Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 12:25 am

+91 90915 01313 , +91 90916 01313

punjabbanni@gmail.com
punjabbani@yahoo.com

ਭਾਣਜੇ ਨੇ ਪੈਸਿਆਂ ਨੂੰ ਲੈ ਕੀਤਾ ਮਾਮੇ ਦਾ ਕਤਲ

ਭਾਣਜੇ ਨੇ ਪੈਸਿਆਂ ਨੂੰ ਲੈ ਕੀਤਾ ਮਾਮੇ ਦਾ ਕਤਲ

ਭਾਣਜੇ ਨੇ ਪੈਸਿਆਂ ਨੂੰ ਲੈ ਕੀਤਾ ਮਾਮੇ ਦਾ ਕਤਲ
ਨਵਾਂਸ਼ਹਿਰ : ਪੰਜਾਬ ਦੇ ਬੰਗਾ ਦੇ ਲਧਾਣਾ ਝਿੱਕਾ ਵਿੱਚ ਖੇਤਾਂ ਵਿੱਚ ਮਿਲੀ ਇਕ ਅਣਪਛਾਤੀ ਲਾਸ਼ ਦੇ ਮਾਮਲੇ ਨੂੰ ਪੁਲਸ ਨੇ ਸੁਲਝਾ ਲਿਆ ਹੈ। ਇਸ ਘਟਨਾ ਨੂੰ ਅੰਜਾਮ ਮ੍ਰਿਤਕ ਦੇ ਭਾਣਜੇ ਨੇ ਆਪਣੇ ਦੋ ਹੋਰ ਸਾਥੀਆਂ ਨਾਲ ਰਲ਼ ਕੇ ਹੀ ਆਪਣੇ ਮਾਮੇ ਦਾ ਕਤਲ ਕਰ ਦਿੱਤਾ ਸੀ ।ਦੱਸਿਆ ਜਾ ਰਿਹਾ ਹੈ ਕਿ ਕਤਲ ਦਾ ਕਾਰਨ ਪੈਸੇ ਦੇ ਲੈਣ-ਦੇਣ ਸੀ । ਫਿਲਹਾਲ ਪੁਲਸ ਨੇ ਤਿੰਨਾਂ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ 22 ਅਗਸਤ ਨੂੰ ਹਰਦੀਪ ਸਿੰਘ ਵਾਸੀ ਲਧਾਣਾ ਝਿੱਕਾ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਕਿ ਉਨ੍ਹਾਂ ਦੇ ਗੰਨੇ ਦੇ ਖੇਤਾਂ ਵਿੱਚ ਕਿਸੇ ਅਣਪਛਾਤੇ ਵਿਆਕਤੀ ਦੀ ਲਾਸ਼ ਪਈ ਹੈ। ਪੁਲਸ ਨੇ ਮੌਕੇ `ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਤਾਂ ਲੱਗਾ ਕਿ ਕਿਸੇ ਵਿਆਕਤੀ ਨੇ ਕਤਲ ਕਰਕੇ ਲਾਸ਼ ਨੂੰ ਖੇਤਾਂ ਵਿੱਚ ਸੁੱਟਿਆ ਹੈ। ਜਾਚ ਵਿਚ ਪਤਾ ਲੱਗਾ ਕਿ ਇਹ ਲਾਸ਼ ਕਿਸੇ ਪ੍ਰਵਾਸੀ ਦੀ ਹੈ। ਮ੍ਰਿਤਕ ਦੀ ਪਛਾਣ ਅਮਰ ਸਿੰਘ ਨਿਵਾਸੀ ਬਜਾਗਉ ਥਾਣਾ ਸਹੋਲੀ ਬਰੇਲੀ ਉਤੱਰ ਪ੍ਰਦੇਸ਼ ਦੇ ਰੂਪ ਵਿੱਚ ਹੋਈ। ਇਸ ਦੇ ਬਾਅਦ ਮ੍ਰਿਤਕ ਅਮਰ ਸਿੰਘ ਦੀ ਕੁੜੀ ਨੇ ਆਪਣਾ ਬਿਆਣ ਲਿਖਵਾਇਆ ਕਿ ਉਸ ਦੇ ਪਿਤਾ ਦਾ ਕਤਲ ਕਥਿਤ ਤੌਰ `ਤੇ ਹਰੀਸ਼ ਕੁਮਾਰ ਜੋ ਹਾਲ ਵਿੱਚ ਪਿੰਡ ਐਮਾ ਜੱਟਾ ਮਹਿਲਪੁਰ ਵਿੱਚ ਰਹਿੰਦਾ ਹੈ। ਜੋ ਮ੍ਰਿਤਕ ਦਾ ਭਾਣਜਾ ਵੀ ਲੱਗਦਾ ਹੈ। ਇਸ `ਤੇ ਪੁਲਸ ਨੇ ਤੁਰੰਤ ਮੁਕੱਦਮਾ ਦਰਜ ਕਰਕੇ ਕਥਿਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।ਸ਼ੁਰੂਆਤੀ ਪੁੱਛਗਿੱਛ ਵਿੱਚ ਦੱਸਿਆ ਕਿ ਉਸ ਦਾ ਆਪਣਾ ਮਾਮੇ ਅਮਰ ਸਿੰਘ ਨਾਲ ਪੈਸਿਆ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਇਸ ਲਈ ਉਸ ਨੇ ਗੁਰਦੀਪ ਸਿੰਘ ਉਰਫ਼ ਦੀਪਾ ਅਤੇ ਗਗਨਦੀਪ ਸਿੰਘ ਗੱਗੀ ਦੇ ਨਾਲ ਮਿਲ ਕੇ ਪਿੰਡ ਲਧਾਣਾ ਝਿੱਕਾ ਵਿੱਚ ਹਰਦੀਪ ਸਿੰਘ ਦੇ ਗੰਨੇ ਦੇ ਖੇਤਾਂ ਵਿੱਚ ਕਤਲ ਕਰ ਦਿੱਤਾ ਸੀ ਅਤੇ ਲਾਸ਼ ਨੂੰ ਖੇਤਾਂ ਵਿੱਚ ਸੁੱਟ ਕੇ ਫਰਾਰ ਹੋ ਗਏ ਸੀ। ਪੁਲਸ ਨੇ ਉਕਤ ਦੋਵੇਂ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀਆਂ ਨੇ ਮ੍ਰਿਤਕ ਅਮਰ ਸਿੰਘ ਦੇ ਮੋਬਾਇਲ ਫੋਨ ਨੂੰ ਤੋੜ ਕੇ ਬੱਜੋ ਦੀ ਨਹਿਰ ਵਿੱਚ ਸੁੱਟ ਦਿੱਤਾ ਸੀ ।ਦੋਸ਼ੀਆਂ ਕੋਲੋ ਪੁਲਸ ਨੇ ਇਕ ਦਾਤ, ਮੋਟਰਸਾਈਕਲ ਅਤੇ ਮੋਬਾਇਲ ਫੋਨ ਬਰਾਮਦ ਕਰ ਲਿਆ। ਇਸ ਮੌਕੇ `ਤੇ ਡੀ. ਐੱਸ. ਪੀ. ਪ੍ਰੇਮ ਕੁਮਾਰ, ਸੀ. ਆਈ. ਏ. ਸਟਾਫ਼ ਦੇ ਇੰਚਾਰਜ ਅਵਤਾਰ ਸਿੰਘ, ਸਬ ਇੰਸਪੈਕਟਰ ਬਲਵਿੰਦਰ ਸਿੰਘ ਐੱਸ. ਐੱਚ. ਓ. ਸਦਰ ਬੰਗਾ ਵੀ ਹਾਜ਼ਰ ਸੀ ।

Advertisement
Advertisement
Advertisement
Advertisement
Scroll to Top