ਮੁੱਖ ਮੰਤਰੀ ਮਾਨ ਵਲੋਂ ਸ਼ੁਰੂ ਕੀਤੀ ਸੜਕ ਸੜਕ ਸੁਰੱਖਿਆ ਫੋਰਸ ਦੇ ਸ਼ਾਨਦਾਰ ਨਤੀਜੇ ਵਜੋਂ ਕੁਝ ਮਹੀਨਿਆਂ ਵਿਚ ਹੀ ਬਚਾਈਆਂ ਜਾ ਚੁੱਕੀਆਂ ਹਨ 1000 ਤੋਂ ਵੱਧ ਜਾਨਾਂ

ਮੁੱਖ ਮੰਤਰੀ ਮਾਨ ਵਲੋਂ ਸ਼ੁਰੂ ਕੀਤੀ ਸੜਕ ਸੜਕ ਸੁਰੱਖਿਆ ਫੋਰਸ ਦੇ ਸ਼ਾਨਦਾਰ ਨਤੀਜੇ ਵਜੋਂ ਕੁਝ ਮਹੀਨਿਆਂ ਵਿਚ ਹੀ ਬਚਾਈਆਂ ਜਾ ਚੁੱਕੀਆਂ ਹਨ 1000 ਤੋਂ ਵੱਧ ਜਾਨਾਂ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੜਕ ਹਾਦਸਿਆਂ ਵਿਚ ਜਾਣ ਵਾਲੀਆਂ ਜਾਨਾਂ ਬਚਾਉਣ ਲਈ ਬਣਾਈ ਗਈ ਸੜਕ ਸੁਰੱਖਿਆ ਫੋਰਸ ਦੇ ਸ਼ਾਨਦਾਰ ਨਤੀਜਿਆਂ ਵਜੋਂ ਕੁਝ ਮਹੀਨਿਆਂ ਵਿਚ ਹੀ 1000 ਤੋਂ ਵੱਧ ਜਾਨਾਂ ਬਚਾਈਆਂ ਜਾ ਚੁੱਕੀਆਂ ਹਨ । ਇਸ ਤੋਂ ਇਲਾਵਾ ਇਹ ਫੋਰਸ ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਦਾ 60 ਲੱਖ ਤੋਂ ਵੱਧ ਦਾ ਕੈਸ਼ ਉਨ੍ਹਾਂ ਦੇ ਘਰਾਂ ਵਿਚ ਪਹੁੰਚਾ ਚੁੱਕੀ ਹੈ। ਪੰਜਾਬ ‘ਚ ਸੜਕ ਹਾਦਸਿਆਂ ਨੂੰ ਰੋਕਣ ਲਈ ਸੜਕ ਸੁਰੱਖਿਆ ਫੋਰਸ ਦਾ ਗਠਨ ਕਰਨ ਦੇ ਨਾਲ-ਨਾਲ 5000 ਪੁਲਿਸ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ। ਇਸ ਫੋਰਸ ਦੀ ਵਰਦੀ ਆਮ ਪੁਲਿਸ ਤੋਂ ਵੱਖਰੀ ਹੈ । ਇਸ ਤੋਂ ਇਲਾਵਾ 5500 ਕਿਲੋਮੀਟਰ ਤੋਂ ਵੱਧ ਕੌਮੀ ਸ਼ਾਹਮਾਰਗਾਂ, ਰਾਜ ਸ਼ਾਹਮਾਰਗਾਂ ਅਤੇ ਮੁੱਖ ਜ਼ਿਲ੍ਹਾ ਮਾਰਗਾਂ ਦੀ ਸੁਰੱਖਿਆ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਵਾਹਨ ਸੜਕੀ ਉਲੰਘਣਾਵਾਂ ਨੂੰ ਰੋਕਣ ਲਈ 150 ਦੇ ਕਰੀਬ ਅਤਿ-ਆਧੁਨਿਕ ਵਾਹਨ ਤਾਇਨਾਤ ਕੀਤੇ ਗਏ ਹਨ।ਪੰਜਾਬ ਸਰਕਾਰ ਦਾ ਯਤਨ ਹੈ ਕਿ ਸੜਕ ਹਾਦਸਿਆਂ ਨਾਲ ਹੋਣ ਵਾਲੇ ਨੁਕਸਾਨ ਨੂੰ ਪੂਰੀ ਤਰ੍ਹਾਂ ਨਾਲ ਖਤਮ ਕੀਤਾ ਜਾਵੇ। ਇਸ ਨਾਲ ਜਿੱਥੇ ਹਰ ਰੋਜ਼ ਕਈ ਲੋਕਾਂ ਦੀਆਂ ਜਾਨਾਂ ਬਚ ਰਹੀਆਂ ਹਨ, ਉਥੇ ਹੀ ਸੂਬੇ ਨੂੰ ਸਾਲਾਨਾ ਹੋਣ ਵਾਲੇ 18,000 ਕਰੋੜ ਰੁਪਏ ਦੇ ਆਰਥਿਕ ਨੁਕਸਾਨ ਤੋਂ ਵੀ ਨਿਜ਼ਾਤ ਮਿਲੇਗੀ।
