂ ਨੂੰ ਪੰਜਾਬ ਪੁਲਸ ਤੇ ਏਜੀਟੀਐਫ ਦੀ ਟੀਮ ਨੇ ਸਾਂਝੀ ਕਰਦਿਆਂ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਦੇ ਸ਼ਹਿਰ ਮੁਹਾਲੀ ਵਿੱਚ ਇੱਕ ਪੱਤਰਕਾਰ ਸੰਮੇਲਨ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਆਈਜੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਜਿਵੇਂ ਹੀ ਇਹ ਘਟਨਾ ਵਾਪਰੀ ਤਾਂ ਸੀ. ਐਮ. ਦੇ ਆਦੇਸ਼ਾਂ ਉੱਤੇ ਏਜੀਟੀਐਫ ਅਤੇ ਕਾਊਂਟਰ ਇੰਟੈਲੀਜੈਂਸ ਟੀਮ ਨੇ ਮਿਲ ਕੇ ਕੰਮ ਕੀਤਾ। ਪੰਜਾਬ ਪੁਲਸ ਤੇ ਅਧਿਕਾਰੀ ਰਾਤ ਭਰ ਜੁਟੇ ਰਹੇ। ਇਸ ਤੋਂ ਬਾਅਦ ਮੁਲਜ਼ਮਾਂ ਦੀ ਲੋਕੇਸ਼ਨ ਦਾ ਪਤਾ ਲੱਗਾ।ਇਸ ਉਪਰੰਤ ਪੁਲਸ ਨੇ ਮੁਲਜ਼ਮ ਨੂੰ ਨਾਗਪੁਰ-ਮੁੰਬਈ ਸਮ੍ਰਿਧੀ ਸੁਪਰ ਐਕਸਪ੍ਰੈਸ ਵੇਅ ਦੀ ਸਾਵਾਂਗੀ ਸੁਰੰਗ ਨੇੜਿਓਂ ਗ੍ਰਿਫਤਾਰ ਕੀਤਾ ਗਿਆ। ਜਦੋਂ ਉਹ ਮੁੰਬਈ ਭੱਜਣ ਦੀ ਯੋਜਨਾ ਬਣਾ ਰਿਹਾ ਸੀ। ਮੁਲਜ਼ਮਾਂ ਦਾ 10 ਤਰੀਕ ਤੱਕ ਟਰਾਂਜ਼ਿਟ ਰਿਮਾਂਡ ਹੈ। ਇਸ ਦੌਰਾਨ ਪੁੱਛਗਿੱਛ ਤੋਂ ਬਾਅਦ ਸਾਰੀ ਕਹਾਣੀ ਸਪੱਸ਼ਟ ਹੋ ਜਾਵੇਗੀ।ਪੁਲਸ ਅਨੁਸਾਰ ਮੁਲਜ਼ਮ ਦੀ ਦਿਲਦੀਪ ਨਾਲ ਪੁਰਾਣੀ ਦੁਸ਼ਮਣੀ ਸੀ। ਉਹ ਕਈ ਦਿਨਾਂ ਤੋਂ ਉਸਦੀ ਰੇਕੀ ਕਰ ਰਹੇ ਸੀ। ਦਿਲਦੀਪ ਉਨ੍ਹਾਂ ਦੇ ਨਿਸ਼ਾਨੇ `ਤੇ ਸੀ, ਪਰ ਉਸੇ ਸਮੇਂ ਹੋਰ ਲੋਕ ਚਪੇਟ ਆ ਗਏ। ਪੀੜਤ ਦੇ ਖਿਲਾਫ ਦੋ ਵਾਰੰਟ ਦਰਜ ਹੋਏ ਸਨ। ਉਸ ਖ਼ਿਲਾਫ਼ 2013 ਫ਼ਿਰੋਜ਼ਪੁਰ ਅਤੇ 2019 ਮੁਹਾਲੀ ਵਿੱਚ ਕੇਸ ਦਰਜ ਹੋਏ ਸਨ। ਪਕੜੇ ਗਏ ਮੁਲਜ਼ਮ ਰਵਿੰਦਰ ਉਰਫ਼ ਰਵੀ ਖ਼ਿਲਾਫ਼ 8, ਗੁਰਪ੍ਰੀਤ ਸਿੰਘ ਖ਼ਿਲਾਫ਼ 5, ਰਾਜਬੀਰ ਸਿੰਘ ਖ਼ਿਲਾਫ਼ 3, ਅਕਸ਼ੈ ਖ਼ਿਲਾਫ਼ 1 ਕੇਸ ਦਰਜ ਹੈ। ਮੁਲਜ਼ਮਾਂ ਖ਼ਿਲਾਫ਼ ਫ਼ਿਰੋਜ਼ਪੁਰ ਵਿੱਚ ਚੋਰੀ, ਐਨਡੀਪੀਐਸ ਅਤੇ ਚੋਰੀ ਦੇ ਸਾਰੇ ਮੁਕੱਦਮੇ ਦਰਜ ਹਨ। ਘਟਨਾ ਦੇ ਸਮੇਂ ਕਾਰ `ਤੇ ਕਰੀਬ 23 ਗੋਲੀਆਂ ਦੇ ਨਿਸ਼ਾਨ ਸਨ। ਮੁਲਜ਼ਮਾਂ ਨੇ ਕਰੀਬ 100 ਗੋਲੀਆਂ ਚਲਾਈਆਂ, ਤਿੰਨਾਂ ਮ੍ਰਿਤਕਾਂ ਦੇ ਸਿਰ `ਤੇ ਗੋਲੀਆਂ ਮਾਰੀਆਂ ਗਈਆਂ ਸਨ। ਪੋਸਟਮਾਰਟਮ ਦੌਰਾਨ ਮ੍ਰਿਤਕ ਜਸਪ੍ਰੀਤ ਕੌਰ, ਦਿਲਦੀਪ ਸਿੰਘ ਅਤੇ ਅਕਾਸ਼ਦੀਪ ਦੀਆਂ ਲਾਸ਼ਾਂ `ਤੇ 50 ਦੇ ਕਰੀਬ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਸਿਰ ਵਿੱਚ ਗੋਲੀ ਲੱਗਣ ਕਾਰਨ ਤਿੰਨਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਗੋਲੀਆਂ 30 ਬੋਰ ਅਤੇ 32 ਬੋਰ ਦੇ ਪਿਸਤੌਲ ਤੋਂ ਚਲਾਈਆਂ ਗਈਆਂ ਸਨ। ਼ਫਿ਼ਰੋਜ਼ਪੁਰ ਤੀਹਰੇ ਕਤਲ ਕਾਂਡ ਦੇ ਮੁਲਜ਼ਮਾਂ ਦਾ ਮੁੱਖ ਨਿਸ਼ਾਨਾ ਦਿਲਦੀਪ ਸੀ। ਘਟਨਾ ਤੋਂ ਬਾਅਦ ਦੋਸ਼ੀ ਦਿੱਲੀ ਚਲੇ ਗਏ, ਉਥੋਂ ਉਹ ਟਰੇਨ ਰਾਹੀਂ ਨਾਂਦੇੜ ਪਹੁਚੇ ਉਥੋਂ ਮੁੰਬਈ ਜਾਣ ਦੀ ਯੋਜਨਾ ਬਣਾ ਰਹੇ ਸਨ। ਇਸ ਮਗਰੋਂ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ।